ਦੇਵੀ ਤਲਾਬ ਦੇ ਮੈਦਾਨ ’ਚ ਸੜਿਆ 40 ਫੁੱਟ ਉੱਚਾ ਰਾਵਣ ਦਾ ਪੁਤਲਾ ਦੇਵੀ ਤਲਾਬ ਦੇ ਮੈਦਾਨ ਵਿੱਚ ਸੜਿਆ 40 ਫੁੱਟ ਉੱਚਾ ਰਾਵਣ ਦਾ ਪੁਤਲਾ
Publish Date: Tue, 20 Oct 2026 09:53 PM (IST)
Updated Date: Tue, 20 Oct 2026 09:54 PM (IST)
--ਬੁਰਾਈ ’ਤੇ ਚੰਗਿਆਈ ਦੀ ਜਿੱਤ’ ਦੇ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਅਮਰੀਕ ਮੱਲ੍ਹੀ/ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਕਪੂਰਥਲਾ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ‘ਬੁਰਾਈ ’ਤੇ ਚੰਗਿਆਈ ਦੀ ਜਿੱਤ’ ਦੇ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਦੇਵੀ ਤਲਾਬ ਦੇ ਮੈਦਾਨ ਵਿਖੇ ਕਰਵਾਏ ਗਏ ਸਮਾਗਮਾਂ ਵਿੱਚ ਸਾਬਕਾ ਮੰਤਰੀ ਤੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਉੱਘੇ ਉਦਯੋਗਪਤੀ ਨਾਮਦੇਵ ਅਰੋੜਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ, ਆਮ ਆਦਮੀ ਪਾਰਟੀ ਦੇ ਆਗੂ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਭਾਜਪਾ ਆਗੂ ਉਮੇਸ਼ ਸ਼ਾਰਦਾ, ਪਿਯੂਸ਼ ਮਨਚੰਦਾ ਤੇ ਕਾਂਗਰਸੀ ਆਗੂ ਮਨਮੋਹਨ ਸਿੰਘ ਬਾਜਵਾ ਆਪਣੇ ਸਮਰਥਕਾਂ ਸਮੇਤ ਪਹੁੰਚੇ। ਇਸ ਮੌਕੇ ਸ਼ਰਧਾਲੂਆਂ ਨੇ ‘ਜੈ ਸ੍ਰੀ ਰਾਮ’ ਦੇ ਜੈਕਾਰਿਆਂ ਨਾਲ ਮਾਹੌਲ ਨੂੰ ਧਾਰਮਿਕ ਰੰਗ ਵਿੱਚ ਰੰਗ ਦਿੱਤਾ। ਦੇਵੀ ਤਲਾਬ ਦੇ ਮੈਦਾਨ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਨਾਟਕ ਰਾਹੀਂ ਲੋਕਾਂ ਨੂੰ ਆਪਣੇ ਜੀਵਨ ਵਿੱਚੋਂ ਬੁਰਾਈਆਂ ਖ਼ਤਮ ਕਰਕੇ ਚੰਗਿਆਈਆਂ ਨੂੰ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਭਾਜਪਾ ਆਗੂ ਉਮੇਸ਼ ਸ਼ਾਰਦਾ ਨੇ ਰਿਬਨ ਕੱਟ ਕੇ ਰਾਮਲੀਲਾ ਦੇ ਮੰਚਨ ਦਾ ਉਦਘਾਟਨ ਕੀਤਾ, ਜਦਕਿ ਉਦਯੋਗਪਤੀ ਨਾਮਦੇਵ ਅਰੋੜਾ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਹਾਜ਼ਰ ਵੱਡੀ ਗਿਣਤੀ ਵਿਚ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ ਨੇ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਸਾਰੀ ਟੀਮ ਹਾਜ਼ਰ ਸੀ। ਇਸ ਮੌਕੇ ਲੋਕਾਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੰਦਿਆਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੰਦਾ ਹੈ। ਇਸ ਲਈ ਸਾਨੂੰ ਇਸ ਤਿਉਹਾਰ ਦੀ ਮੂਲ ਭਾਵਨਾ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ ਤੇ ਆਪਣੇ ਮਨ ਵਿੱਚੋਂ ਬੁਰਾਈਆਂ ਨੂੰ ਖ਼ਤਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਪਵਿੱਤਰ ਤਿਉਹਾਰ ਜਾਤ-ਪਾਤ ਅਤੇ ਊਚ-ਨੀਚ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਆਪਸੀ ਭਾਈਚਾਰੇ ਅਤੇ ਸਦਭਾਵਨਾ ਨਾਲ ਮਨਾਉਣੇ ਚਾਹੀਦੇ ਹਨ। --ਸ੍ਰੀ ਰਾਮ ਲੀਲਾ ਧਰਮ ਕਮੇਟੀ ਮਸਜਿਦ ਚੌਂਕ ਵੱਲੋਂ ਮਨਾਇਆ ਗਿਆ ਦੁਸਹਿਰਾ ਇਸੇ ਤਰ੍ਹਾਂ ਸ੍ਰੀ ਰਾਮ ਲੀਲਾ ਧਰਮ ਕਮੇਟੀ ਮਸਜਿਦ ਚੌਂਕ ਵੱਲੋਂ ਵੀ ਦੁਸਹਿਰਾ ਮਨਾਇਆ ਗਿਆ। ਇਸ ਮੌਕੇ ਰਾਵਣ, ਮੇਘਨਾਦ ਤੇ ਕੁੰਭਕਰਨ ਦੇ ਪੁਤਲਿਆਂ ਨੂੰ ਸਾੜਿਆ ਗਿਆ। ਇਸ ਮੌਕੇ ਮੁੱਖ ਮਹਿਮਾਨਾਂ ਵਜੋਂ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਆਪਣੀ ਟੀਮ ਸਮੇਤ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ, ਮਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਕੌਂਸਲਰ ਨਰਿੰਦਰ ਮੰਨਸੂ ਆਪਣੀ ਟੀਮ ਸਮੇਤ ਅਤੇ ਵਾਰਿਸ ਪੰਜਾਬ ਦੇ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ ਆਪਣੇ ਸਾਥੀਆਂ ਸਮੇਤ ਪਹੁੰਚੇ ਜਿਨ੍ਹਾਂ ਦਾ ਸ੍ਰੀ ਰਾਮ ਲੀਲਾ ਧਰਮ ਕਮੇਟੀ ਦੇ ਚੇਅਰਮੈਨ ਰਾਜਿੰਦਰ ਕੌੜਾ, ਖਜ਼ਾਨਚੀ ਅਸ਼ੋਕ ਗੁਪਤਾ, ਮੀਤ ਪ੍ਰਧਾਨ ਨਰੇਸ਼ ਗੁਪਤਾ, ਡਾਇਰੈਕਟਰ ਪਵਨ ਜੋਸ਼ੀ, ਮੰਚ ਸੰਚਾਲਕ ਨਰੇਸ਼ ਭਾਰਤੀ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕਾਂ ਵਿਚ ਸ਼ਾਮ ਲਾਲ, ਨਿਸ਼ਾਤ ਕੌੜਾ, ਉਂਕਾਰ ਕਾਲੀਆ, ਸੰਦੀਪ ਗੁਪਤਾ, ਪਵਨਜੋਤ ਵਰਮਾ, ਸੰਨੀ ਜੁਲਕਾ, ਰਾਜਵੀਰ, ਰਾਜੂ, ਬਲਵਿੰਦਰ, ਬੱਬੂ, ਹੀਰਾ ਲਾਲ, ਰਾਮਯਸ਼ ਯਾਦਵ, ਸ਼ੁਭਮ, ਪ੍ਰਤੀਕ, ਸੋਮਨਾਥ, ਰਾਜੇਸ਼ ਅਤੇ ਕਰਨ ਸਿੰਘ ਬੱਬੂ ਆਦਿ ਸਮੇਤ ਪਤਵੰਤੇ ਸੱਜਣ ਮੌਜੂਦ ਸਨ।