ਨਸ਼ਾ ਕਰਦਾ ਇਕ ਕਾਬੂ, ਮਾਮਲਾ ਦਰਜ
ਨਸ਼ਾ ਕਰਦਾ ਇੱਕ ਪੁਲਿਸ ਅੜਿਕੇ ਮਾਮਲਾ ਦਰਜ
Publish Date: Tue, 17 Mar 2026 07:52 PM (IST)
Updated Date: Tue, 17 Mar 2026 07:55 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਤਨਾਮਪੁਰਾ ਫਗਵਾੜਾ ਵਿਖੇ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਏਐੱਸਆਈ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਭੈੜੇ ਅਨਸਰਾਂ ਦੀ ਭਾਲ ਲਈ ਜਾ ਰਹੇ ਸੀ ਤਾਂ ਮੁਖਬਰ ਨੇ ਇਤਲਾਹ ਕੀਤੀ ਕਿ ਪੈਟਰੋਲ ਪੰਪ ਦੀ ਬੈਕ ਸਾਈਡ ਬੇਆਬਾਦ ਮਕਾਨ ਵਿਚ ਨਸ਼ੇੜੀ ਅਕਸਰ ਨਸ਼ਾ ਕਰਦੇ ਹਨ ਤੇ ਜੇਕਰ ਹੁਣੇ ਜਾ ਕੇ ਜਾਂਚ ਕੀਤੀ ਜਾਵੇ ਤਾਂ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕਦਾ ਹੈ। ਮੁਖਬਰ ਵੱਲੋਂ ਦਿੱਤੀ ਗਈ ਇਤਲਾਹ ’ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੇ ਬਲਵਿੰਦਰ ਸਿੰਘ ਉਰਫ ਬਿੰਦੂ ਪੁੱਤਰ ਜੋਗਿੰਦਰ ਸਿੰਘ ਵਾਸੀ ਹਾਕੂਪੁਰਾ ਸਤਨਾਮਪੁਰਾ ਜੋ ਕਿ ਕਮਰੇ ਵਿਚ ਨਸ਼ਾ ਕਰਦਾ ਪਾਇਆ ਗਿਆ, ਨੂੰ ਕਾਬੂ ਕਰਕੇ ਥਾਣਾ ਸਤਨਾਮਪੁਰਾ ਫਗਵਾੜਾ ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।