ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਵਿਰਾਸਤੀ ਸ਼ਹਿਰ
ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਪੇਸ਼
Publish Date: Tue, 27 Jan 2026 06:43 PM (IST)
Updated Date: Tue, 27 Jan 2026 06:46 PM (IST)
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਗਣਤੰਤਰ ਦਿਵਸ ਮੌਕੇ ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਵੰਨ ਸੁਵੰਨੀਆਂ ਪੁਸ਼ਾਕਾਂ ਵਿਚ ਸਜੇ ਬੱਚਿਆਂ ਵੱਲੋਂ ਆਪਣੇ ਹੁਨਰ ਦੀ ਪੇਸ਼ਕਾਰੀ ਦੇ ਨਾਲ-ਨਾਲ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਸਮਰਪਣ ਭਾਵਨਾ ਨਾਲ ਕੰਮ ਕਰਨ ਦਾ ਸੁਨੇਹਾ ਦਿੱਤਾ ਗਿਆ। ਸਮਾਗਮ ਮੌਕੇ ਪੀਐੱਮ ਸ਼੍ਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ, ਸਕੂਲ ਆਫ ਐਮੀਨੈਂਸ, ਐੱਮਡੀਐੱਸਡੀ ਸਕੂਲ, ਹਿੰਦੂ ਪੁੱਤਰੀ ਪਾਠਸ਼ਾਲਾ, ਲਿਟਲ ਏਂਜਲ ਸਕੂਲ, ਕੈਂਬ੍ਰਿਜ ਸਕੂਲ, ਬਾਵਾ ਲਾਲਵਾਨੀ ਸਕੂਲ, ਲਾਇਲਪੁਰ ਖ਼ਾਲਸਾ ਕਾਲਜ, ਕ੍ਰਾਈਸਟ ਕਿੰਗ ਕਾਨਵੈਂਟ ਸਕੂਲ, ਅਨੰਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵਿਚ ਭਾਗ ਲਿਆ ਗਿਆ। ਪ੍ਰਸ਼ਾਸ਼ਨ ਵੱਲੋਂ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਪ੍ਰਸ਼ੰਸ਼ਾ ਪੱਤਰ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।