ਹੁੱਕੜਾਂ 'ਚ ਅੱਖਾਂ ਦਾ ਫ੍ਰੀ ਆਪ੍ਰੇਸ਼ਨ ਕੈਂਪ 21 ਨੂੰ ਹੁੱਕੜਾਂ 'ਚ 8 ਵਾਂ ਅੱਖਾਂ ਦਾ ਫ੍ਰੀ ਚੈਕਅੱਪ ਤੇ ਆਪ੍ਰੇਸ਼ਨ ਕੈਂਪ 21 ਨਵੰਬਰ ਨੂੰ
Publish Date: Sat, 14 Nov 2026 06:40 PM (IST)
Updated Date: Sat, 14 Nov 2026 06:42 PM (IST)
ਗੁਰਪਾਲ ਸਿੰਘ ਪਰਹਾਰ, ਪੰਜਾਬੀ ਜਾਗਰਣ ਪਾਂਸ਼ਟਾ : ਇਲਾਕੇ ਵਿਚਲੀ ਸਿਰਮੌਰ ਸੰਸਥਾ ਗਰੀਬ ਦਾ ਮੂੰਹ, ਗੁਰੂ ਦੀ ਗੋਲਕ ਰਜਿ. ਅਜਨੋਹਾ ਜੋ ਕਿ ਪਿਛਲੇ ਕਈ ਸਾਲਾਂ ਤੋਂ ਲੋਕ ਭਲਾਈ ਦੇ ਕਾਰਜ ਕਰ ਰਹੀ ਹੈ, ਵੱਲੋਂ ਇਲਾਕਾ ਨਿਵਾਸੀਆਂ ਤੇ ਐੱਨਆਰਆਈ ਸੰਗਤਾਂ ਦੇ ਸਹਿਯੋਗ ਨਾਲ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਮਹਾਰਾਜ ਜੀ ਵੱਲੋਂ ਵਰਸਾਏ ਬਾਬਾ ਯੱਖ ਜੀ ਦੇ ਜੱਦੀ ਪਿੰਡ ਨਰੂੜ ਵਿਖੇ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਤੇ ਲੈਬੋਰਟਰੀ ਚਲਾਈ ਜਾ ਰਹੀ ਹੈ। ਸੰਸਥਾ ਮੁਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ ਨੇ ਦਸਿਆ ਕਿ ਸ਼ਹੀਦ ਭਾਈ ਪਰਮਿੰਦਰ ਸਿੰਘ ਝੋਟਾ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ 8ਵਾਂ ਅੱਖਾਂ ਦਾ ਫ੍ਰੀ ਚੈਕਅੱਪ ਤੇ ਆਪ੍ਰੇਸ਼ਨ ਕੈਂਪ ਲਾਇਨਜ਼ ਕਲੱਬ ਆਦਮਪੁਰ ਤੇ ਲਾਇਨਜ਼ ਆਈ ਹਸਪਤਾਲ ਸੋਸਾਇਟੀ ਆਦਮਪੁਰ ਵੱਲੋਂ ਗਰੀਬ ਦਾ ਮੂੰਹ ਗੁਰੂ ਦੀ ਗੋਲਕ ਸੰਸਥਾ ਰਜਿ.ਅਜਨੋਹਾ ਤੇ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਤੇ ਲੈਬੋਰਟਰੀ ਪਿੰਡ ਨਰੂੜ ਦੇ ਸਹਿਯੋਗ ਨਾਲ 21 ਨਵੰਬਰ ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਗੁਰਦੁਆਰਾ ਧਰਮਗੜ ਸਾਹਿਬ ਪਿੰਡ ਹੁੱਕੜਾਂ ਵਿਖੇ ਲਗਾਇਆ ਜਾ ਰਿਹਾ ਹੈ। ਅੱਖਾਂ ਦੇ ਕੈਂਪ ਵਿੱਚ ਲਾਇਨਜ਼ ਆਈ ਹਸਪਤਾਲ ਆਦਮਪੁਰ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦਾ ਚੈਕਅੱਪ ਕਰਕੇ ਫਰੀ ਵਿੱਚ ਦਵਾਈਆਂ ਦਿੱਤੀਆਂ ਜਾਣਗੀਆਂ ਤੇ ਲੋੜ ਅਨੁਸਾਰ ਮਰੀਜ਼ਾਂ ਦੇ ਫਰੀ ਵਿੱਚ ਆਪਰੇਸ਼ਨ ਵੀ ਕੀਤੇ ਜਾਣਗੇ। ਇਸ ਮੌਕੇ ਗੁਰੂ ਘਰ ਦੇ ਵਜ਼ੀਰ ਬਲਵੀਰ ਸਿੰਘ, ਸੰਸਥਾ ਮੁਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ, ਜਤਿੰਦਰ ਸਿੰਘ ਰਾਣਾ ਖਾਲਸਾ ਮੁਖਲਿਆਣਾ, ਭੁਪਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਮੀਤ ਸਿੰਘ, ਸਿਮਰਪ੍ਰੀਤ ਸਿੰਘ, ਸਤਨਾਮ ਸਿੰਘ, ਕੁਲਦੀਪ ਕੌਰ, ਹਰਭਜਨ ਕੌਰ, ਸਤਨਾਮ ਸਿੰਘ, ਚਰਨ ਕੌਰ, ਸੋਹਣ ਸਿੰਘ, ਦਵਿੰਦਰ ਸਿੰਘ ਆਦਿ ਹਾਜ਼ਰ ਸਨ।