ਤਪ ਅਸਥਾਨ ਨਿਰਮਲ ਕੁਟੀਆ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ
ਤਪ ਅਸਥਾਨ ਨਿਰਮਲ ਕੁਟੀਆ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ
Publish Date: Thu, 12 Feb 2026 09:43 PM (IST)
Updated Date: Thu, 12 Feb 2026 09:44 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਧੰਨ ਧੰਨ ਸ੍ਰੀ ਸਤਿਗੁਰੂ ਸ੍ਰੀ ਗੁਰੁ ਰਵਿਦਾਸ ਜੀ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਤਪ ਅਸਥਾਨ ਨਿਰਮਲ ਗੁਟੀਆ ਛੰਭਵਾਲੀ ਪਿੰਡ ਪੰਡਵਾ ਵਿਖੇ ਸ਼੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਦੀ ਅਗਵਾਈ ਹੇਠ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਨੇ ਦੱਸਿਆ ਕਿ ਮਿਤੀ 10 ਫਰਵਰੀ ਦਿਨ ਮੰਗਲਵਾਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਜਾਪਾਂ ਦੀਆਂ ਲੜੀਆਂ ਆਰੰਭ ਕੀਤੀਆਂ ਗਈਆਂ ਸਨ ਤੇ ਮਿਤੀ 12 ਫਰਵਰੀ ਦਿਨ ਵੀਰਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਜਾਪਾਂ ਦੇ ਭੋਗ ਉਪਰੰਤ ਸਜੇ ਦੀਵਾਨਾਂ ਵਿਚ ਸੰਤ ਮਲਕੀਤ ਸਿੰਘ ਜੀ ਮਜਾਰੀ ਵਾਲਿਆਂ ਨੇ ਸਿੱਧੀਆਂ ਧਾਰਨਾਵਾਂ, ਪ੍ਰਸਿਧ ਕਲਾਕਾਰ ਬਲਜੀਤ ਬਿਲਗਾ ਨੇ ਸ੍ਰੀ ਗੁਰੁ ਰਵਿਦਾਸ ਮਹਾਰਾਜ ਦੀ ਮਹਿਮਾ ਦਾ ਬਖਾਨ ਕੀਤਾ। ਸਮਾਗਮ ਵਿਚ ਤਤਵੇਤੇ, ਖਟ ਦਰਸ਼ਨ, ਨਿਰਮਲ ਭੇਖ, ਸਾਧੂ ਸੰਤ ਸਮਾਜ ਦੇ ਸਮੂਹ ਮਹਾਂਪੁਰਖਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਤ ਰਾਜਰਿਸ਼ੀ ਨਵਾਂ ਸ਼ਹਿਰ, ਸੰਤ ਪਰਜੀਤ ਕੌਰ ਲੁਧਿਆਣਾ, ਸੰਤ ਗੁਰਨਾਮ ਸਿੰਘ ਬੰਗਾ ਨੇ ਸਮਾਗਮ ਵਿਚ ਸ਼ਿਰਕਤ ਕੀਤੀ ਤੇ ਸੰਗਤਾਂ ਨਾਲ ਕਥਾ ਵਿਚਾਰਾਂ ਕੀਤੀਆਂ। ਸ੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਨੇ ਆਏ ਹੋਏ ਕੀਰਤਨੀ ਜਥਿਆਂ, ਪ੍ਰਮੁੱਖ ਸ਼ਖਸ਼ੀਅਤਾਂ ਨੂੰ ਗੁਰੁ ਘਰ ਦੀ ਬਖਸ਼ਿਸ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਫੱਗਣ ਮਹੀਨੇ ਦੀ ਸੰਗਰਾਂਦ ਦੀ ਵਿਆਖਿਆ ਕਰਦਿਆਂ ਸ੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਨੁਸਾਰ ਫੱਗਣ ਮਹੀਨਾ ਆਤਮਕ ਖੁਸ਼ੀ, ਪ੍ਰੇਮ ਤੇ ਪ੍ਰਭੂ ਨਾਲ ਮਿਲਾਪ ਦਾ ਪ੍ਰਤੀਕ ਹੈ।