- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਵਿਖੇ ਲਗਾਇਆ ਦੰਦਾਂ ਤੇ ਜਬਾੜਿਆਂ ਦਾ 484ਵਾਂ ਫਰੀ ਕੈਂਪ

ਪੰਜਾਬੀ ਜਾਗਰਣ ਪ੍ਰਤੀਨਿਧ
ਫਗਵਾੜਾ : ਉਦਯੋਗਪਤੀ ਕੇਕੇ ਸਰਦਾਨਾ ਦੀ ਸਰਪ੍ਰਸਤੀ ਹੇਠ ਸਥਾਨਕ ਗੁਰੂ ਹਰਗੋਬਿੰਦ ਨਗਰ ਵਿਖੇ ਸੰਚਾਲਿਤ ਬਲੱਡ ਬੈਂਕ ਵਿਖੇ ਮਾਤਾ ਠਾਕੁਰ ਦੇਵੀ ਤੇ ਨਾਨਕ ਚੰਦ ਸੇਠੀ ਦੀ ਯਾਦ ਨੂੰ ਸਮਰਪਿਤ 484ਵਾਂ ਦੰਦਾਂ ਤੇ ਜਬਾੜਿਆਂ ਦਾ ਫਰੀ ਕੈਂਪ ਬਲਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਲਗਾਇਆ ਗਿਆ। ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਸਮਾਜ ਸੇਵਿਕਾ ਅਨੀਤਾ ਸੇਠੀ ਨੇ ਸ਼ਿਰਕਤ ਕੀਤੀ। ਇਸ ਦੌਰਾਨ ਐਕਸ-ਰੇ ਮਸ਼ੀਨ ਤੇ ਦੋ ਡੈਂਟਲ ਚੇਅਰਾਂ ਸਮੇਤ ਹੋਰ ਅਤਿ-ਆਧੁਨਿਕ ਉਪਕਰਣਾਂ ਦੇ ਨਾਲ ਸੀਐੱਮਸੀ ਲੁਧਿਆਣਾ ਤੋਂ ਪਹੁੰਚੀ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਇਲ ਟੀਮ ਨੇ ਡਾ. ਤਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਮਰੀਜ਼ਾਂ ਦਾ ਚੈਕਅਪ ਕਰਕੇ ਲੋੜ ਅਨੁਸਾਰ ਇਲਾਜ ਦੀ ਪ੍ਰਕ੍ਰਿਆ ਨੂੰ ਨੇਪਰੇ ਚਾੜ੍ਹਿਆ। ਇਸ ਤੋਂ ਇਲਾਵਾ 7 ਤਿਆਰ ਜਬਾੜੇ ਲੋੜਵੰਦ ਬਜ਼ੁਰਗਾਂ ਨੂੰ ਵੰਡੇ ਗਏ ਤੇ 135 ਮਰੀਜ਼ਾਂ ਦੀ ਜਾਂਚ ਕਰਕੇ ਨਵੇਂ ਜਬਾੜੇ ਤਿਆਰ ਕਰਨ ਦੀ ਅਗਲੀ ਪ੍ਰਕ੍ਰਿਆ ਵੀ ਪੂਰੀ ਕੀਤੀ ਗਈ। ਮਲਕੀਅਤ ਸਿੰਘ ਰਗਬੋਤਰਾ ਨੇ ਦੱਸਿਆ ਕਿ ਅੱਜ ਉਦਯੋਗਪਤੀ ਤੇ ਰੋਟੇਰੀਅਨ ਸਤਪਾਲ ਸੇਠੀ ਦਾ ਜਨਮ ਦਿਨ ਵੀ ਹੈ, ਜਿਸ ਤੇ ਸਮੂਹ ਹਾ਼ਜਰੀਨ ਵੱਲੋਂ ਉਨ੍ਹਾਂ ਨੂੰ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪੰਦਰਾਂ ਦਿਨਾਂ ਦੇ ਅੰਤਰਾਲ ਨਾਲ ਲਗਾਇਆ ਜਾਣ ਵਾਲਾ ਅਗਲਾ ਕੈਂਪ 1 ਅਕਤੂਬਰ ਦਿਨ ਵੀਰਵਾਰ ਨੂੰ ਲਗਾਇਆ ਜਾਵੇਗਾ। ਇਸ ਮੌਕੇ ਅਲੋਕ ਸੇਠੀ, ਤਾਰਾ ਚੰਦ ਚੁੰਬਰ, ਕ੍ਰਿਸ਼ਨ ਕੁਮਾਰ, ਰਾਜਿੰਦਰ ਸੈਣੀ, ਰੂਪ ਲਾਲ, ਮੋਹਨ ਲਾਲ ਤਨੇਜਾ, ਸੁਧਾ ਬੇਦੀ ਆਦਿ ਹਾਜ਼ਰ ਸਨ।