ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਾਇਆ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਗੁ: ਬੇਰ ਸਾਹਿਬ ਵਿਖੇ ਖੂਨਦਾਨ ਕੈਂਪ ਲਾਇਆ
Publish Date: Wed, 25 Nov 2026 09:40 PM (IST)
Updated Date: Thu, 26 Nov 2026 04:11 AM (IST)
ਕੈਪਸ਼ਨ: 25ਕੇਪੀਟੀ37 ਖੂਨਦਾਨ ਕਰਨ ਵਾਲਿਆਂ ਨੂੰ ਸਰਟੀਫਿਕੇਟ ਦਿੰਦੇ ਹੋਏ ਸੁਸਾਇਟੀ ਦੇ ਮੁੱਖ ਸੇਵਾਦਾਰ ਤਰਨਜੀਤ ਸਿੰਘ ਨਿਮਾਣਾ । ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ ਫੱਤੂਢੀਗਾ : ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮਨੁੱਖਤਾ ਦੇ ਭਲੇ ਲਈ ਭਾਈ ਘੱਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ.) ਵੱਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 929ਵਾਂ ਤਿੰਨ ਰੋਜ਼ਾ ਮਹਾਨ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਸਮੇਂ ਮਹਾਨ ਖ਼ੂਨਦਾਨ ਕੈਂਪ ਦਾ ਉਦਘਾਟਨ ਕਰਦਿਆਂ ਸੰਤ ਬਾਬਾ ਪੁਪਿੰਦਰ ਸਿੰਘ ਯੂ.ਕੇ. ਸਰਪ੍ਰਸਤ ਆਸਾ ਵੈੱਲਫੇਅਰ ਟਰਸੱਟ ਨੇ ਕਿਹਾ ਕਿ ਖ਼ੂਨਦਾਨ ਕੈਂਪ ਰਾਹੀਂ ਕਈ ਮਨੁੱਖੀ ਜ਼ਿੰਦਗੀਆਂ ਬਚਾਇਆ ਜਾ ਸਕਦਾ, ਖ਼ੂਨਦਾਨ ਸੰਸਾਰ ’ਚ ਸੱਭ ਤੋਂ ਵੱਡਾ ਪੁੰਨ ਦਾਨ ਹੈ ਇਸ ਮੌਕੇ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਖ਼ੂਨਦਾਨ ਕੈਂਪ ਦੌਰਾਨ ਭਾਈ ਘਨਈਆ ਸਿੰਘ ਜੀ ਵੈੱਲਫੇਅਰ (ਚੈ:) ਟਰਸੱਟ ਕੇ.ਡੀ ਹਸਪਤਾਲ ਦੀਆਂ ਟੀਮਾਂ ਦੇ ਸਹਿਯੋਗ ਨਾਲ ਇਕੱਤਰ ਕੀਤਾ ਬਲੱਡ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਲੈਕੇ ਦਿਤਾ ਜਾਵੇਗਾ। ਇਸ ਮੌਕੇ ਸੰਤ ਬਾਬਾ ਪੁਪਿੰਦਰ ਸਿੰਘ ਯੂ.ਕੇ ਨੇ ਖੂਨਦਾਨੀਆਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦਲੀਪ ਸਿੰਘ, ਜਤਿੰਦਰ ਸਿੰਘ ਸੁਲਤਾਨਪੁਰ ਲੋਧੀ, ਸਰਬਜੀਤ ਸਿੰਘ, ਨਰਦੀਪ ਸਿੰਘ, ਗੁਰਮੇਲ ਸਿੰਘ, ਬਲਜਿੰਦਰ ਸਿੰਘ, ਪ੍ਰਿਤਪਾਲ ਸਿੰਘ, ਕਰਨਬੀਰ, ਧਰਮਵੀਰ ਸਿੰਘ, ਸੰਦੀਪ ਸਿੰਘ, ਦਵਿੰਦਰ ਸਿੰਘ, ਮਨਪ੍ਰੀਤ ਸਿੰਘ ਗੋਲੂ, ਗੁਰਵਿੰਦਰ ਸਿੰਘ, ਜਸ਼ਨਪ੍ਰੀਤ ਸਿੰਘ, ਗੁਰਸਿਮਰਨ ਸਿੰਘ, ਹਰਸ਼ਰਨ ਸਿੰਘ ਗੁਰਜੋਤ ਸਿੰਘ, ਗੁਰਕਮਲ ਸਿੰਘ ਆਦਿ ਹਾਜ਼ਰ ਸਨ।