ਸ਼੍ਰੀ ਗੁਰੂ ਰਵਿਦਾਸ ਮਿਸ਼ਨ ਐਂਡ ਵੈੱਲਫੇਅਰ ਕਮੇਟੀ ਵੱਲੋਂ ਸਮਾਗਮ 8 ਨੂੰ
ਮੁਹੱਲਾ ਸ਼ਹੀਦ ਭਗਤ ਸਿੰਘ ਨਗਰ ਖੋਥੜਾਂ ਰੋਡ ਫਗਵਾੜਾ ਵਿਖੇ 649ਵੇਂ ਗੁਰਪੁਰਬ ਨੂੰ ਸਮਰਪਿਤ ਸਮਾਗਮ 8 ਫਰਵਰੀ ਨੂੰ
Publish Date: Thu, 05 Feb 2026 06:47 PM (IST)
Updated Date: Thu, 05 Feb 2026 06:50 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸ਼੍ਰੀ ਗੁਰੂ ਰਵਿਦਾਸ ਮਿਸ਼ਨ ਐਂਡ ਵੈੱਲਫੇਅਰ ਕਮੇਟੀ (ਰਜਿ.) ਖੋਥੜਾਂ ਰੋਡ ਫਗਵਾੜਾ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ 8 ਫਰਵਰੀ ਦਿਨ ਐਤਵਾਰ ਨੂੰ ਮੁਹੱਲਾ ਸ਼ਹੀਦ ਭਗਤ ਸਿੰਘ ਨਗਰ ਖੋਥੜਾ ਰੋਡ ਫਗਵਾੜਾ ਵਿਖੇ ਹਰ ਸਾਲ ਦੀ ਤਰ੍ਹਾਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਹਰਭਜਨ ਲਾਲ ਨੇ ਦੱਸਿਆ ਕਿ ਸਵੇਰੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਅਰੰਭਤਾ ਹੋਵੇਗੀ। ਪਾਠ ਦੇ ਭੋਗ ਉਪਰੰਤ ਭਾਈ ਰੁਪਿੰਦਰ ਸਿੰਘ ਰੂਪ ਲੁਧਿਆਣਾ ਵਾਲਿਆਂ ਦਾ ਜਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਏਗਾ। ਸਮਾਗਮ ਦੌਰਾਨ ਮੁੱਖ ਬੁਲਾਰੇ ਵਜੋਂ ਰੂਪ ਲਾਲ ਰੂਪ ਰਿਟਾ. ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਤੇ ਫਲਸਫੇ ਬਾਰੇ ਵਿਚਾਰ ਪੇਸ਼ ਕਰਨਗੇ। ਲੰਗਰ ਦੀ ਸੇਵਾ ਅਤੁੱਟ ਵਰਤਾਈ ਜਾਵੇਗੀ। ਉਨ੍ਹਾਂ ਸਮੂਹ ਸੰਗਤਾਂ ਨੂੰ ਹਰ ਸਾਲ ਦੀ ਤਰ੍ਹਾਂ ਪਰਿਵਾਰਾਂ ਸਮੇਤ ਉਕਤ ਧਾਰਮਿਕ ਸਮਾਗਮ ਵਿਚ ਹਾਜ਼ਰੀ ਲਗਵਾਉਣ ਤੇ ਸਤਿਗੁਰੂ ਮਹਾਰਾਜ ਦਾ ਅਸ਼ੀਰਵਾਦ ਪ੍ਰਾਪਤ ਕਰਨ ਦੀ ਪੁਰਜ਼ੋਰ ਅਪੀਲ ਵੀ ਕੀਤੀ।