95ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਕਰਵਾਇਆ
ਲਾਇਨ ਗੁਰਦੀਪ ਸਿੰਘ ਕੰਗ ਦੀ ਅਗਵਾਈ ਹੇਠ 95ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਆਯੋਜਿਤ
Publish Date: Mon, 06 Apr 2026 07:33 PM (IST)
Updated Date: Mon, 06 Apr 2026 07:37 PM (IST)

ਕੈਪਸ਼ਨ-06ਪੀਐਚਜੀ4 ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਦੇ ਚਾਰਟਰ ਪ੍ਰਧਾਨ ਅਤੇ ਹਿਊਮਨ ਰਾਈਟਸ ਕੌਂਸਲ (ਇੰਡੀਆ) ਦੇ ਸੂਬਾ ਸਕੱਤਰ ਲਾਇਨ ਗੁਰਦੀਪ ਸਿੰਘ ਕੰਗ ਐੱਮਜੇਐੱਫ ਨੇ ਬਾਬਾ ਬਾਲਕ ਨਾਥ ਸੇਵਾ ਸੰਮਿਤੀ ਫਗਵਾੜਾ ਦੇ ਸਹਿਯੋਗ ਨਾਲ 95ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਕੰਗ ਇੰਟਰਪ੍ਰਾਈਜ਼ਿਜ਼ ਸੈਂਟਰਲ ਟਾਊਨ ਫਗਵਾੜਾ ਵਿਖੇ ਆਯੋਜਿਤ ਕੀਤਾ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਪਹੁੰਚੇ ਐੱਨਆਰਆਈ ਸੁਖਦੇਵ ਰਾਜ ਮਨੀਲਾ ਵੱਲੋਂ ਕਰਵਾਈ ਗਈ। ਉਨ੍ਹਾਂ ਨੇ ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਨੂੰ ਰਾਸ਼ਨ ਵੰਡਦਿਆਂ ਲਾਇਨਜ਼ ਕਲੱਬ ਫਗਵਾੜਾ ਪ੍ਰਾਈਡ ਤੇ ਖਾਸ ਤੌਰ ‘ਤੇ ਚਾਰਟਰ ਪ੍ਰਧਾਨ ਗੁਰਦੀਪ ਸਿੰਘ ਕੰਗ (ਡਿਸਟ੍ਰਿਕਟ ਚੇਅਰਮੈਨ 321-ਡੀ) ਦੇ ਇਸ ਉਪਰਾਲੇ ਨੂੰ ਸ਼ਲਾਘਾਯੋਗ ਦੱਸਿਆ। ਸੁਖਦੇਵ ਰਾਜ ਮਨੀਲਾ ਨੇ ਕਿਹਾ ਕਿ ਜ਼ਰੂਰਤਮੰਦ ਪਰਿਵਾਰਾਂ ਦੀ ਸੇਵਾ ਸਹਾਇਤਾ ਕਰਨਾ ਮਨੁੱਖਤਾ ਭਰੀ ਪਹਿਲ ਹੈ। ਅਜਿਹੇ ਸੇਵਾ ਕਾਰਜ ਹਮੇਸ਼ਾ ਜਾਰੀ ਰਹਿਣੇ ਚਾਹੀਦੇ ਹਨ। ਇਸ ਦੌਰਾਨ ਬਾਬਾ ਬਾਲਕ ਨਾਥ ਸੇਵਾ ਸੰਮਿਤੀ ਦੇ ਸਰਪ੍ਰਸਤ ਧਰਮਪਾਲ ਨਿਸ਼ਚਲ, ਸਰਪ੍ਰਸਤ ਐੱਸਪੀ ਬਸਰਾ, ਸਮਾਜ ਸੇਵਿਕਾ ਚੰਚਲ ਸੇਠ, ਸਮਾਜ ਸੇਵਕ ਕੇਕੇ ਸ਼ਰਮਾ ਤੇ ਸਮਾਜ ਸੇਵਕ ਬੱਬੂ ਮਨੀਲਾ ਨੇ ਵੀ ਲਾਇਨ ਕੰਗ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਸੀਂ ਜਿਸ ਸਮਾਜ ਵਿਚ ਰਹਿੰਦੇ ਹਾਂ, ਉਹ ਵੀ ਸਾਡਾ ਪਰਿਵਾਰ ਹੈ ਤੇ ਸਮਰੱਥ ਲੋਕਾਂ ਨੂੰ ਜ਼ਰੂਰਤਮੰਦਾਂ ਦੀ ਮਦਦ ਦਾ ਹਰ ਸੰਭਵ ਉਪਰਾਲਾ ਕਰਨਾ ਚਾਹੀਦਾ ਹੈ। ਅਜਿਹੇ ਉਪਰਾਲੇ ਸਮਾਜ ਵਿਚ ਭਾਈਚਾਰਕ ਸਾਂਝ ਤੇ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਲਾਇਨ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਉਹ ਹਰ ਮਹੀਨੇ 20 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਲਈ ਸਮਾਗਮ ਆਯੋਜਿਤ ਕਰਦੇ ਹਨ, ਜਿਸ ਵਿਚ ਉਨ੍ਹਾਂ ਨੂੰ ਬਾਬਾ ਬਾਲਕ ਨਾਥ ਸੇਵਾ ਸੰਮਿਤੀ ਤੇ ਐੱਨਆਰਆਈ ਰਾਣਾ ਕੁਲਥਮੀਆ ਦਾ ਵਢਮੁੱਲਾ ਸਹਿਯੋਗ ਪ੍ਰਾਪਤ ਹੁੰਦਾ ਹੈ। ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਸਟੇਜ ਦੀ ਸੇਵਾ ਲਾਇਨ ਸੁਸ਼ੀਲ ਸ਼ਰਮਾ ਨੇ ਬਖੂਬੀ ਨਿਭਾਈ। ਇਸ ਮੌਕੇ ਲਾਇਨਜ਼ ਕਲੱਬ ਫਗਵਾੜਾ ਪ੍ਰਾਈਡ ਦੇ ਸਕੱਤਰ ਲਾਇਨ ਸੰਜੀਵ ਲਾਂਬਾ, ਕੈਸ਼ੀਅਰ ਲਾਇਨ ਸਤਵਿੰਦਰ ਸਿੰਘ ਭਮਰਾ, ਪੀਆਰਓ ਲਾਇਨ ਵਰੁਣ ਵਧਵਾ ਤੋਂ ਇਲਾਵਾ ਲਾਇਨ ਤਰੁਨ ਗਰਗ, ਲਾਇਨ ਵਿਜੇ ਕੁਮਾਰ, ਲਾਇਨ ਪੰਕਜ ਚੱਡਾ, ਲਾਇਨ ਨਿਖਿਲ ਵਧਵਾ, ਲਾਇਨ ਸਤਵਿੰਦਰ ਸਿੰਘ, ਲਾਇਨ ਵਿਜੇ ਕੁਮਾਰ, ਲਾਇਨ ਵਿਪਨ ਸ਼ਰਮਾ, ਲਾਇਨ ਡਾ. ਅਮਿਤ ਕੁਮਾਰ, ਲਾਇਨ ਜਤਿੰਦਰ ਸਹਿਦੇਵ, ਸਤੀਸ਼ ਬੱਗਾ, ਪ੍ਰਦੀਪ ਕੁਮਾਰ, ਸੰਦੀਪ ਕੁਮਾਰ ਆਦਿ ਹਾਜ਼ਰ ਸਨ।