ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਮੌਕੇ ਲੰਗਰ ਲਗਾਇਆ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਮੌਕੇ ਲੰਗਰ ਲਗਾਇਆ
Publish Date: Mon, 26 Oct 2026 09:28 PM (IST)
Updated Date: Mon, 26 Oct 2026 09:31 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਮੌਕੇ ਮੁਹੱਲਾ ਸੈਦਾਂ ਵਿੱਚ ਧਾਰਮਿਕ ਸ਼ਰਧਾ, ਭਾਈਚਾਰਕ ਸਾਂਝ ਤੇ ਮਨੁੱਖਤਾ ਦੀ ਸੇਵਾ ਦਾ ਸੁੰਦਰ ਸੁਨੇਹਾ ਦੇਣ ਲਈ ਵਾਲਮੀਕਿ ਨੌਜਵਾਨ ਸਭਾ ਮੁਹੱਲਾ ਸੈਦਾਂ ਵੱਲੋਂ ਬਿਜਲੀ ਘਰ ਦੇ ਬਾਹਰ ਸੰਗਤਾਂ ਦੀ ਸੇਵਾ ਲਈ ਵਿਸ਼ਾਲ ਲੰਗਰ ਲਗਾਇਆ ਗਿਆ। ਇਸ ਦੌਰਾਨ ਛੋਲੇ-ਭਟੂਰੇ, ਕੋਲਡ ਡਰਿੰਕ ਤੇ ਕੜਾਹ ਪ੍ਰਸ਼ਾਦ ਦੀ ਸੇਵਾ ਕੀਤੀ ਗਈ। ਲੰਗਰ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਰਧਾ ਨਾਲ ਹਾਜ਼ਰੀ ਭਰੀ ਤੇ ਮਹਾਰਿਸ਼ੀ ਵਾਲਮੀਕਿ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਲੰਗਰ ਦਾ ਉਦਘਾਟਨ ਵਰਕਿੰਗ ਜਰਨਲਿਸਟ ਐਸੋਸੀਏਸ਼ਨ ਪ੍ਰੈੱਸ ਕਲੱਬ ਦੇ ਪ੍ਰਧਾਨ ਦੀਪਕ ਧੀਰ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਮਹਾਰਿਸ਼ੀ ਵਾਲਮੀਕਿ ਜੀ ਦੀ ਤਸਵੀਰ ਅੱਗੇ ਫੁੱਲ ਅਰਪਣ ਕਰਕੇ ਸ਼ਰਧਾ ਤੇ ਸਤਿਕਾਰ ਨਾਲ ਸਿਜਦਾ ਕੀਤਾ। ਉਨ੍ਹਾਂ ਸਮੂਹ ਸੰਗਤਾਂ ਤੇ ਭਾਈਚਾਰੇ ਨੂੰ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੀ ਵਧਾਈ ਦਿੰਦਿਆਂ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਦਾ ਜੀਵਨ ਸਾਨੂੰ ਸੱਚਾਈ, ਗਿਆਨ, ਨੇਕੀ, ਸਮਾਨਤਾ ਤੇ ਮਨੁੱਖਤਾ ਦੀ ਸੇਵਾ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਹੀ ਉਨ੍ਹਾਂ ਪ੍ਰਤੀ ਸੱਚੀ ਸ਼ਰਧਾ ਤੇ ਸਤਿਕਾਰ ਹੈ। ਪ੍ਰਧਾਨ ਦੀਪਕ ਧੀਰ ਨੇ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਨੇ ਆਪਣੀ ਅਧਿਆਤਮਿਕ ਸਾਧਨਾ, ਗਿਆਨ ਤੇ ਮਹਾਨ ਰਚਨਾ ਰਾਮਾਇਣ ਰਾਹੀਂ ਸਮੁੱਚੀ ਮਨੁੱਖਤਾ ਨੂੰ ਧਰਮ, ਸੱਚ ਤੇ ਨੇਕ ਜੀਵਨ ਜਿਊਣ ਦਾ ਰਾਹ ਦਿਖਾਇਆ। ਉਨ੍ਹਾਂ ਦੀ ਵਿਚਾਰਧਾਰਾ ਸਾਨੂੰ ਆਪਸੀ ਪਿਆਰ, ਭਾਈਚਾਰਕ ਏਕਤਾ ਤੇ ਸਮਾਜ ਵਿੱਚ ਹਰ ਵਿਅਕਤੀ ਦਾ ਸਤਿਕਾਰ ਕਰਨ ਦਾ ਸੰਦੇਸ਼ ਦਿੰਦੀ ਹੈ। ਅਜਿਹੇ ਧਾਰਮਿਕ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੇ ਮਹਾਨ ਵਿਰਸੇ, ਸੰਸਕ੍ਰਿਤੀ ਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਦਾ ਮਹੱਤਵਪੂਰਨ ਮਾਧਿਅਮ ਹਨ। ਸਮਾਗਮ ਦੌਰਾਨ ਸੰਗਤਾਂ ਨੇ ਮਹਾਰਿਸ਼ੀ ਵਾਲਮੀਕਿ ਜੀ ਦਾ ਗੁਣਗਾਨ ਕੀਤਾ ਤੇ ਉਨ੍ਹਾਂ ਵੱਲੋਂ ਦਰਸਾਏ ਸੱਚ, ਧਰਮ, ਗਿਆਨ ਤੇ ਮਨੁੱਖਤਾ ਦੀ ਸੇਵਾ ਦੇ ਮਾਰਗ ’ਤੇ ਚੱਲਣ ਦਾ ਪ੍ਰਣ ਲਿਆ। ਵਾਲਮੀਕਿ ਨੌਜਵਾਨ ਸਭਾ ਦੇ ਮੈਂਬਰਾਂ ਵੱਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਲੰਗਰ ਦੀ ਸੇਵਾ ਨਿਭਾਈ ਗਈ। ਇਸ ਮੌਕੇ ਧਾਰਮਿਕ ਮਾਹੌਲ ਤੇ ਸੇਵਾ ਭਾਵਨਾ ਨੇ ਸਮੁੱਚੇ ਇਲਾਕੇ ਵਿੱਚ ਸ਼ਰਧਾ ਤੇ ਭਾਈਚਾਰਕ ਸਾਂਝ ਦਾ ਸੁੰਦਰ ਸੰਦੇਸ਼ ਦਿੱਤਾ। ਇਸ ਮੌਕੇ ਵਰਕਿੰਗ ਜਰਨਲਿਸਟ ਐਸੋਸੀਏਸ਼ਨ ਪ੍ਰੈੱਸ ਕਲੱਬ ਦੇ ਪ੍ਰਧਾਨ ਦੀਪਕ ਧੀਰ ਤੇ ਪ੍ਰੈੱਸ ਕਲੱਬ ਦੇ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਦਾ ਸਨਮਾਨ ਕੀਤਾ। ਇਸ ਮੌਕੇ ਪ੍ਰੈਸ ਕਲੱਬ ਦੇ ਜਨਰਲ ਸਕੱਤਰ ਲਖਵੀਰ ਸਿੰਘ ਲੱਖੀ, ਕਾਰਜਕਾਰੀ ਪ੍ਰਧਾਨ ਵਰੁਣ ਸ਼ਰਮਾ, ਚੇਅਰਮੈਨ ਸਤਪਾਲ ਕਾਲਾ, ਸੀਨੀਅਰ ਮੀਤ ਪ੍ਰਧਾਨ ਅਸ਼ਵਨੀ ਜੋਸ਼ੀ, ਖ਼ਜ਼ਾਨਚੀ ਸਿਮਰਨਜੀਤ ਸਿੰਘ ਸੰਧੂ, ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਲਾਡੀ, ਅਨੁਸ਼ਾਸਨ ਕਮੇਟੀ ਦੇ ਚੇਅਰਮੈਨ ਨਰੇਸ਼ ਹੈਪੀ, ਪੀਆਰਓ ਗੁਰਪ੍ਰੀਤ ਸਿੰਘ ਢੋਟ, ਪਵਨ ਹਨੀ, ਫੋਟੋਗ੍ਰਾਫਰ ਦੀਪਕ ਸ਼ਰਮਾ, ਓਮ ਪ੍ਰਕਾਸ਼, ਡਾ. ਗੁਰਦੇਵ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਵਾਲਮੀਕਿ ਨੌਜਵਾਨ ਸਭਾ ਵੱਲੋਂ ਰਵੀ ਚੌਹਾਨ, ਵਿਪਨ ਚੌਹਾਨ, ਰਿਪਨ ਚੌਹਾਨ, ਵਿਜੇ ਚੌਹਾਨ, ਧਰਮਿੰਦਰ ਸਾਗਰ, ਜਤਿੰਦਰ ਸਾਗਰ, ਦੀਪਕ ਚੌਹਾਨ, ਅਰੁਣ ਚੌਹਾਨ, ਅਰਸ਼ ਚੌਹਾਨ, ਜੋਗਿੰਦਰ ਪਾਲ ਚੌਹਾਨ, ਸਤਪਾਲ ਸਾਗਰ, ਗੌਰੀ ਮੱਟੂ, ਬਲਜੀਤ ਦੱਤ, ਬਿੱਟੂ ਲਾਹੌਰਾ, ਸੰਜੇ ਗਿੱਲ, ਅਸ਼ੋਕ ਕੁਮਾਰ ਲੋਹਾਰਾ, ਅਣੂ ਗਿੱਲ, ਜੈਵੀਰ ਚੌਹਾਨ ਤੇ ਹੈਪੀ ਦੱਤ ਦੀ ਅਗਵਾਈ ਤੇ ਸਹਿਯੋਗ ਨਾਲ ਸਮਾਗਮ ਨੂੰ ਸ਼ਰਧਾ ਤੇ ਸੁਚੱਜੇ ਪ੍ਰਬੰਧਾਂ ਨਾਲ ਨੇਪਰੇ ਚਾੜ੍ਹਿਆ ਗਿਆ।