ਥਾਣੇ ਦੇ ਬਾਹਰੋਂ ਮਿਲੀ 5-6 ਸਾਲ ਦੀ ਬੱਚੀ, ਪਰਿਵਾਰ ਦੀ ਭਾਲ ਜਾਰੀ
ਸੁਲਤਾਨਪੁਰ ਲੋਧੀ ’ਚ ਥਾਣੇ ਦੇ ਬਾਹਰੋਂ 5-6 ਸਾਲ ਦੀ ਬੱਚੀ ਮਿਲੀ, ਪਰਿਵਾਰ ਦੀ ਤਲਾਸ਼ ਜਾਰੀ
Publish Date: Fri, 17 Apr 2026 08:01 PM (IST)
Updated Date: Fri, 17 Apr 2026 08:03 PM (IST)
ਪਰਮਜੀਤ ਸਿੰਘ ਪੰਜਾਬੀ ਜਾਗਰਣ, ਡਡਵਿੰਡੀ : ਥਾਣਾ ਸੁਲਤਾਨਪੁਰ ਲੋਧੀ ਦੇ ਬਾਹਰੋਂ ਲਗਭਗ 5 ਤੋਂ 6 ਸਾਲ ਦੀ ਇੱਕ ਨਿੱਕੀ ਬੱਚੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੀ ਦੀ ਪਛਾਣ ਹਾਲੇ ਤੱਕ ਨਹੀਂ ਹੋ ਸਕੀ। ਥਾਣਾ ਸੁਲਤਾਨਪੁਰ ਲੋਧੀ ਪੁਲਿਸ ਵੱਲੋਂ ਬੱਚੀ ਨੂੰ ਆਪਣੀ ਸੁਰੱਖਿਆ ਹੇਠ ਰੱਖਿਆ ਗਿਆ ਹੈ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਵੀ ਬੱਚੀ ਬਾਰੇ ਜਾਂ ਉਸ ਦੇ ਘਰ-ਪਰਿਵਾਰ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਤੁਰੰਤ ਥਾਣਾ ਸੁਲਤਾਨਪੁਰ ਲੋਧੀ ਨਾਲ ਸੰਪਰਕ ਕੀਤਾ ਜਾਵੇ। ਇਸ ਸਬੰਧੀ ਸੰਪਰਕ ਨੰਬਰ 89684-84672 ਜਾਰੀ ਕੀਤਾ ਗਿਆ ਹੈ। ਪੁਲਿਸ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਇਸ ਖ਼ਬਰ ਨੂੰ ਵੱਧ ਤੋਂ ਵੱਧ ਸਾਂਝਾ ਕੀਤਾ ਜਾਵੇ ਤਾਂ ਜੋ ਬੱਚੀ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਜਾ ਸਕੇ।