ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 31 ਨੂੰ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪ ਨੂੰ ਸਮਰਪਿਤ ਸਮਾਗਮ 31 ਨੂੰ
Publish Date: Sat, 27 Dec 2025 10:02 PM (IST)
Updated Date: Sat, 27 Dec 2025 10:04 PM (IST)

ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨ ਪੁਰ ਲੋਧੀ : ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਜ਼ਰੂਰੀ ਮੀਟਿੰਗ ਰਘਬੀਰ ਸਿੰਘ ਪ੍ਰਧਾਨ ਦੀ ਅਗਵਾਈ ਵਿਚ ਹੋਈ, ਜਿਸ ਵਿਚ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਉਣ ਬਾਰੇ ਪ੍ਰੋਗਰਾਮ ਉਲੀਕਿਆ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰਘਬੀਰ ਸਿੰਘ ਪ੍ਰਧਾਨ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਗੁਰਪੁਰਬ 31 ਦਸੰਬਰ ਨੂੰ ਗੁਰਦੁਆਰਾ ਗੁਰੂ ਕਾ ਬਾਗ ਸੁਲਤਾਨਪੁਰ ਲੋਧੀ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਮੌਕੇ 29 ਦਸੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਅਤੇ 31 ਦਸੰਬਰ ਨੂੰ ਸਵੇਰੇ 9.30 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਹਜ਼ੂਰੀ ਰਾਗੀ ਜਥੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ, ਉਪਰੰਤ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ ਕਥਾ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਇਸ ਤੋਂ ਬਾਅਦ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਕੀਰਤਨ ਦਾ ਪ੍ਰਵਾਹ ਚਲਾਉਣਗੀਆ। ਇਸ ਸਮੇਂ ਚਾਹ-ਪਕੌੜੇ, ਮਠਿਆਈਆਂ ਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ। ਸਰਬੱਤ ਸੰਗਤਾਂ ਨੂੰ ਬੇਨਤੀ ਹੈ ਜੀ ਆਪ ਸਭ ਇਸ ਸਮੇਂ ਤੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।