ਦੰਦਾਂ ਤੇ ਜਬਾੜਿਆਂ ਦਾ 485ਵਾਂ ਫਰੀ ਕੈਂਪ ਲਗਾਇਆ ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਵਿਖੇ ਲਗਾਇਆ ਦੰਦਾਂ ਤੇ ਜਬਾੜਿਆਂ ਦਾ 485ਵਾਂ ਫਰੀ ਕੈਂਪ
Publish Date: Thu, 01 Oct 2026 08:10 PM (IST)
Updated Date: Thu, 01 Oct 2026 08:13 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਉਦਯੋਗਪਤੀ ਕੇਕੇ ਸਰਦਾਨਾ ਦੀ ਸਰਪ੍ਰਸਤੀ ਹੇਠ ਸਥਾਨਕ ਗੁਰੂ ਹਰਗੋਬਿੰਦ ਨਗਰ ਵਿਖੇ ਸੰਚਾਲਿਤ ਬਲੱਡ ਬੈਂਕ ਵਿਖੇ ਮਾਤਾ ਠਾਕੁਰ ਦੇਵੀ ਤੇ ਨਾਨਕ ਚੰਦ ਸੇਠੀ ਦੀ ਯਾਦ ਨੂੰ ਸਮਰਪਿਤ 485ਵਾਂ ਦੰਦਾਂ ਤੇ ਜਬਾੜਿਆਂ ਦਾ ਫਰੀ ਕੈਂਪ ਬਲਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਲਗਾਇਆ ਗਿਆ। ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਨਾਇਬ ਤਹਿਸੀਲਦਾਰ ਦਮਨਵੀਰ ਸਿੰਘ ਸ਼ਾਮਲ ਹੋਏ। ਇਸ ਦੌਰਾਨ ਐਕਸ-ਰੇ ਮਸ਼ੀਨ ਤੇ ਦੋ ਡੈਂਟਲ ਚੇਅਰਾਂ ਸਮੇਤ ਹੋਰ ਅਤਿ ਆਧੁਨਿਕ ਉਪਕਰਣਾਂ ਦੇ ਨਾਲ ਸੀਐੱਮਸੀ ਲੁਧਿਆਣਾ ਤੋਂ ਪਹੁੰਚੀ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਇਲ ਟੀਮ ਨੇ ਡਾ. ਤਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਮਰੀਜ਼ਾਂ ਦਾ ਚੈੱਕਅਪ ਕਰਕੇ ਲੋੜ ਅਨੁਸਾਰ ਇਲਾਜ ਦੀ ਪ੍ਰਕ੍ਰਿਆ ਨੂੰ ਨੇਪਰੇ ਚਾੜ੍ਹਿਆ। ਇਸ ਤੋਂ ਇਲਾਵਾ 10 ਤਿਆਰ ਜਬਾੜੇ ਲੋੜਵੰਦ ਬਜ਼ੁਰਗਾਂ ਨੂੰ ਵੰਡੇ ਗਏ ਤੇ 150 ਮਰੀਜ਼ਾਂ ਦੀ ਜਾਂਚ ਕਰਕੇ ਨਵੇਂ 25 ਜਬਾੜੇ ਤਿਆਰ ਕਰਨ ਦੀ ਅਗਲੀ ਪ੍ਰਕ੍ਰਿਆ ਵੀ ਪੂਰੀ ਕੀਤੀ ਗਈ। ਮਲਕੀਅਤ ਸਿੰਘ ਰਗਬੋਤਰਾ ਨੇ ਦੱਸਿਆ ਕਿ ਲੋੜਵੰਦ ਮਰੀਜ਼ਾਂ ਦੇ ਖਰਾਬ ਦੰਦ ਕੱਢਣ, ਦੰਦਾਂ ਦੀ ਭਰਾਈ ਸਫ਼ਾਈ ਆਦਿ ਦੇ ਕੰਮ ਨੂੰ ਕੈਂਪ ਦੌਰਾਨ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ। ਉਨ੍ਹਾਂ ਦੱਸਿਆ ਕਿ ਅਗਲਾ ਕੈਂਪ 15 ਅਕਤੂਬਰ ਦਿਨ ਵੀਰਵਾਰ ਨੂੰ ਲਗਾਇਆ ਜਾਵੇਗਾ। ਇਸ ਮੌਕੇ ਹਰਬੰਸ ਲਾਲ, ਕ੍ਰਿਸ਼ਨ ਕੁਮਾਰ, ਗੁਲਸ਼ਨ ਕਪੂਰ, ਕੁਲਦੀਪ ਦੁੱਗਲ, ਐੱਨਐੱਸ ਸੈਣੀ, ਸੁਰਜੀਤ ਸਿੰਘ, ਮੋਹਨ ਲਾਲ ਤਨੇਜਾ, ਠਾਕੁਰ ਗੁਲਾਬ ਸਿੰਘ, ਹਰਵਿੰਦਰ ਸਿੰਘ, ਮੁਕੇਸ਼ ਕੁਮਾਰ, ਰਮਨ ਕੁਮਾਰ, ਸੁਧਾ ਬੇਦੀ ਆਦਿ ਹਾਜ਼ਰ ਸਨ।