ਤੰਗ-ਪਰੇਸ਼ਾਨ ਕਰਨ ਵਾਲੇ ’ਤੇ ਮਾਮਲਾ ਦਰਜ
ਤੰਗ ਪਰੇਸ਼ਾਨ ਕਰਨ ਵਾਲੇ ਇੱਕ ਤੇ ਮਾਮਲਾ ਦਰਜ
Publish Date: Tue, 20 Jan 2026 07:39 PM (IST)
Updated Date: Tue, 20 Jan 2026 07:42 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ ਤੰਗ-ਪਰੇਸ਼ਾਨ ਕਰਨ ਤੇ ਆਤਮ ਹੱਤਿਆ ਕਰਨ ਸਬੰਧੀ ਇਕ ਮੁਲਜ਼ਮ ’ਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ। ਥਾਣਾ ਸਿਟੀ ਫਗਵਾੜਾ ਵਿਖੇ ਦਿੱਤੀ ਗਈ ਸ਼ਿਕਾਇਤ ਵਿਚ ਗਗਨਜੀਤ ਸਿੰਘ ਪੁੱਤਰ ਕਰਮਜੀਤ ਸਿੰਘ ਵਾਸੀ ਗੁਰੂ ਨਾਨਕ ਪੂਰਾ ਫਗਵਾੜਾ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੂੰ ਕੁਲਤਾਰ ਸਿੰਘ ਪੁੱਤਰ ਗਿਆਨ ਸਿੰਘ ਗਰੇਵਾਲ ਵਾਸੀ ਪਿੰਡ ਲੋਗੜ ਥਾਣਾ ਡੇਲੇ ਜ਼ਿਲ੍ਹਾ ਲੁਧਿਆਣਾ ਵੱਲੋਂ ਤੰਗ ਪਰੇਸ਼ਾਨ ਕਰਨ ਅਤੇ ਆਤਮ ਹੱਤਿਆ ਲਈ ਮਜਬੂਰ ਕੀਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦੇ ਪਿਤਾ ਕਰਮਜੀਤ ਸਿੰਘ ਨੇ ਆਤਮ ਹੱਤਿਆ ਕਰ ਲਈ। ਉਕਤ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ ’ਤੇ ਥਾਣਾ ਸਿਟੀ ਫਗਵਾੜਾ ਵਿਖੇ ਕੁਲਤਾਰ ਸਿੰਘ ਪੁੱਤਰ ਗਿਆਨ ਸਿੰਘ ਗਰੇਵਾਲ ’ਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ।