ਸੁਲਤਾਨਪੁਰ ਲੋਧੀ ’ਚ 55 ਉਮੀਦਵਾਰ ਚੋਣ ਮੈਦਾਨ ’ਚ ਡਟੇ
ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਲਈ 55 ਉਮੀਦਵਾਰ ਚੋਣ ਮੈਦਾਨ ਡਟੇ
Publish Date: Tue, 19 May 2026 08:42 PM (IST)
Updated Date: Tue, 19 May 2026 08:43 PM (IST)
ਭਾਜਪਾ 11, ਆਪ 13, ਕਾਂਗਰਸ 8, ਅਕਾਲੀ ਦਲ 8, ਬਸਪਾ 2 ਤੇ 13 ਆਜ਼ਾਦ ਉਮੀਦਵਾਰ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਨਗਰ ਕੌਂਸਲ ਸੁਲਤਾਨਪੁਰ ਲੋਧੀ ’ਚ 26 ਮਈ ਨੂੰ ਹੋ ਰਹੀਆਂ ਚੋਣਾਂ ਵਿਚ ਨਾਮਜ਼ਦਗੀਆਂ ਵਾਪਸ ਲੈਣ ਦੇ ਅੱਜ ਆਖਰੀ ਦਿਨ ਉਮੀਦਵਾਰਾਂ ਵੱਲੋਂ ਆਪਣੇ ਕਾਗਜ਼ ਵਾਪਸ ਲੈਣ ਤੋਂ ਬਾਅਦ ਟੋਟਲ 55 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ। ਜ਼ਿਕਰਯੋਗ ਹੈ ਕਿ ਵੱਖ-ਵੱਖ ਪਾਰਟੀਆਂ ਦੇ 82 ਉਮੀਦਵਾਰਾਂ ਨੇ ਆਪਣੇ ਕਾਗਜ਼ ਦਾਖ਼ਲ ਕਰਵਾਏ ਸਨ, ਜਿਨ੍ਹਾਂ ਵਿਚੋਂ ਜਾਂਚ ਦੌਰਾਨ 2 ਕਾਗ਼ਜ਼ ਰੱਦ ਕਰ ਦਿੱਤੇ ਗਏ ਸਨ। ਐੱਸਡੀਐੱਮ ਅਮਨਪਾਲ ਸਿੰਘ ਵੱਲੋਂ ਨਾਮਜ਼ਦਗੀਆਂ ਵਾਪਸ ਲੈਣ ਦੇ ਆਖਰੀ ਦਿਨ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਦਿਨਾਂ ਤੋਂ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ ਕਰਵਾਈਆਂ ਗਈਆਂ ਸਨ, ਜਿਨ੍ਹਾਂ ਦੀ ਜਾਂਚ-ਪੜਤਾਲ ਉਪਰੰਤ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ 13 ਵਾਰਡਾਂ ਵਿਚ ਵੱਖ-ਵੱਖ ਪਾਰਟੀਆਂ ਤੇ ਆਜ਼ਾਦ ਉਮੀਦਵਾਰ ਜੋ ਚੋਣ ਲੜ ਰਹੇ ਹਨ, ਉਨਾਂ ਦੀ ਕੁੱਲ ਗਿਣਤੀ 55 ਹੈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ 13, ਕਾਂਗਰਸ ਪਾਰਟੀ ਦੇ 8, ਭਾਰਤੀ ਜਨਤਾ ਪਾਰਟੀ ਦੇ 11, ਸ਼੍ਰੋਮਣੀ ਅਕਾਲੀ ਦਲ ਦੇ 8, ਬਸਪਾ ਦੇ 2 ਤੇ 13 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿਚ ਹਨ। ਅੱਜ ਉਮੀਦਵਾਰਾਂ ਦੀ ਆਖਰੀ ਲਿਸਟ ਜਾਰੀ ਕਰ ਦਿੱਤੀ ਗਈ ਹੈ ਤੇ ਉਨ੍ਹਾਂ ਨੂੰ ਚੋਣ ਨਿਸ਼ਾਨ ਵੀ ਅਲਾਟ ਕੀਤੇ ਗਏ ਹਨ।