ਨੌਜਵਾਨਾਂ ਨੂੰ ਸ਼ਹੀਦਾਂ ਦੇ ਇਤਿਹਾਸ ਤੋਂ ਜਾਣੂ ਕਰਵਾਉਣਾ ਸਮੇਂ ਦੀ ਮੁੱਖ ਲੋੜ : ਪ੍ਰੀਤਪਾਲ ਸਿੰਘ
ਮਾਤਾ ਗੁਜਰ ਕੌਰ ਜੀ, ਚਾਰ ਸਾਹਿਬਜ਼ਾਦੇ ਅਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਬਾਲ ਕਵੀ ਦਰਬਾਰ ਕਰਵਾਇਆ
Publish Date: Wed, 31 Dec 2025 07:46 PM (IST)
Updated Date: Thu, 01 Jan 2026 04:08 AM (IST)

ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਬਾਲ ਕਵੀ ਦਰਬਾਰ ਕਰਵਾਇਆ ਹਰਵੰਤ ਸਚਦੇਵਾ, ਪੰਜਾਬੀ ਜਾਗਰਣ, ਕਪੂਰਥਲਾ : ਮਾਤਾ ਗੁਜਰ ਕੌਰ ਜੀ, ਚਾਰ ਸਾਹਿਬਜ਼ਾਦੇ ਤੇ ਚਮਕੌਰ ਸਾਹਿਬ ਦੇ ਸਮੂਹ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਲਾਨਾ ਬਾਲ ਕਵੀ ਦਰਬਾਰ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਉਪਰਾਲਿਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਤੱਪ ਅਸਥਾਨ ਸੰਤ ਬਾਬਾ ਮੰਗਲ ਸਿੰਘ ਜੀ, ਨਜ਼ਦੀਕ ਪੁਰਾਣੀ ਸਬਜ਼ੀ ਮੰਡੀ ਵਿਖੇ ਕਰਵਾਇਆ ਗਿਆ। ਵੱਖ ਵੱਖ ਗਰੁੱਪਾਂ ਤਹਿਤ 6 ਸਾਲ ਤੋਂ 9 ਸਾਲ ਤੱਕ ਉਮਰ ਦੇ ਗਰੁੱਪ ਵਿਚ ਪਹਿਲਾਂ ਸਥਾਨ ਰਹਿਮਤ ਪ੍ਰੀਤ ਕੌਰ, ਦੂਸਰਾ ਸਥਾਨ ਗੁਰਬਖਸੰਦ ਸਿੰਘ ਅਤੇ ਤੀਸਰਾ ਸੁਖਨਾਜ ਕੌਰ ਨੇ ਅਤੇ ਚੌਥਾ ਸਥਾਨ ਸ਼ਾਨਵੀਰ ਸਿੰਘ ਨੇ ਪ੍ਰਾਪਤ ਕੀਤਾ। ਇਸੇ ਤਰ੍ਹਾਂ 10 ਸਾਲ ਤੋਂ 13 ਸਾਲ ਤੱਕ ਉਮਰ ਦੇ ਗਰੁੱਪ ਵਿਚ ਪਹਿਲਾਂ ਸਥਾਨ ਸੋਨਾਲੀ, ਦੂਸਰਾ ਤ੍ਰਿਮਤ ਕੌਰ ਅਤੇ ਤੀਸਰਾ ਸਥਾਨ ਪ੍ਰਤੀਕ ਸਿੰਘ ਤੇ ਚੌਥਾ ਸਥਾਨ ਤਾਨੀਆ ਨੇ ਪ੍ਰਾਪਤ ਕੀਤਾ, ਇਸੇ ਤਰ੍ਹਾਂ 14 ਸਾਲ ਤੋਂ 18 ਸਾਲ ਤੱਕ ਉਮਰ ਦੇ ਗਰੁੱਪ ਵਿਚੋ ਪਹਿਲਾਂ ਸਥਾਨ ਦਿਲਜੋਤ ਸਿੰਘ, ਦੂਸਰਾ ਹਰਪਾਹੁਲ ਕੌਰ ਆਹਲੂਵਾਲੀਆ ਅਤੇ ਤੀਸਰਾ ਸਥਾਨ ਸਿਮਰਨ ਕੌਰ ਅਤੇ ਚੌਥਾ ਸਥਾਨ ਖੁਸ਼ੀ ਨੇ ਪ੍ਰਾਪਤ ਕੀਤਾ। ਮੁਕਾਬਲਿਆਂ ਵਿਚੋਂ ਚੰਗੇਰੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਮੁੱਖ ਸੇਵਾਦਾਰ ਜਥੇਦਾਰ ਸੁਖਜਿੰਦਰ ਸਿੰਘ ਬੱਬਰ, ਪ੍ਰੀਤਪਾਲ ਸਿੰਘ ਸੋਨੂੰ, ਜਥੇਦਾਰ ਜਸਵਿੰਦਰ ਸਿੰਘ ਬੱਤਰਾ, ਕੁਲਦੀਪ ਸਿੰਘ, ਸੁਖਵਿੰਦਰ ਮੋਹਨ ਸਿੰਘ, ਭੁਪਿੰਦਰ ਸਿੰਘ, ਵਰਿਆਮ ਸਿੰਘ ਕਪੂਰ ਨੇ ਸਾਈਕਲ, ਸਟੱਡੀ ਮੇਜ਼, ਸਕੂਲੀ ਬੈਗ, ਧਾਰਮਿਕ ਕਿਤਾਬਾਂ, ਹੀਟਰ, ਸਮਾਰਟ ਘੜੀਆਂ ਆਦਿ ਵਿਸ਼ੇਸ਼ ਇਨਾਮਾ ਅਤੇ ਭਾਗ ਲੈਣ ਵਾਲੇ ਸਾਰੇ ਹੀ ਬੱਚਿਆਂ ਨੂੰ ਸਨਮਾਨ ਚਿੰਨ੍ਹ ਨਾਲ਼ ਸਨਮਾਨਿਤ ਕੀਤਾ। ਇਸ ਮੌਕੇ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਪ੍ਰਧਾਨ ਪ੍ਰੀਤਪਾਲ ਸਿੰਘ ਸੋਨੂੰ ਨੇ ਕਿਹਾ ਕਿ ਬੱਚਿਆਂ ਨੂੰ ਸ਼ਹੀਦਾਂ ਦੇ ਲਾਸਾਨੀ ਫ਼ਲਸਫ਼ਿਆਂ ਤੋਂ ਜਾਣੂ ਕਰਵਾਉਣਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ, ਸੁਸਾਇਟੀ ਹਮੇਸ਼ਾ ਇਹੋ ਜਿਹੇ ਕਾਰਜਾਂ ਪ੍ਰਤੀ ਹਮੇਸ਼ਾ ਤਤਪਰ ਰਹੇਗੀ। ਉਹਨਾਂ ਸਮੂਹ ਧਾਰਮਿਕ ਜਥੇਬੰਦੀਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਬਾਲ ਕਵੀ ਦਰਬਾਰ ਵਿਚ ਕੁਲ 150 ਬੱਚਿਆਂ ਨੇ ਭਾਗ ਲਿਆ ਅਤੇ ਜੱਜ ਦੀ ਭੂਮਿਕਾ ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਭਾਟੀਆ ਅਤੇ ਮੈਡਮ ਰਵਿੰਦਰਜੀਤ ਕੌਰ ਨੇ ਬਾਖੂਬੀ ਨਿਭਾਈ ਅਤੇ ਸਮਾਗਮ ਪ੍ਰਬੰਧਕਾ ਨੇ ਸਨਮਾਨਿਤ ਵੀ ਕੀਤਾ। ਸਟੇਜੀ ਫਰਜ਼ ਨਿਭਾਉਂਦਿਆਂ ਭੁਪਿੰਦਰ ਸਿੰਘ ਨੇ ਬੱਚਿਆਂ ਨੂੰ ਗੁਰਬਾਣੀ ਆਧਾਰਿਤ ਜੀਵਨ ਜਿਊਣ ਦੀ ਪ੍ਰੇਰਨਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਵਿੰਦਰ ਸਿੰਘ, ਗੁਰਬਖਸ਼ ਸਿੰਘ ਕਾਲਾ, ਵਰਿਆਮ ਸਿੰਘ ਕਪੂਰ, ਸਵਰਨ ਸਿੰਘ, ਰਛਪਾਲ ਸਿੰਘ ਸਿਟੀ ਕੇਬਲ, ਮਨਮੋਹਨ ਸਿੰਘ, ਸੁਖਰਾਜ ਸਿੰਘ, ਧੰਨਪ੍ਰੀਤ ਸਿੰਘ ਭਾਟੀਆ, ਜਸਬੀਰ ਸਿੰਘ ਰਾਣਾ, ਅਮਰਜੀਤ ਸਿੰਘ ਸਡਾਨਾ, ਅਮਨਜੋਤ ਸਿੰਘ ਵਾਲੀਆ, ਮਲਕੀਤ ਸਿੰਘ, ਸੁਰਜੀਤ ਸਿੰਘ ਵਿੱਕੀ, ਬੋਹੜ ਸਿੰਘ, ਪਰਮਿੰਦਰ ਦੀਪ ਸਿੰਘ, ਸਿਮਰਨਜੀਤ ਸਿੰਘ, ਹਰਵਿੰਦਰ ਸਿੰਘ, ਜਸਪ੍ਰੀਤ ਸਿੰਘ ਸਚਦੇਵਾ, ਹਰਵੰਤ ਸਿੰਘ ਸਚਦੇਵਾ, ਜਸਪਾਲ ਸਿੰਘ ਖੁਰਾਣਾ, ਜਥੇਦਾਰ ਲਾਲ ਸਿੰਘ, ਗੁਰਪ੍ਰੀਤ ਸਿੰਘ ਬੱਬਲੂ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਦਵਿੰਦਰ ਸਿੰਘ ਦੇਵ, ਹਰਸਿਮਰਨ ਸਿੰਘ, ਕੁਲਵਿੰਦਰ ਸਿੰਘ, ਮਨਜੀਤ ਸਿੰਘ ਸਮੇਤ ਸਮੂਹ ਸੰਗਤਾਂ ਹਾਜ਼ਰ ਸਨ।