ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਤੇ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਅਤੇ ਮੈਡੀਕਲ ਚੈੱਕਅੱਪ ਕੈਂਪ ਲਗਾਇਆ
Publish Date: Wed, 25 Nov 2026 09:33 PM (IST)
Updated Date: Thu, 26 Nov 2026 04:11 AM (IST)
35 ਯੂਨਿਟ ਖੂਨ ਇਕੱਤਰ, ਸਮਾਜ ਸੇਵੀਆਂ ਤੇ ਖੂਨਦਾਨੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਕੈਪਸ਼ਨ: 25ਕੇਪੀਟੀ35 ਖੂਨਦਾਨ ਅਤੇ ਮੈਡੀਕਲ ਚੈੱਕਅੱਪ ਕੈਂਪ ਦਾ ਦ੍ਰਿਸ਼। ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਪਵਿੱਤਰ ਯਾਦ ਨੂੰ ਸਮਰਪਿਤ ਅਰਬਨ ਅਸਟੇਟ ਵੈਲਫੇਅਰ ਸੋਸਾਇਟੀ ਵੱਲੋਂ ਪ੍ਰਧਾਨ ਕੁਲਵਿੰਦਰ ਸਿੰਘ ਨਾਗਰਾ ਦੀ ਅਗਵਾਈ ਹੇਠ ਖੂਨਦਾਨ ਅਤੇ ਮੈਡੀਕਲ ਚੈੱਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਸਿਹਤ ਵਿਭਾਗ ਦੇ ਸਾਬਕਾ ਡਾਇਰੈਕਟਰ ਡਾ. ਅਨੂਪ ਕੁਮਾਰ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬੀਬੀ ਡਾ. ਉਪਿੰਦਰਜੀਤ ਕੌਰ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ । ਇਸ ਮੌਕੇ ਮਹਿਮਾਨਾਂ ਨੇ ਕਿਹਾ ਕਿ ਖੂਨਦਾਨ ਮਹਾਨ ਸੇਵਾ ਹੈ, ਜਿਸ ਨਾਲ ਕਿਸੇ ਲੋੜਵੰਦ ਵਿਅਕਤੀ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਨੇ ਸੋਸਾਇਟੀ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ । ਕੈਂਪ ਦੌਰਾਨ ਖੂਨਦਾਨੀਆਂ ਨੇ ਉਤਸ਼ਾਹ ਨਾਲ ਖੂਨਦਾਨ ਕੀਤਾ ਅਤੇ ਕੁੱਲ 35 ਯੂਨਿਟ ਖੂਨ ਇਕੱਤਰ ਕੀਤਾ ਗਿਆ । ਇਸ ਦੇ ਨਾਲ ਹੀ ਮੈਡੀਕਲ ਚੈੱਕਅੱਪ ਕੈਂਪ ਰਾਹੀਂ ਲੋਕਾਂ ਦੀ ਸਿਹਤ ਦੀ ਜਾਂਚ ਵੀ ਕੀਤੀ ਗਈ । ਇਸ ਮੌਕੇ ਰਾਕੇਸ਼ ਸ਼ਰਮਾ, ਐਚ.ਕੇ. ਪੁਲਾਨੀ, ਵਿਕਾਸ ਪੁਰੀ, ਅਨੁਜ ਆਨੰਦ, ਸਚਿਨ ਅਰੋੜਾ, ਦੀਪਕ ਅਰੋੜਾ, ਸੁਖਵੀਰ ਸਿੰਘ ਵਾਲੀਆ, ਰਾਕੇਸ਼ ਪਰਾਸ਼ਰ, ਕੁਲਪ੍ਰੀਤ ਸਿੰਘ, ਦਾਤਾਰ ਸਿੰਘ ਹਾਂਡਾ, ਉਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਜੇ.ਐੱਸ. ਟਸੇਆ, ਪ੍ਰਦੀਪ ਸਿੰਘ ਕੰਗ, ਡਾ. ਹਰਭਜਨ ਸਿੰਘ, ਡਾ. ਪਰਮਜੀਤ ਕੌਰ, ਡਾ. ਰੁਪਿੰਦਰ ਸਿੰਘ ਥਿੰਦ, ਡਾ. ਨਵਜੋਤ ਕੌਰ, ਡਾ. ਕੰਵਰਦੀਪ ਸਿੰਘ, ਡਾ. ਕੁਲਜੀਤ ਕੌਰ ਅਤੇ ਡਾ. ਜੀ.ਐੱਸ. ਵਾਲੀਆ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਅੰਤ ਵਿੱਚ ਅਰਬਨ ਅਸਟੇਟ ਵੈਲਫੇਅਰ ਸੋਸਾਇਟੀ ਦੇ ਅਹੁਦੇਦਾਰਾਂ ਵੱਲੋਂ ਕੈਂਪ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੇਣ ਵਾਲੇ ਸਮੂਹ ਮਹਿਮਾਨਾਂ, ਡਾਕਟਰਾਂ, ਸਿਹਤ ਕਰਮਚਾਰੀਆਂ, ਖੂਨਦਾਨੀਆਂ ਅਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ ।