ਦੰਦਾਂ ਤੇ ਜਬਾੜਿਆਂ ਦਾ 486ਵਾਂ ਫਰੀ ਕੈਂਪ ਲਗਾਇਆ ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਵਿਖੇ ਲਗਾਇਆ ਦੰਦਾਂ ਤੇ ਜਬਾੜਿਆਂ ਦਾ 486ਵਾਂ ਫਰੀ ਕੈਂਪ
Publish Date: Fri, 16 Oct 2026 07:26 PM (IST)
Updated Date: Fri, 16 Oct 2026 07:27 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਉਦਯੋਗਪਤੀ ਕੇਕੇ ਸਰਦਾਨਾ ਦੀ ਸਰਪ੍ਰਸਤੀ ਹੇਠ ਸਥਾਨਕ ਗੁਰੂ ਹਰਗੋਬਿੰਦ ਨਗਰ ਵਿਖੇ ਸੰਚਾਲਿਤ ਬਲੱਡ ਬੈਂਕ ‘ਚ ਮਾਤਾ ਠਾਕੁਰ ਦੇਵੀ ਤੇ ਨਾਨਕ ਚੰਦ ਸੇਠੀ ਦੀ ਯਾਦ ਨੂੰ ਸਮਰਪਿਤ 486ਵਾਂ ਦੰਦਾਂ ਤੇ ਜਬਾੜਿਆਂ ਦਾ ਫਰੀ ਕੈਂਪ ਬਲਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਲਗਾਇਆ ਗਿਆ। ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਕੌਂਸਲਰ ਸੰਜੀਵ ਬੁੱਗਾ ਤੇ ਗੁਰਜੀਤ ਪਾਲ ਵਾਲੀਆ ਨੇ ਵੀ ਹਾਜ਼ਰੀ ਲਗਵਾਈ। ਵਿਧਾਇਕ ਧਾਲੀਵਾਲ ਨੇ ਕਲੱਬ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਤੇ ਆਪਣੇ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਇਸ ਦੌਰਾਨ ਸੀਐੱਮਸੀ ਲੁਧਿਆਣਾ ਤੋਂ ਪਹੁੰਚੀ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਇਲ ਟੀਮ ਨੇ ਡਾ. ਤਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਮਰੀਜ਼ਾਂ ਦਾ ਚੈੱਕਅਪ ਕਰਕੇ ਲੋੜ ਅਨੁਸਾਰ ਇਲਾਜ ਦੀ ਪ੍ਰਕ੍ਰਿਆ ਨੂੰ ਨੇਪਰੇ ਚਾੜ੍ਹਿਆ। ਇਸ ਤੋਂ ਇਲਾਵਾ 7 ਤਿਆਰ ਜਬਾੜੇ ਲੋੜਵੰਦ ਬਜ਼ੁਰਗਾਂ ਨੂੰ ਵੰਡੇ ਗਏ ਤੇ 130 ਮਰੀਜ਼ਾਂ ਦੀ ਜਾਂਚ ਕਰਕੇ ਨਵੇਂ 25 ਜਬਾੜੇ ਤਿਆਰ ਕਰਨ ਦੀ ਅਗਲੀ ਪ੍ਰਕ੍ਰਿਆ ਵੀ ਪੂਰੀ ਕੀਤੀ ਗਈ। ਕੈਂਪ ਸਮਾਗਮ ਦੌਰਾਨ ਰੋਟੇਰੀਅਨ ਸਤਪਾਲ ਸੇਠੀ ਵੱਲੋਂ ਡਾ. ਤਮਨਪ੍ਰੀਤ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਮਲਕੀਅਤ ਸਿੰਘ ਰਗਬੋਤਰਾ ਨੇ ਦੱਸਿਆ ਕਿ ਲੋੜਵੰਦ ਮਰੀਜ਼ਾਂ ਦੇ ਖਰਾਬ ਦੰਦ ਕੱਢਣ, ਦੰਦਾਂ ਦੀ ਭਰਾਈ-ਸਫਾਈ ਆਦਿ ਦੇ ਕੰਮ ਨੂੰ ਕੈਂਪ ਦੌਰਾਨ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ। ਉਨ੍ਹਾਂ ਦੱਸਿਆ ਕਿ ਅਗਲਾ ਕੈਂਪ 1 ਨਵੰਬਰ ਦੀ ਸਰਕਾਰੀ ਛੁੱਟੀ ਦੇ ਕਾਰਨ 2 ਨਵੰਬਰ ਨੂੰ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ ਤਾਰਾ ਚੰਦ ਚੁੰਬਰ, ਕ੍ਰਿਸ਼ਨ ਕੁਮਾਰ, ਗੁਲਸ਼ਨ ਕਪੂਰ, ਕੁਲਦੀਪ ਦੁੱਗਲ, ਐੱਨਐੱਸ ਸੈਣੀ, ਮੋਹਨ ਲਾਲ ਤਨੇਜਾ, ਜਗਜੀਵਨ ਲਾਲ ਸਾਬਕਾ ਉਪ ਚੇਅਰਮੈਨ ਮਾਰਕੀਟ ਕਮੇਟੀ, ਕੌਂਸਲਰ ਗੁਰਪ੍ਰੀਤ ਕੌਰ ਜੰਡੂ, ਮਨੀਸ਼ ਕਨੌਜੀਆ, ਸੁਨੀਲ ਪਾਂਡੇ, ਬਲਜੀਤ ਕੌਰ ਬੁੱਟਰ, ਰਣਜੀਤ ਕੌਰ ਰਾਣੀ ਕਾਰਜਕਾਰੀ ਪ੍ਰਧਾਨ ਮਹਿਲਾ ਕਾਂਗਰਸ ਜ਼ਿਲ੍ਹਾ ਕਪੂਰਥਲਾ, ਮੁਕੇਸ਼ ਕੁਮਾਰ, ਸੁਧਾ ਬੇਦੀ ਆਦਿ ਹਾਜ਼ਰ ਸਨ।