ਜੀਡੀ ਗੋਇਨਕਾ ਸਕੂਲ ‘ਚ ਮਨਾਇਆ ਗਿਆ 77ਵਾਂ ਗਣਤੰਤਰ ਦਿਵਸ
ਜੀਡੀ ਗੋਇਨਕਾ ਸਕੂਲ ‘ਚ ਮਨਾਇਆ ਗਿਆ 77ਵਾਂ ਗਣਤੰਤਰ ਦਿਵਸ
Publish Date: Sun, 25 Jan 2026 07:20 PM (IST)
Updated Date: Sun, 25 Jan 2026 07:22 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਜੀਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਚ 77ਵਾਂ ਗਣਤੰਤਰ ਦਿਵਸ ਬਹੁਤ ਹੀ ਉੁਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦਾ ਆਰੰਭ ਮਾਰਚ ਪਾਸਟ ਦੁਆਰਾ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ, ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਤੇ ਪ੍ਰਿੰਸੀਪਲ ਡਾ. ਹਿਨਾ ਅਰੋੜਾ ਵੱਲੋਂ ਤਿਰੰਗਾ ਲਹਿਰਾਇਆ ਗਿਆ। ਇਸ ਮੌਕੇ ਹਾਜ਼ਰ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ। ਉਪਰੰਤ ਸਕੂਲ ਦੇ ਬੱਚਿਆਂ ਵੱਲੋਂ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਦੇਸ਼ ਭਗਤਾਂ ਨੂੰ ਯਾਦ ਕਰਦਿਆਂ ਦੇਸ਼ ਭਗਤੀ ਦੇ ਗੀਤਾਂ ਦਾ ਗਾਣ ਤੇ ਸੂਰਬੀਰਾਂ ਦੀਆਂ ਵਾਰਾਂ ਗਾਈਆ ਗਈਆਂ। ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕਰਦਿਆਂ ਆਜ਼ਾਦੀ ਨਾਲ ਸਬੰਧਤ ਕਵਿਤਾਵਾਂ ਤੇ ਗੀਤ ਪੇਸ਼ ਕੀਤੇ ਗਏ। ਇਸ ਮੌਕੇ ਸਕੂਲ ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ, ਸਕੱਤਰ ਪਰਮਿੰਦਰ ਕੌਰ ਤੇ ਪ੍ਰਿੰਸੀਪਲ ਡਾ. ਹਿਨਾ ਅਰੋੜਾ ਨੇ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਸਾਡੇ ਦੇਸ਼ ਦਾ ਸੰਵਿਧਾਨ ਇਨਸਾਫ਼ ਅਤੇ ਬਰਾਬਰੀ ਦੀ ਵਿਚਾਰਧਾਰਾ ਤੇ ਆਧਾਰਿਤ ਹੈ। ਅੱਜ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰੀ ਦੇਸ਼ ਹੈ ਅਤੇ ਇਥੇ ਰਹਿੰਦੇ ਵੱਖ-ਵੱਖ ਧਰਮਾਂ, ਜਾਤਾਂ ਦੇ ਲੋਕਾਂ ਨੂੰ ਭਾਰਤੀ ਸੰਵਿਧਾਨ ਬਰਾਬਰ ਦੇ ਅਧਿਕਾਰ ਦਿੰਦਾ ਹੈ। ਉਨ੍ਹਾਂ ਬੱਚਿਆਂ ਨੂੰ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਵੱਖ-ਵੱਖ ਰਾਜਾਂ ਦੀਆਂ ਦਿਖਾਈਆਂ ਜਾਣ ਵਾਲੀਆਂ ਝਾਕੀਆਂ ਦੀ ਮਹੱਤਤਾ ਬਾਰੇ ਦੱਸਿਆ ਕਿ ਭਾਰਤ ਬਹੁ-ਸੱਭਿਆਚਾਰੀ ਦੇਸ਼ ਹੈ ਤੇ ਹਰ ਖਿੱਤਾ ਇਸ ਦੁਆਰਾ ਆਪਣੇ ਸੱਭਿਆਚਾਰ ਨੂੰ ਦਰਸਾਉਂਦਾ ਹੈ। ਅੰਤ ਵਿਚ ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੂੰ ਲੱਡੂ ਵੰਡੇ ਗਏ।