ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਕਾਬੂ, ਮਾਮਲਾ ਦਰਜ
ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ ਮਾਮਲਾ ਦਰਜ
Publish Date: Mon, 06 Apr 2026 08:31 PM (IST)
Updated Date: Mon, 06 Apr 2026 08:34 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਤਨਾਮਪੁਰਾ ਫਗਵਾੜਾ ਵਿਖੇ ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਨੌਜਵਾਨ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਭੈੜੇ ਅਨਸਰਾਂ ਦੀ ਭਾਲ ਵਿਚ ਦਸ਼ਮੇਸ਼ ਪੁਲੀ ਗੁਰਦੁਆਰਾ ਤੋਂ ਥੋੜਾ ਅੱਗੇ ਗਏ ਤਾਂ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਉਹ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਤੇ ਦੌੜਣ ਲੱਗਾ। ਉਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਜਦੋਂ ਕਾਬੂ ਕਰਕੇ ਜਾਂਚ ਕੀਤੀ ਤਾਂ ਉਸ ਕੋਲੋਂ 42 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਕਤ ਮੁਲਜ਼ਮ ਦਲੀਪ ਕੁਮਾਰ ਪੁੱਤਰ ਪੰਚੂ ਸਾਹਨੀ ਵਾਸੀ ਸਤਨਾਮਪੁਰਾ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।