ਨਸ਼ਾ ਕਰਦਾ ਇਕ ਕਾਬੂ, ਮਾਮਲਾ ਦਰਜ
ਨਸ਼ਾ ਕਰਦੇ ਇੱਕ ਆਰੋਪੀ ਨੂੰ ਕਾਬੂ ਕਰਕੇ ਕੀਤਾ ਮਾਮਲਾ ਦਰਜ
Publish Date: Mon, 02 Mar 2026 08:33 PM (IST)
Updated Date: Mon, 02 Mar 2026 08:34 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ ਇਕ ਨੌਜਵਾਨ ਨੂੰ ਨਸ਼ੇ ਦਾ ਸੇਵਨ ਕਰਦੇ ਹੋਏ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਜਸਵੰਤ ਸਿੰਘ ਨੇ ਦੱਸਿਆ ਕਿ ਉਹ ਪੁਰਾਣੀ ਦਾਣਾ ਮੰਡੀ ਫਗਵਾੜਾ ’ਚ ਮੌਜੂਦ ਸੀ ਤਾਂ ਮੁਖਬਰ ਨੇ ਇਤਲਾਹ ਕੀਤੀ ਕਿ ਪੁਰਾਣਾ ਸਿਵਲ ਹਸਪਤਾਲ ਬੰਗਾ ਰੋਡ ਨਜ਼ਦੀਕ ਇਕ ਨੌਜਵਾਨ ਨਸ਼ੇ ਦਾ ਸੇਵਨ ਕਰ ਰਿਹਾ ਹੈ। ਜਦੋਂ ਮੌਕੇ ’ਤੇ ਜਾ ਕੇ ਦੇਖਿਆ ਗਿਆ ਤਾਂ ਇਕ ਨੌਜਵਾਨ ਧੂੰਏਂ ਦਾ ਸੇਵਨ ਕਰਦਾ ਪਾਇਆ ਗਿਆ, ਜਿਸ ਕੋਲੋਂ ਸਿਲਵਰ ਪੇਪਰ, 20 ਰੁਪਏ ਦਾ ਨੋਟ, ਇਕ ਲਾਈਟਰ ਬਰਾਮਦ ਕਰਕੇ ਮੁਲਜ਼ਮ ਸਰਬਜੀਤ ਕੁਮਾਰ ਪੁੱਤਰ ਬਨਾਰਸੀ ਦਾਸ ਵਾਸੀ ਰੁੜਕਾ ਕਲਾਂ ’ਤੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।