ਪਿੰਡ ਲੱਖਣ ਕਲਾ ’ਚ ਫਾਇਰਿੰਗ ਕਰਨ ਦੇ ਮਾਮਲੇ ’ਚ ਛੇ ਕਾਬੂ
ਪਿੰਡ ਲੱਖਣ ਕਲਾ ਵਿਖੇ ਫਾਇਰਿੰਗ ਕਰਨ ਵਾਲੇ 6 ਮੁਲਜ਼ਮ ਕਾਬੂ
Publish Date: Wed, 21 Jan 2026 07:55 PM (IST)
Updated Date: Thu, 22 Jan 2026 04:13 AM (IST)

* 1 ਜਨਵਰੀ ਨੂੰ ਦਿੱਤਾ ਸੀ ਵਾਰਦਾਤ ਨੂੰ ਅੰਜਾਮ, ਮੁਲਜ਼ਮਾਂ ਤੋਂ 2 ਵਾਹਨ ਤੇ 2 ਪਿਸਤੌਲਾਂ ਬਰਾਮਦ ਕੈਪਸ਼ਨ: 21ਕੇਪੀਟੀ14 ਪਿੰਡ ਲੱਖਣ ਕਲਾ ਵਿਖੇ ਫਾਇਰਿੰਗ ਕਰਨ ਵਾਲੇ ਕਾਬੂ ਕੀਤੇ ਗਏ ਮੁਲਜ਼ਮਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੁਲਿਸ ਕਪਤਾਨ ਗੌਰਵ ਤੂਰਾ ਨਾਲ ਹਨ ਐਸ.ਪੀ. ਡੀ ਪ੍ਰਭਜੋਤ ਸਿੰਘ ਵਿਰਕ, ਡੀ.ਐਸ.ਪੀ. ਡਾ. ਸ਼ੀਤਲ ਸਿੰਘ, ਡੀ.ਐਸ.ਪੀ. ਸੁਖਪਾਲ ਸਿੰਘ ਰੰਧਾਵਾ ਅਤੇ ਸੀ.ਆਈ.ਏ. ਇੰਚਾਰਜ ਰਮਨ ਕੁਮਾਰ । ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਪੁਲਿਸ ਨੇ ਕਪੂਰਥਲਾ ਦੇ ਪਿੰਡ ਲੱਖਣ ਕਲਾਂ ’ਚ 8 ਜਨਵਰੀ ਦੀ ਰਾਤ ਨੂੰ ਹੋਈ ਗੋਲ਼ੀਬਾਰੀ ਦੀ ਘਟਨਾ ’ਚ 6 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸਐੱਸਪੀ ਗੌਰਵ ਤੂਰਾ ਨੇ ਕਿਹਾ ਕਿ ਮੁਲਜ਼ਮਾਂ ਤੋਂ ਘਟਨਾ ’ਚ ਵਰਤੇ ਗਏ 2 ਵਾਹਨ ਅਤੇ 2 ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਖਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਐਸਐਸਪੀ ਨੇ ਕਿਹਾ ਕਿ ਗੋਲੀਬਾਰੀ ਦੀ ਘਟਨਾ 8 ਜਨਵਰੀ ਨੂੰ ਰਾਤ 10 ਵਜੇ ਦੇ ਕਰੀਬ ਪਿੰਡ ਲੱਖਣ ਕਲਾਂ ਵਿੱਚ ਇੱਕ ਘਰ ਦੇ ਬਾਹਰ ਵਾਪਰੀ ਸੀ। ਇਸ ਸਬੰਧੀ ਸਦਰ ਥਾਣੇ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਪੁਲਿਸ ਟੀਮਾਂ ਬਣਾਈਆਂ ਗਈਆਂ ਸਨ ਅਤੇ ਤਕਨੀਕੀ ਤੇ ਮਨੁੱਖੀ ਸੂਝ-ਬੂਝ ਦੀ ਮਦਦ ਨਾਲ 14 ਜਨਵਰੀ ਨੂੰ ਮੁਲਜ਼ਮ ਕਮਲਪ੍ਰੀਤ ਸਿੰਘ ਉਰਫ਼ ਪੀਤਾ ਪੁੱਤਰ ਅਵਤਾਰ ਸਿੰਘ ਵਾਸੀ ਸੰਧਵਾਂ ਥਾਣਾ ਬਹਿਰਾਮ ਜ਼ਿਲ੍ਹਾ ਨਵਾਂ ਸ਼ਹਿਰ, ਹਰਜੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਖੈੜਾ ਥਾਣਾ ਸਤਨਾਮਪੁਰਾ ਜ਼ਿਲ੍ਹਾ ਕਪੂਰਥਲਾ, ਗੁਰਪਾਲ ਸਿੰਘ ਉਰਫ਼ ਪਾਲਾ ਪੁੱਤਰ ਸੁਖਜੀਵਨ ਸਿੰਘ ਵਾਸੀ ਖੈੜਾ ਥਾਣਾ ਸਤਨਾਮਪੁਰਾ ਜ਼ਿਲ੍ਹਾ ਕਪੂਰਥਲਾ, ਸੁਖਰਾਜ ਸਿੰਘ ਉਰਫ ਸੁੱਖਾ ਪੁੱਤਰ ਹਰਦੇਵ ਸਿੰਘ ਬੀੜ ਪੁਆਦ ਥਾਣਾ ਸਦਰ ਫਗਵਾੜਾ ਜ਼ਿਲ੍ਹਾ ਕਪੂਰਥਲਾ, ਧਰਮ ਸਿੰਘ ਉਰਫ ਧਾਮੀ ਪੁੱਤਰ ਹਰੀ ਸਿੰਘ ਵਾਸੀ ਮਨਾਵਾਲੀ ਚਾਚੋ ਕੀ ਥਾਣਾ ਸਦਰ ਫਗਵਾੜਾ ਜ਼ਿਲ੍ਹਾ ਕਪੂਰਥਲਾ, ਰੁਪਿੰਦਰ ਸਿੰਘ ਪੁੱਤਰ ਸੁਖਬੀਰ ਸਿੰਘ ਵਾਸੀ ਮਹੇੜੂ ਥਾਣਾ ਸਦਰ ਕਪੂਰਥਲਾ ਨੂੰ ਟਰੇਸ ਕਰ ਕੇ ਨਾਮਜ਼ਦ ਕੀਤਾ ਗਿਆ ਤੇ 14 ਜਨਵਰੀ ਨੂੰ ਹੀ ਕਮਲਪ੍ਰੀਤ ਸਿੰਘ ਉਰਫ ਪੀਤਾ ਪੁੱਤਰ ਅਵਤਾਰ ਸਿੰਘ ਵਾਸੀ ਸੰਧਵਾਂ ਥਾਣਾ ਬਹਿਰਾਮ ਜ਼ਿਲ੍ਹਾ ਨਵਾਂ ਸ਼ਹਿਰ, ਹਰਜੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਖੈੜਾ, ਥਾਣਾ ਸਤਨਾਮਪੁਰਾ ਜ਼ਿਲ੍ਹਾ ਕਪੂਰਥਲਾ, ਸੁਖਰਾਜ ਸਿੰਘ ਉਰਫ਼ ਸੁੱਖਾ ਪੁੱਤਰ ਹਰਦੇਵ ਸਿੰਘ ਵਾਸੀ ਬੀੜ ਪੁਆਦ ਥਾਣਾ ਸਦਰ ਫਗਵਾੜਾ ਜ਼ਿਲ੍ਹਾ ਕਪੂਰਥਲਾ, ਰੁਪਿੰਦਰ ਸਿੰਘ ਪੁੱਤਰ ਸੁਖਬੀਰ ਸਿੰਘ ਵਾਸੀ ਮਹੇੜੂ ਥਾਣਾ ਸਦਰ ਫਗਵਾੜਾ ਜ਼ਿਲ੍ਹਾ ਕਪੂਰਥਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿੰਨਾਂ ਪਾਸੋਂ ਵਾਰਦਾਤ ’ਚ ਵਰਤੀ ਗਈ ਵਰਨਾ ਕਾਰ (ਪੀਬੀ32 ਕੇ 3858) ਤੇ ਵੈਨਿਊ ਕਾਰ (ਪੀਬੀ10 ਜੇਐੱਫ 6262) ਬਰਾਮਦ ਕੀਤੀ ਗਈ ਅਤੇ 18 ਜਨਵਰੀ ਨੂੰ ਮੁਲਜ਼ਮ ਗੁਰਪਾਲ ਸਿੰਘ ਉਰਫ਼ ਪਾਲਾ ਪੁੱਤਰ ਸੁਖਜੀਵਨ ਸਿੰਘ ਵਾਸੀ ਖੈੜਾ, ਥਾਣਾ ਸਤਨਾਮਪੁਰਾ ਅਤੇ ਧਰਮ ਸਿੰਘ ਉਰਫ਼ ਧਾਮੀ ਪੁੱਤਰ ਹਰੀ ਸਿੰਘ ਵਾਸੀ ਮਾਨਾਂਵਾਲੀ ਚਾਚੋ ਕੀ, ਥਾਣਾ ਸਦਰ ਫਗਵਾੜਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮਾਂ ਪਾਸੋਂ ਇੱਕ 30 ਬੋਰ ਦਾ ਪਿਸਟਲ, 2 ਜਿੰਦਾ ਰੌਂਦ, ਇਕ 32 ਬੋਰ ਦਾ ਪਿਸਟਲ ਸਮੇਤ ਮੈਗਜ਼ੀਨ ਅਤੇ ਇਕ ਜਿੰਦਾ ਰਾਉਂਦ ਬਰਾਮਦ ਕੀਤਾ ਗਿਆ। ਐਸ.ਐਸ.ਪੀ. ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਹਾਸਲ ਕਰ ਕੇ ਹੋਰ ਵੀ ਪੁੱਛਗਿਛੀ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੁੱਛਗਿਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਕਿ 12 ਜਨਵਰੀ ਨੂੰ ਸੁਧੀਰ ਸਵੀਟ ਸ਼ਾਪ ਫਗਵਾੜਾ-ਹੁਸ਼ਿਆਰਪੁਰ ਰੋਡ ’ਤੇ ਹੋਈ ਫਾਇਰਿੰਗ ਵੀ ਕੀਤੀ ਹੈ। ਇਸ ਮੌਕੇ ਐਸ.ਪੀ. ਡੀ ਪ੍ਰਭਜੋਤ ਸਿੰਘ ਵਿਰਕ, ਡੀ.ਐਸ.ਪੀ. ਡਾ. ਸ਼ੀਤਲ ਸਿੰਘ, ਡੀ.ਐਸ.ਪੀ. ਸੁਖਪਾਲ ਸਿੰਘ ਰੰਧਾਵਾ, ਸੀ.ਆਈ.ਏ. ਇੰਚਾਰਜ ਰਮਨ ਕੁਮਾਰ ਵੀ ਮੌਜੂਦ ਸਨ।