ਗੁਰਦੁਆਰਾ ਬੇਰ ਸਾਹਿਬ ਅੰਮ੍ਰਿਤ ਸੰਚਾਰ ’ਚ 70 ਪ੍ਰਾਣੀ ਗੁਰੂ ਵਾਲੇ ਬਣੇ ਗੁਰਦੁਆਰਾ ਬੇਰ ਸਾਹਿਬ ਅੰਮ੍ਰਿਤ ਸੰਚਾਰ ’ਚ 70 ਪ੍ਰਾਣੀ ਗੁਰੂ ਵਾਲੇ ਬਣੇ
Publish Date: Thu, 29 Oct 2026 09:43 PM (IST)
Updated Date: Thu, 29 Oct 2026 09:46 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਸੁਲਤਾਨਪੁਰ ਲੋਧੀ : ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਤੇ ਭਗਵੰਤ ਸਿੰਘ ਧੰਗੇੜਾ ਸਕੱਤਰ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਦੇਖ-ਰੇਖ ਹੇਠ ਚਲਾਈ ਜਾ ਰਹੀ ਵਹੀਰ ਚੱਲਦਾ ਵਹੀਰ ਅੰਮ੍ਰਿਤ ਸੰਚਾਰ ਲਹਿਰ ਤਹਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਨੇ ਪਹੁੰਚ ਕੇ ਅੰਮ੍ਰਿਤ ਦਾ ਬਾਟਾ ਤਿਆਰ ਕੀਤਾ ਤੇ 70 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਕੇ ਜਹਾਜ਼ੇ ਚੜੇ। ਇਸ ਮੌਕੇ ਬੀਬੀ ਗੁਰਪ੍ਰੀਤ ਕੌਰ ਮੈਂਬਰ, ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ, ਭਾਈ ਹਰਜੀਤ ਸਿੰਘ ਪ੍ਰਚਾਰਕ ਨਿਗਰਾਨ ਜ਼ਿਲ੍ਹਾ ਕਪੂਰਥਲਾ ਨੇ ਸੰਗਤਾਂ ਨੂੰ ਵਧਾਈ ਦਿੱਤੀ ਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹਲਕਾ ਮੈਂਬਰ ਬੀਬੀ ਗੁਰਪ੍ਰੀਤ ਕੌਰ, ਭਾਈ ਹਰਜੀਤ ਸਿੰਘ ਪ੍ਰਚਾਰਕ ਕੰਮ ਨਿਗਰਾਨ, ਭਾਈ ਸਤਨਾਮ ਸਿੰਘ ਹੈੱਡ ਗ੍ਰੰਥੀ, ਚੈਂਚਲ ਸਿੰਘ ਐਡੀਸ਼ਨਲ ਮੈਨੇਜਰ ਤੇ ਪ੍ਰਚਾਰਕ ਤੇ ਕਵੀਸ਼ਰ ਸਾਹਿਬਾਨ ਨੇ ਮਿਲ ਕੇ ਅਕਾਲ ਤਖ਼ਤ ਸਾਹਿਬ ਤੋਂ ਪਹੁੰਚੇ ਪੰਜ ਪਿਆਰੇ ਸਾਹਿਬਾਨ ਤੇ ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ ਦਾ ਸਿਰਪਾਉ ਦੇ ਕੇ ਸਨਮਾਨ ਕੀਤਾ ਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਭਗਵੰਤ ਸਿੰਘ ਕਾਹਲਵਾਂ ਦੀ ਦੇਖ-ਰੇਖ ਹੇਠ ਸਮੁੱਚੇ ਸਟਾਫ਼ ਨੇ ਸਹਿਯੋਗ ਦਿੱਤਾ ਤੇ ਆਈਆਂ ਸੰਗਤਾਂ ਲਈ ਸੇਵਾਵਾਂ ਨਿਭਾਈਆਂ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਕਕਾਰ ਭੇਟਾ ਰਹਿਤ ਦਿੱਤੇ ਗਏ। ਇਸ ਮੌਕੇ ਪ੍ਰਚਾਰਕ ਤੇ ਕਵੀਸ਼ਰ ਸਾਹਿਬਾਨ ਭਾਈ ਹਰਵਿੰਦਰ ਸਿੰਘ ਪ੍ਰਚਾਰਕ,ਭਾਈ ਮਨਪ੍ਰੀਤ ਸਿੰਘ ਪ੍ਰਚਾਰਕ,ਭਾਈ ਜਸਵਿੰਦਰ ਸਿੰਘ ਛਾਪਾ, ਭਾਈ ਪਰਮਜੀਤ ਸਿੰਘ,ਮੇਜਰ ਸਿੰਘ,ਭਾਈ ਜਸਬੀਰ ਸਿੰਘ ਝੰਡੇਰ ਕਵੀਸ਼ਰ,ਭਾਈ ਨਿਸ਼ਾਨ ਸਿੰਘ ਝਬਾਲ ਕਵੀਸ਼ਰ,ਭਾਈ ਗੁਰਜੀਤ ਸਿੰਘ ਭੱਠਲ ,ਬੀਬੀ ਬਲਜੀਤ ਸਿੰਘ,ਭਾਈ ਹਰਜਿੰਦਰ ਸਿੰਘ ਐਡੀਸ਼ਨਲ ਗ੍ਰੰਥੀ,ਭਾਈ ਦਿਲਬਾਗ ਸਿੰਘ ਸਹਿਜ ਪਾਠ ਲਹਿਰ,ਭਾਈ ਚਰਨਜੀਤ ਸਿੰਘ ਕਪੂਰਥਲਾ ,ਬੀਬੀ ਹਰਪ੍ਰੀਤ ਕੌਰ, ਜਸਵਿੰਦਰ ਸਿੰਘ,ਵਖ ਵੱਖ ਸਕੂਲਾਂ ਦੇ ਅਧਿਆਪਕ ਸਾਹਿਬਾਨ ਵਿਦਿਆਰਥੀ ਅਤੇ ਸੰਗਤਾਂ ਨੇ ਹਾਜ਼ਰੀ ਭਰੀ ।