ਨਿਰਮਲ ਕੁਟੀਆ ਵਿਖੇ ਆਗਮਨ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ
ਨਿਰਮਲ ਕੁਟੀਆ ਵਿਖੇ ਆਗਮਨ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ
Publish Date: Wed, 14 Jan 2026 06:14 PM (IST)
Updated Date: Thu, 15 Jan 2026 04:07 AM (IST)

ਕੈਪਸ਼ਨ-14ਪੀਐਚਜੀ1 ਸ੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ,ਪਿੰਦੂ ਜੌਹਲ,ਆਸ਼ੂ ਸਾਂਪਲਾ ਨੂੰ ਸਨਮਾਨਿਤ ਕਰਦੇ ਹੋਏ। ਕੈਪਸ਼ਨ-14ਪੀਐਚਜੀ2 ਮੀਰੀ ਪੀਰੀ ਜਗਾਧਰੀ ਵਾਲਿਆਂ ਦੇ ਜਥੇ ਨੂੰ ਸਨਮਾਨਿਤ ਕਰਦੇ ਹੋਏ ਸ੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ,ਸੰਤ ਗੁਰਲਾਲ ਸਿੰਘ । ਕੈਪਸ਼ਨ-14ਪੀਐਚਜੀ3 ਸਮਾਗਮ ਦੌਰਾਨ ਕੀਰਤਨ ਸਰਵਣ ਕਰਦੇ ਹੋਏ ਸਮੂਹ ਸੰਗਤਾਂ। ਕੈਪਸ਼ਨ-14ਪੀਐਚਜੀ4 ਮਾਘ ਮਹੀਨੇ ਦੀ ਸੰਗਰਾਂਦ ਦੀ ਵਿਆਖਿਆ ਕਰਦੇ ਹੋਏ ਸ੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ। ਵਿਜੇ ਸੋਨੀ, ਪੰਜਾਬੀ ਜਾਗਰਣ ਫਗਵਾੜਾ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਤੇ ਬ੍ਰਹਮਲੀਨ ਬ੍ਰਹਮ ਗਿਆਨੀ ਸ਼੍ਰੋਮਣੀ ਵਿਰੱਕਤ ਸ੍ਰੀਮਾਨ 108 ਸੰਤ ਬਾਬਾ ਦਲੇਲ ਸਿੰਘ ਮਹਾਰਾਜ ਜੀ ਦੇ ਜਨਮ ਦਿਵਸ ਦੀ ਖੁਸ਼ੀ ’ਚ ਅਤੇ ਮਾਘ ਮਹੀਨੇ ਦੀ ਸੰਗਰਾਂਦ ਨੂੰ ਸਮਰਪਿਤ ਗੁਰਮਤਿ ਸਮਾਗਮ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪਿੰਡ ਪੰਡਵਾ ਵਿਖੇ ਸ਼੍ਰੀਮਾਨ ਸੰਤ ਗੁਰਚਰਨ ਸਿੰਘ ਮਹਾਰਾਜ ਦੀ ਅਗਵਾਈ ਹੇਠ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਜਾਪਾਂ ਦੀਆਂ ਲੜੀਆਂ ਦੇ ਭੋਗ ਉਪਰੰਤ ਸਜੇ ਦੀਵਾਨਾਂ ’ਚ ਪੰਥ ਦੇ ਪ੍ਰਸਿੱਧ ਕੀਰਤਨੀ ਜੱਥੇ ਮੀਰੀ ਪੀਰੀ ਖ਼ਾਲਸਾ ਜੀ ਜਗਾਧਰੀ ਵਾਲਾ ਜੱਥਾ ਅਤੇ ਭਾਈ ਪ੍ਰਤਾਪ ਸਿੰਘ ਜੀ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਈ ਸੰਗਤ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਨਿਹਾਲ ਕੀਤਾ। ਉਪਰੰਤ ਤਤਵੇਤੇ ਖਟ ਦਰਸ਼ਨ ਨਿਰਮਲ ਭੇਖ ਸਾਧੂ ਸੰਤ ਸਮਾਜ ਦੇ ਮਹਾਪੁਰਖਾਂ ਵੱਲੋਂ ਸੰਗਤ ਨਾਲ ਕਥਾ ਵਿਚਾਰਾਂ ਦੀ ਸਾਂਝ ਪਾਈ ਗਈ। ਸਟੇਜ ਦੀ ਸੇਵਾ ਸੰਤ ਗੁਰਲਾਲ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ। ਸਮਾਗਮ ’ਚ ਸਿਆਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ। ਇਸ ਮੌਕੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਆਸ਼ੂ ਸਾਂਪਲਾ ,ਅਸ਼ੋਕ ਦੁਗਲ, ਤੇਜਸਸਵੀ ਭਾਰਦਵਾਜ,ਪਿੰਦੂ ਜੌਹਲ ਯੂਕੇ, ਅਮਰੀਕ ਸਿੰਘ ਸੈਣੀ, ਉਚੇਚੇ ਤੌਰ ਤੇ ਤਪ ਅਸਥਾਨ ਨਿਰਮਲ ਕੁਟੀਆ ਪੁੱਜੇ ਅਤੇ ਸੰਤਾਂ ਮਹਾਂਪੁਰਸ਼ਾਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਉਪਰੰਤ ਸ਼੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਨੇ ਮਾਘ ਮਹੀਨੇ ਦੀ ਸੰਗਰਾਂਦ ਦੀ ਵਿਆਖਿਆ ਕਰਦਿਆਂ ਸੰਗਤਾਂ ਨੂੰ ਗੁਰੂ ਵਾਲੇ ਬਣਨ ਬਾਣੀ ਪੜ੍ਹਨ ਅਤੇ ਸੁਣਨ ਦੇ ਧਾਰਨੀ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜੋ ਵੀ ਮਨੁੱਖ ਅਕਾਲ ਪੁਰਖ ਵਾਹਿਗੁਰੂ ਦੇ ਚਰਨਾਂ ਨਾਲ ਜੁੜ ਜਾਂਦਾ ਹੈ ਤਾਂ ਉਸ ਦੀਆਂ ਸਾਰੀਆਂ ਦੁੱਖ ਤਕਲੀਫਾਂ ਅਕਾਲ ਪੁਰਖ ਵਾਹਿਗੁਰੂ ਆਪ ਠੀਕ ਕਰ ਦਿੰਦਾ ਹੈ। ਅਜੋਕੇ ਸਮੇਂ ਵਿੱਚ ਘਰਾਂ ’ਚ ਲੜਾਈ ਕਲੇਸ਼ ਆਮ ਗੱਲ ਹੁੰਦੀ ਜਾ ਰਹੀ ਹੈ। ਇਨ੍ਹਾਂ ਸਾਰੀਆਂ ਪਰੇਸ਼ਾਨੀਆਂ ਤੋਂ ਬਚਣ ਦਾ ਇਲਾਜ ਸਿਰਫ ਗੁਰੂ ਬਾਣੀ ਹੈ ਆਪਣੇ ਘਰਾਂ ਵਿੱਚ ਨਿਤਨੇਮ ਦੇ ਧਾਰਨੀ ਬਣੋ ਗੁਰਬਾਣੀ ਪੜੋ ਤੇ ਸੁਣੋ ਅਕਾਲ ਪੁਰਖ ਵਾਹਿਗੁਰੂ ਆਪਣੀ ਕਿਰਪਾ ਨਾਲ ਮਨੁੱਖੀ ਜੀਵਨ ਦੀਆਂ ਸਾਰੀਆਂ ਦੁੱਖ ਤਕਲੀਫਾਂ ਨੂੰ ਦੂਰ ਕਰ ਦੇਵੇਗਾ। ਇਸ ਮੌਕੇ ਸ਼੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਵੱਲੋਂ ਆਏ ਹੋਏ ਸਿਆਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਤੇ ਵਿਦੇਸ਼ਾਂ ਤੋਂ ਆਈ ਸੰਗਤ ਨੂੰ ਸਿਰੋਪਾਓ ਨਾਲ ਨਿਵਾਜਿਆ ਗਿਆ।