19 ਗ੍ਰਾਮ ਹੈਰੋਇਨ ਬਰਾਮਦ, ਔਰਤ ਸਣੇ 6 ਕਾਬੂ 19 ਗ੍ਰਾਂਮ ਹੈਰੋਇਨ ਸਮੇਤ 5 ਵਿਅਕਤੀ ਤੇ 1 ਔਰਤ ਕਾਬੂ
Publish Date: Sat, 24 Oct 2026 08:41 PM (IST)
Updated Date: Sat, 24 Oct 2026 08:43 PM (IST)
ਲਖਵੀਰ ਸਿੰਘ ਲੱਖੀ,ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੁਲਿਸ ਵੱਲੋਂ ਨਸ਼ੇ ਦਾ ਕਾਰੋਬਾਰ ਕਰਨ ਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 6 ਜਣੇ ਕਾਬੂ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਧੀਰੇਂਦਰ ਵਰਮਾ ਸਹਾਇਕ ਪੁਲਿਸ ਕਪਤਾਨ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਦਵਿੰਦਰ ਪਾਲ ਮੁੱਖ ਅਫਸਰ ਥਾਣਾ ਸੁਲਤਾਨਪੁਰ ਲੋਧੀ ਦੀ ਅਗਵਾਈ ਵਿੱਚ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਟੀਮ ਨੇ ਐੱਨਡੀਪੀਐੱਸ ਐਕਟ ਤਹਿਤ 4 ਕੇਸ ਦਰਜ ਕਰਕੇ 19 ਗ੍ਰਾਮ ਹੈਰੋਇਨ, 120 ਨਸ਼ੀਲੀਆਂ ਗੋਲੀਆਂ ਤੇ ਪੀਓ ਸਮੇਤ 5 ਵਿਅਕਤੀਆਂ ਤੇ 1 ਔਰਤ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ 23 ਅਕਤੂਬਰ ਨੂੰ ਥਾਣਾ ਸੁਲਤਾਨਪੁਰ ਲੋਧੀ ਪੁਲਿਸ ਵੱਲੋ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਬਲਬੀਰ ਸਿੰਘ ਪੁੱਤਰ ਕਰਨੈਲ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 34 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ, ਗੁਰਨਾਮ ਸਿੰਘ ਉਰਫ ਦਰਜੀ ਪੁੱਤਰ ਸੰਮਾ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਤੇ 16 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆ, ਕੇਵਲ ਸਿੰਘ ਉਰਫ ਮੰਗਾ ਪੁੱਤਰ ਤੋਗਾ ਸਿੰਘ ਤੇ ਦਵਿੰਦਰ ਸਿੰਘ ਪੁੱਤਰ ਕੇਵਲ ਸਿੰਘ ਨੂੰ ਗ੍ਰਿਫਤਾਰ ਕਰਕੇ 6 ਗ੍ਰਾਮ ਹੈਰੋਇਨ ਤੇ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆ ਤੇ ਬਲਵਿੰਦਰ ਕੌਰ ਪਤਨੀ ਮੰਗਾ ਸਿੰਘ ਤੇ ਅਜੈ ਪੁੱਤਰ ਮੰਗਾ ਸਾਰੇ ਵਾਸੀ ਪਿੰਡ ਤੋਤੀ ਥਾਣਾ ਸੁਲਤਾਨਪੁਰ ਲੋਧੀ ਨੂੰ ਸਮੇਤ ਮੋਟਰਸਾਈਕਲ ਕਾਬੂ ਕਰਕੇ ਉਨ੍ਹਾਂ ਪਾਸੋਂ 6 ਗ੍ਰਾਮ ਹੈਰੋਇਨ ਤੇ 40 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਬਲਬੀਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਤੋਤੀ ਥਾਣਾ ਸੁਲਤਾਨਪੁਰ ਲੋਧੀ ਜੋ ਪਿਛਲੇ ਇੱਕ ਸਾਲ ਤੋਂ ਐੱਨਡੀਪੀਐੱਸ ਐਕਟ ਦੇ ਕੇਸ ਵਿੱਚ ਭਗੌੜਾ ਚੱਲਿਆ ਆ ਰਿਹਾ ਸੀ, ਨੂੰ ਵੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਹੋਈ ਹੈ। ਇਸ ਮੌਕੇ ਥਾਣਾ ਮੁਖੀ ਦਵਿੰਦਰ ਪਾਲ ਨੇ ਦੱਸਿਆ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀ ਜਾਵੇਗਾ।