ਨਵੇਂ ਵਰ੍ਹੇ ਦੀ ਆਮਦ ’ਤੇ ਗੁਰਮਤਿ ਸਮਾਗਮ ਕਰਵਾਇਆ
ਗੁੁਰੁਦੁਆਰਾ ਸਿੰਘ ਸਭਾ ਅਰਬਨ ਅਸਟੇਟ ਵਿਖੇ ਨਵੇਂ ਵਰਹੇ ਦੀ ਆਮਦ ਨੂੰ ਸਮਰਪਿਤ ਸਮਾਗਮ ਕਰਵਾਇਆ
Publish Date: Thu, 01 Jan 2026 06:59 PM (IST)
Updated Date: Thu, 01 Jan 2026 07:02 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ਼ਹੀਦਾਂ ਦੇ ਸਰਤਾਜ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫਗਵਾੜਾ ਵਿਖੇ ਰਾਤ 7 ਵਜੇ ਤੋਂ 12 ਵਜੇ ਤੱਕ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫਗਵਾੜਾ ਦੇ ਪ੍ਰਧਾਨ ਹਰਵਿੰਦਰ ਸਿੰਘ ਲਵਲੀ ਵਾਲੀਆ ਅਤੇ ਸ਼ਰਨਜੀਤ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 31 ਦਸੰਬਰ ਨੂੰ ਗੁਰੂ ਘਰ ਵਿਖੇ ਪੁਰਾਣੇ ਸਾਲ ਨੂੰ ਅਲਵਿਦਾ ਅਤੇ ਨਵੇਂ ਸਾਲ ਨੂੰ ਜੀ ਆਇਆ ਆਖਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਭਾਈ ਸ਼ਮਸ਼ੇਰ ਸਿੰਘ ਜੀ, ਭਾਈ ਜਗਜੀਤ ਸਿੰਘ ਜੀ ਜਥੇਦਾਰ ਅੰਮ੍ਰਿਤ ਪ੍ਰਚਾਰ ਸੰਗਤ, ਭਾਈ ਜਲਵਿੰਦਰ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਹਰਪਾਲ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਈਆਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਨਿਹਾਲ ਕੀਤਾ। ਪ੍ਰਧਾਨ ਹਰਵਿੰਦਰ ਸਿੰਘ ਲਵਲੀ ਵਾਲੀਆ ਅਤੇ ਸ਼ਰਨਜੀਤ ਸਿੰਘ ਵੱਲੋਂ ਆਏ ਹੋਏ ਸਿਆਸੀ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ, ਜਿਨ੍ਹਾਂ ਵਿਚ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਥ, ਸ਼੍ਰੋਮਣੀ ਅਕਾਲੀ ਦਲ ਫਗਵਾੜਾ ਦੇ ਸ਼ਹਿਰੀ ਇੰਚਾਰਜ ਜਥੇਦਾਰ ਰਣਜੀਤ ਸਿੰਘ ਖੁਰਾਣਾ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਸਮਾਜ ਸੇਵਿਕਾ ਮੈਡਮ ਅਨੀਤਾ ਸੋਮ ਪ੍ਰਕਾਸ਼, ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਰ ਚੱਕ ਹਕੀਮ ਦੇ ਪ੍ਰਧਾਨ ਦਵਿੰਦਰ ਕੁਲਥਮ, ਰਿੰਪੀ ਕਿੰਨੜਾ, ਸੋਹਣ ਲਾਲ ਬੰਗਾ, ਸਿਟੀ ਕਲੱਬ ਫਗਵਾੜਾ ਦੇ ਵਾਈਸ ਪ੍ਰਧਾਨ ਪਰਮਜੀਤ ਸਿੰਘ ਖੁਰਾਣਾ, ਬਲਾਕ ਕਾਂਗਰਸ ਫਗਵਾੜਾ ਦੇ ਸ਼ਹਿਰੀ ਪ੍ਰਧਾਨ ਤਰਨਜੀਤ ਸਿੰਘ ਬੰਟੀ ਵਾਲੀਆ, ਐੱਸਐੱਸ ਬਸਰਾ, ਸਮਾਜ ਸੇਵਕ ਬਲਵੀਰ ਠਾਕੁਰ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਧਾਨ ਹਰਵਿੰਦਰ ਸਿੰਘ ਲਵਲੀ ਵਾਲੀਆ ਅਤੇ ਸ਼ਰਨਜੀਤ ਸਿੰਘ ਨੇ ਸ਼ਹਿਰ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਜੋ ਸੰਗਤਾਂ ਨਵੇਂ ਸਾਲ ਦੀ ਆਮਦ ’ਤੇ ਗੁਰੂ ਘਰ ਆ ਕੇ ਨਤਮਸਤਕ ਹੋਈਆਂ ਹਨ, ਅਕਾਲ ਪੁਰਖ ਵਾਹਿਗੁਰੂ ਉਨ੍ਹਾਂ ਦੀ ਚੜ੍ਹਦੀ ਕਲਾ ਰੱਖੇ। ਉਨ੍ਹਾਂ ਕਿਹਾ ਕਿ ਉਮੀਦ ਤੋਂ ਵੀ ਜ਼ਿਆਦਾ ਸੰਗਤਾਂ ਨੇ ਗੁਰੂ ਘਰ ਵਿਖੇ ਹਾਜ਼ਰੀ ਭਰੀ, ਜਿਸ ਲਈ ਉਹ ਆਈਆਂ ਸਮੂਹ ਸੰਗਤਾਂ ਦੇ ਤਹਿ ਦਿਲੋਂ ਧੰਨਵਾਦੀ ਹਨ, ਜਿਨ੍ਹਾਂ ਕਰਕੇ ਨਵੇਂ ਸਾਲ ਦੀ ਆਮਦ ਦਾ ਸਮਾਗਮ ਯਾਦਗਾਰੀ ਹੋ ਨਿਬੜਿਆ। ਹਜ਼ਾਰਾਂ ਸੰਗਤਾਂ ਨੇ ਰਲ ਮਿਲ ਕੇ ਗੁਰੂ ਚਰਨਾਂ ਵਿਚ ਜੁੜ ਕੇ ਨਵੇਂ ਸਾਲ ਨੂੰ ਜੀ ਆਇਆ ਆਖਿਆ। ਉਨ੍ਹਾਂ ਉਮੀਦ ਪ੍ਰਗਟਾਈ ਕੇ ਉਹ ਹਰ ਸਾਲ ਇਸੇ ਤਰ੍ਹਾਂ ਸਮਾਗਮ ਕਰਵਾਉਣ ਦੇ ਯਤਨ ਕਰਨਗੇ ਅਤੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਲਈ ਉਪਰਾਲੇ ਕਰਦੇ ਰਹਿਣਗੇ। ਇਸ ਮੌਕੇ ਪ੍ਰਧਾਨ ਹਰਵਿੰਦਰ ਸਿੰਘ ਲਵਲੀ ਵਾਲੀਆ, ਸ਼ਰਨਜੀਤ ਸਿੰਘ, ਇਕਬਾਲ ਸਿੰਘ ਪਰਮਾਰ, ਰਣਜੀਤ ਸਿੰਘ ਰਾਣਾ, ਪਰਮਜੀਤ ਸਿੰਘ ਭਾਟੀਆ, ਪਰਮਜੀਤ ਸਿੰਘ ਆਜ਼ਾਦ, ਇੰਸਪੈਕਟਰ ਅਮਰਜੀਤ ਸਿੰਘ, ਦਵਿੰਦਰਵੀਰ ਸਿੰਘ ਸਾਹਨੀ, ਪ੍ਰੋਫੈਸਰ ਸਤਨਾਮ ਸਿੰਘ ਧਾਲੀਵਾਲ, ਐੱਸਪੀ ਸਿੰਘ, ਡਾ. ਬੀਐੱਸ ਭਾਟੀਆ ਸਮੇਤ ਸਮੂਹ ਮੈਂਬਰ ਹਾਜ਼ਰ ਸਨ।