ਬਾਬਾ ਸ੍ਰੀ ਚੰਦਰ ਜੀ ਦਾ ਪ੍ਰਕਾਸ਼ ਪੁਰਬ ਸਮਾਗਮ ਅੱਜ ਖੈੜਾ ਬੇਟ ਵਿਖੇ ਬਾਬਾ ਸ੍ਰੀ ਚੰਦਰ ਜੀ ਮਹਾਰਾਜ ਦਾ 532ਵਾਂ ਪ੍ਰਕਾਸ਼ ਪੁਰਬ ਸਮਾਗਮ ਅੱਜ ਤੋਂ
Publish Date: Fri, 25 Sep 2026 10:08 PM (IST)
Updated Date: Fri, 25 Sep 2026 10:09 PM (IST)
ਪੰਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ; 27 ਨੂੰ ਭੋਗ ਉਪਰੰਤ ਮਹਾਂਪੁਰਸ਼ ਕਰਨਗੇ ਪ੍ਰਵਚਨ ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਗਾ : ਉਦਾਸੀਨ ਅਚਾਰੀਆ ਭਗਵਾਨ ਧੰਨ-ਧੰਨ ਬਾਬਾ ਸ੍ਰੀ ਚੰਦਰ ਜੀ ਮਹਾਰਾਜ ਜੀ ਦਾ 532ਵਾਂ ਪ੍ਰਕਾਸ਼ ਪੁਰਬ ਸਮਾਗਮ ਡੇਰਾ ਬਾਬਾ ਚਰਨ ਦਾਸ ਜੀ ਉਦਾਸੀਨ ਖੈੜਾ ਬੇਟ ਨੇੜੇ ਸੁਰਖਪੁਰ ਕਪੂਰਥਲਾ ਵਿਖੇ ਸਮੂਹ ਸੇਵਾਦਾਰਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਤਿੰਨ ਦਿਨ ਚੱਲਣ ਵਾਲੇ ਇਸ ਧਾਰਮਿਕ ਸਮਾਗਮ ਸਬੰਧੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਾਤਮਾ ਮੁਨੀ ਖੈੜਾ ਬੇਟ ਵਾਲਿਆਂ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਮਾਗਮ ਦੀਆਂ ਧਾਰਮਿਕ ਰਸਮਾਂ ਤਹਿਤ ਅੱਜ ਪੰਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਨ੍ਹਾਂ ਦੇ ਭੋਗ 27 ਸਤੰਬਰ ਦਿਨ ਐਤਵਾਰ ਸਵੇਰੇ 11 ਵਜੇ ਪਾਏ ਜਾਣਗੇ। ਭੋਗ ਉਪਰੰਤ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਮਹਾਂਪੁਰਸ਼ਾਂ ਵੱਲੋਂ ਧਾਰਮਿਕ ਪ੍ਰਵਚਨ ਕੀਤੇ ਜਾਣਗੇ, ਜਿਸ ਦੌਰਾਨ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਨਾਲ ਜੋੜਿਆ ਜਾਵੇਗਾ। ਸਮਾਗਮ ਦੀ ਸਮਾਪਤੀ ਮੌਕੇ ਸੰਗਤਾਂ ਲਈ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਜਾਵੇਗਾ। ਮਹਾਤਮਾ ਮੁਨੀ ਖੈੜਾ ਬੇਟ ਵਾਲਿਆਂ ਨੇ ਸਮੂਹ ਸੰਗਤਾਂ ਨੂੰ ਇਸ ਪਵਿੱਤਰ ਸਮਾਗਮ ਵਿੱਚ ਪਹੁੰਚ ਕੇ ਬਾਬਾ ਸ੍ਰੀ ਚੰਦਰ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ।