- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਟਾਂ ਵਾਲੀ ਸਹਿਕਾਰੀ ਸਭਾ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕੈਂਪ ਲਗਾਇਆ

ਪੰਜਾਬੀ ਜਾਗਰਣ ਪ੍ਰਤੀਨਿਧ
ਸੁਲਤਾਨਪੁਰ ਲੋਧੀ : ਵਾਟਾਂ ਵਾਲੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਿਖੇ ਸਹਿਕਾਰਤਾ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਸੁਲਤਾਨਪੁਰ ਲੋਧੀ ਮਨਮੀਤ ਸਿੰਘ ਤੇ ਸਹਿਕਾਰੀ ਸਭਾਵਾਂ ਦੇ ਇੰਸਪੈਕਟਰ ਇੰਦਰਬੀਰ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ ਤੇ ਮਨੁੱਖੀ ਸਿਹਤ ਦੇ ਨਾਲ-ਨਾਲ ਜੀਵ-ਜੰਤੂਆਂ ਨੂੰ ਵੀ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀਬਾੜੀ ਮਸ਼ੀਨਰੀ ਦੀ ਮਦਦ ਨਾਲ ਪਰਾਲੀ ਦਾ ਖੇਤਾਂ ਵਿੱਚ ਹੀ ਪ੍ਰਬੰਧਨ (ਇਨ-ਸੀਟੂ ਮੈਨੇਜਮੈਂਟ) ਕਰਨ। ਉਨ੍ਹਾਂ ਦੱਸਿਆ ਕਿ ਸਹਿਕਾਰੀ ਸਭਾਵਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀਬਾੜੀ ਮਸ਼ੀਨਰੀ ਉਪਲਬਧ ਕਰਵਾਉਣ ਤੇ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪ੍ਰਧਾਨ ਜਸਵੰਤ ਸਿੰਘ ਵੱਲੋਂ ਸਹਿਕਾਰਤਾ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਲਗਾਏ ਜਾ ਰਹੇ ਕੈਂਪਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਕਿਸਾਨਾਂ ਵਿੱਚ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਹੋਰ ਜਾਗਰੂਕਤਾ ਆਵੇਗੀ। ਇਸ ਮੌਕੇ ਪ੍ਰਧਾਨ ਜਸਵੰਤ ਸਿੰਘ, ਕਮੇਟੀ ਮੈਂਬਰ ਕੁਲਵੰਤ ਸਿੰਘ ਤਕੀਆ, ਜਸਵਿੰਦਰ ਸਿੰਘ ਭਰੋਆਣਾ, ਚਰਨ ਸਿੰਘ ਵਾਟਾਂ ਵਾਲੀ, ਭਗਤ ਸਿੰਘ ਚੰਨਣਵਿੰਡੀ, ਜਗਦੀਸ਼ ਸਿੰਘ ਚੰਨਨਵਿੰਡੀ, ਜਸਵਿੰਦਰ ਸਿੰਘ ਚੰਨਨਵਿੰਡੀ, ਸੁਖਚੈਨ ਸਿੰਘ ਸੁਚੇਤਗੜ੍ਹ, ਸੁਖਦੇਵ ਸਿੰਘ ਵਾਟਾਂਵਾਲੀ ਕਲਾਂ, ਜਗੀਰ ਸਿੰਘ ਵਾਟਾਂ ਵਾਲੀ, ਤਰਲੋਕ ਸਿੰਘ ਵਾਟਾਂਵਾਲੀ, ਸਕੱਤਰ ਸਲਵਿੰਦਰ ਸਿੰਘ ਵਾਟਾਂਵਾਲੀ, ਬਲਵਿੰਦਰ ਸਿੰਘ ਵਾਟਾਂ ਵਾਲੀ, ਬਲਵਿੰਦਰ ਸਿੰਘ ਸੇਲਜ਼ਮੈਨ ਸ਼ਾਹ ਵਾਲਾ, ਕੁਲਵੀਰ ਸਿੰਘ ਸਕੱਤਰ ਸ਼ਾਹ ਵਾਲਾ, ਹਰਜੀਤ ਸਿੰਘ ਵਾਟਾਂਵਾਲੀ, ਜਗੀਰ ਸਿੰਘ ਜੱਬੋਵਾਲ ਆਦਿ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।