ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ’ਤੇ ਸਮਾਗਮ 10 ਨੂੰ : ਜੰਡੂ
ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 303ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਲੁਧਿਆਣਾ ਵਿਖੇ 10 ਮਈ ਨੂੰ - ਪਰਮਿੰਦਰ ਸਿੰਘ ਜੰਡੂ
Publish Date: Sat, 09 May 2026 10:12 PM (IST)
Updated Date: Sat, 09 May 2026 10:14 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਵੱਲੋਂ 18ਵੀਂ ਸਦੀ ਦੇ ਮਹਾਨ ਯੋਧੇ, ਰਾਮਗੜ੍ਹੀਆ ਮਿਸਲ ਦੇ ਬਾਨੀ ਤੇ ਮੁਗਲਕਾਲ ਵਿਚ ਲਾਲ ਕਿਲ੍ਹੇ ‘ਤੇ ਖਾਲਸਾਈ ਝੰਡਾ ਲਹਿਰਾਉਣ ਵਾਲੇ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ 303ਵਾਂ ਜਨਮ ਦਿਹਾੜਾ 10 ਮਈ ਨੂੰ ਲੁਧਿਆਣਾ ਵਿਖੇ ਜਥੇਦਾਰ ਹੀਰਾ ਸਿੰਘ ਗਾਬੜੀਆ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਤੇ ਸਾਬਕਾ ਮੰਤਰੀ ਦੀ ਅਗਵਾਈ ’ਚ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਕੋਰ ਕਮੇਟੀ ਮੈਂਬਰ ਪਰਮਿੰਦਰ ਸਿੰਘ ਜੰਡੂ ਨੇ ਦੱਸਿਆ ਕਿ ਇਹ ਸਮਾਗਮ 10 ਮਈ ਦਿਨ ਐਤਵਾਰ ਨੂੰ ਦੁਪਹਿਰ 2 ਵਜੇ ਦਾਣਾ ਮੰਡੀ ਗਿੱਲ ਰੋਡ, ਨੇੜੇ ਅਰੋੜਾ ਪੈਲੇਸ, ਲੁਧਿਆਣਾ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ ਤੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੀ ਮਹਾਨ ਵਿਰਾਸਤ ਨੂੰ ਨਮਨ ਕੀਤਾ ਜਾਵੇਗਾ। ਉਨ੍ਹਾਂ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਵੱਡੀ ਗਿਣਤੀ ਵਿਚ ਪਹੁੰਚ ਕੇ ਸਮਾਗਮ ਦੀ ਸ਼ੋਭਾ ਵਧਾਉਣ। ਪਰਮਿੰਦਰ ਸਿੰਘ ਜੰਡੂ ਨੇ ਕਿਹਾ ਕਿ ਇਹ ਸਮਾਗਮ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੀ ਬਹਾਦਰੀ, ਸ਼ੂਰਵੀਰਤਾ ਤੇ ਕੌਮ ਲਈ ਕੀਤੀਆਂ ਮਹਾਨ ਸੇਵਾਵਾਂ ਨੂੰ ਯਾਦ ਕਰਨ ਲਈ ਸਮਰਪਿਤ ਹੋਵੇਗਾ।