ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਤੇ ਚੈੱਕਅਪ ਕੈਂਪ ਲਗਾਇਆ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਅਤੇ ਚੈੱਕਅਪ ਕੈਂਪ ਲਗਾਇਆ
Publish Date: Thu, 26 Nov 2026 09:38 PM (IST)
Updated Date: Thu, 26 Nov 2026 09:40 PM (IST)
ਕੁੰਦਨ ਸਿੰਘ ਸਰਾਂ, ਪੰਜਾਬੀ ਜਾਗਰਣ ਕਪੂਰਥਲਾ : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਂਕਾਰ ਸਿੰਘ ਖੱਖ (ਯੂਐੱਸਏ) ਵੱਲੋਂ ਸਵ. ਅਵਤਾਰ ਸਿੰਘ ਖੱਖ (ਸਾਬਕਾ ਸਰਪੰਚ) ਤੇ ਸਵ. ਜਗਦੀਸ਼ ਸਿੰਘ ਖੱਖ ਤੇ ਸਵ. ਬਿੰਦਰ ਸਿੰਘ ਸਰਾਂ (ਲੀਡਰ) ਮਾਨਾ ਤਲਵੰਡੀ ਦੀ ਯਾਦ ਵਿਚ ਯੂਨਾਈਟਿਡ ਸਿੱਖ ਮਿਸ਼ਨ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਤੇ ਚੈੱਕਅਪ ਕੈਂਪ ਗੁਰਦੁਆਰਾ ਬਾਬਾ ਡਕੇਰਾ ਸਾਹਿਬ ਵਿਖੇ ਲਗਾਇਆ ਗਿਆ, ਜਿਸ ਵਿਚ ਡਾ. ਪੀਯੂਸ਼ ਸੂਦ ਨੈਸ਼ਨਲ ਆਈ ਕੇਅਰ ਹਸਪਤਾਲ ਕਪੂਰਥਲਾ ਰੋਡ ਜਲੰਧਰ ਵੱਲੋਂ ਮਰੀਜ਼ਾਂ ਦਾ ਮੁਫ਼ਤ ਚੈੱਕਅਪ, ਐਨਕਾਂ, ਦਵਾਈਆਂ ਤੇ ਆਪ੍ਰੇਸ਼ਨ ਵੀ ਮੁਫ਼ਤ ਕੀਤੇ ਗਏ। ਇਸ ਮੌਕੇ 350 ਤੋਂ ਉੱਪਰ ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਤੇ 30 ਮਰੀਜ਼ਾਂ ਦੇ ਮੁਫ਼ਤ ਆਪ੍ਰੇਸ਼ਨ ਕੀਤੇ ਗਏ। ਇਸ ਮੌਕੇ ਪ੍ਰਬੰਧਕਾਂ ਵੱਲੋਂ ਚਾਹ ਪਕੌੜਿਆਂ ਤੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਥੇ ਇਹ ਜ਼ਿਕਰਯੋਗ ਹੈ ਕਿ ਯੂਨਾਈਟਿਡ ਸਿੱਖ ਮਿਸ਼ਨ ਯੂਐੱਸਏ ਵੱਲੋਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿਚ ਅਜਿਹੇ ਕੈਂਪ ਲਗਾਏ ਜਾਂਦੇ ਹਨ। ਅੰਮ੍ਰਿਤਪਾਲ ਸਿੰਘ ਪੱਡਾ, ਅਰੁਣਪ੍ਰੀਤ ਅਨੂੰ, ਅਮਰਜੀਤ ਸਿੰਘ ਮੱਲ੍ਹੀ ਤੇ ਹਰਜਿੰਦਰ ਕੌਰ ਮੱਲ੍ਹੀ ਸੰਸਥਾ ਨੂੰ ਆਪਣੀਆਂ ਸੇਵਾਵਾਂ ਦੇ ਰਹੇ ਹਨ। ਕੈਂਪ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਰਸ਼ਪਾਲ ਸਿੰਘ ਢੀਂਡਸਾ ਚੇਅਰਮੈਨ, ਬਲਰਾਜ ਖੱਖ, ਜਸਬੀਰ ਸਿੰਘ ਲਿਟਾਂ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਸੁਖਜਿੰਦਰ ਸਿੰਘ ਸੁੱਖਾ ਸਰਪੰਚ ਕੁੱਦੋਵਾਲ, ਅਵਤਾਰ ਸਿੰਘ ਸਿੱਧੂ, ਹਰਜਿੰਦਰ ਸਿੰਘ ਰਾਜਾ ਸਰਪੰਚ, ਨੰਬਰਦਾਰ ਦਿਆਲਪੁਰ, ਗੁਰਦੀਪ ਬੁੱਟਰ, ਨਵਨੀਤ ਛੀਨਾ ਦਿਆਲਪੁਰ ਆਦਿ ਵੱਡੀ ਗਿਣਤੀ ਵਿੱਚ ਪਤਵੰਤੇ ਤੇ ਲੋਕ ਹਾਜ਼ਰ ਸਨ।