ਨਿਰਮਲ ਕੁਟੀਆ ’ਚ ਪ੍ਰਕਾਸ਼ ਪੁਰਬ ’ਤੇ ਸਮਾਗਮ 12 ਨੂੰ
ਤਪ ਅਸਥਾਨ ਨਿਰਮਲ ਕੁਟੀਆ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 12 ਫਰਵਰੀ ਨੂੰ
Publish Date: Tue, 10 Feb 2026 10:48 PM (IST)
Updated Date: Tue, 10 Feb 2026 10:50 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਧੰਨ ਧੰਨ ਸ੍ਰੀ ਸਤਿਗੁਰੂ ਸ੍ਰੀ ਗੁਰੁ ਰਵਿਦਾਸ ਜੀ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪਿੰਡ ਪੰਡਵਾ ਵਿਖੇ ਮਿਤੀ 12 ਫਰਵਰੀ ਦਿਨ ਵੀਰਵਾਰ ਨੂੰ ਸ਼੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਦੀ ਅਗਵਾਈ ਹੇਠ ਬੜੀ ਹੀ ਸ਼ਰਧਾ ਤੇ ਉਤਸਾਹ ਨਾਲ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਨੇ ਦੱਸਿਆ ਕਿ ਮਿਤੀ 10 ਫਰਵਰੀ ਦਿਨ ਮੰਗਲਵਾਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਜਾਪਾਂ ਦੀਆਂ ਲੜੀਆਂ ਆਰੰਭ ਕੀਤੀਆਂ ਜਾਣਗੀਆਂ ਤੇ ਮਿਤੀ 12 ਫਰਵਰੀ ਦਿਨ ਵੀਰਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਜਾਪਾਂ ਦੇ ਭੋਗ ਉਪਰੰਤ ਸਜੇ ਦੀਵਾਨਾਂ ਵਿਚ ਸੰਤ ਮਲਕੀਤ ਸਿੰਘ ਜੀ ਮਜਾਰੀ ਵਾਲੇ ਸਿੱਧੀਆਂ ਧਾਰਨਾਵਾਂ ਨਾਲ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਨੇ ਸਮੂਹ ਸਾਧ ਸੰਗਤ ਨੂੰ ਬੇਨਤੀ ਕੀਤੀ ਕਿ ਮਿਤੀ 12 ਫਰਵਰੀ ਦਿਨ ਵੀਰਵਾਰ ਨੂੰ ਤਪ ਅਸਥਾਨ ਨਿਰਮਲ ਕੁਟੀਆ ਪਹੁੰਚਕੇ ਗੁਰੁ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ।