ਸਾਬਕਾ ਮੇਅਰ ਖੋਸਲਾ ਦੀ ਅਗਵਾਈ ਹੇਠ ਡੀਸੀ ਨੂੰ ਮਿਲਿਆ ਵਫ਼ਦ
ਸਾਬਕਾ ਮੇਅਰ ਅਰੁਣ ਖੋਸਲਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨੂੰ ਮਿਿਲਆ ਵਫਦ
Publish Date: Fri, 24 Apr 2026 07:32 PM (IST)
Updated Date: Fri, 24 Apr 2026 07:34 PM (IST)

ਪੰਜਾਬੀ ਜਾਗਰਣ ਪ੍ਰਤੀਨਿਧੀ, ਫਗਵਾੜਾ : ਸੀਨੀਅਰ ਭਾਜਪਾ ਆਗੂ ਅਤੇ ਫਗਵਾੜਾ ਦੇ ਸਾਬਕਾ ਮੇਅਰ ਅਰੁਣ ਖੋਸਲਾ ਦੀ ਅਗਵਾਈ ਹੇਠ ਵਫ਼ਦ ਨੇ ਜ਼ਿਲ੍ਹਾ ਕਪੂਰਥਲਾ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਵਫ਼ਦ ਵੱਲੋਂ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੂੰ ਗੁਲਦਸਤਾ ਭੇਟ ਕਰ ਕੇ ਨਿਯੁਕਤੀ ਦਾ ਸਵਾਗਤ ਕੀਤਾ ਗਿਆ। ਸਾਬਕਾ ਮੇਅਰ ਅਰੁਣ ਖੋਸਲਾ ਨੇ ਜ਼ਿਲ੍ਹੇ ਦੇ ਵਿਕਾਸ ਅਤੇ ਅਮਨ-ਸ਼ਾਂਤੀ ਬਹਾਲ ਰੱਖਣ ਵਿੱਚ ਆਪਣਾ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਮੁਲਾਕਾਤ ਦੌਰਾਨ ਫਗਵਾੜਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਿਕਾਸ, ਜਨਤਕ ਸਹੂਲਤਾਂ, ਸਵੱਛਤਾ ਪ੍ਰਣਾਲੀ ਅਤੇ ਸ਼ਹਿਰੀ ਢਾਂਚਾਗਤ ਸੁਧਾਰਾਂ ਸਬੰਧੀ ਵੱਖ-ਵੱਖ ਮਸਲਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਸਾਬਕਾ ਮੇਅਰ ਖੋਸਲਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸ਼ਹਿਰ ਦੇ ਨੁਮਾਇੰਦਿਆਂ ਵਿਚਕਾਰ ਮਿਲਜੁਲ ਕੇ ਕੰਮ ਕਰਨ ਨਾਲ ਹੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਿਆ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਸਨਮਾਨ ਲਈ ਵਫ਼ਦ ਦਾ ਧੰਨਵਾਦ ਕਰਦੇ ਹੋਏ ਭਰੋਸਾ ਦਿੱਤਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਉਨ੍ਹਾਂ ਦੀ ਪਹਿਲ ਰਹੇਗੀ। ਇਸ ਮੌਕੇ ਸਾਬਕਾ ਕੌਂਸਲਰ ਧਰਮਪਾਲ ਮਹਾਜਨ ਕਪੂਰਥਲਾ, ਐਡਵੋਕੇਟ ਪਿਯੂਸ਼ ਮਨਚੰਦਾ, ਐਡਵੋਕੇਟ ਦਲਜੀਤ ਸਿੰਘ ਟਿੱਬਾ, ਐਡਵੋਕੇਟ ਗੁਰਪ੍ਰੀਤ ਭੱਟੀ, ਹਰਜਿੰਦਰ ਕੁਮਾਰ, ਬਲਬੀਰ ਸਿੰਘ ਮਨੀਲਾ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।