ਤਪ ਅਸਥਾਨ ਨਿਰਮਲ ਕੁਟੀਆ ’ਚ ਸਮਾਗਮ ਅੱਜ
ਤਪ ਅਸਥਾਨ ਨਿਰਮਲ ਕੁਟੀਆ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਅੱਜ
Publish Date: Sun, 14 Dec 2025 09:28 PM (IST)
Updated Date: Sun, 14 Dec 2025 09:30 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪਿੰਡ ਪੰਡਵਾ ਵਿਖੇ ਸ਼੍ਰੋਮਣੀ ਵਿਰਕਤ ਸੰਤ ਬਾਬਾ ਦਲੇਲ ਸਿੰਘ ਜੀ ਮਹਾਰਾਜ ਅਤੇ ਸ਼੍ਰੋਮਣੀ ਵਿਰੱਕਤ ਸੰਤ ਬਾਬਾ ਮੋਨੀ ਜੀ ਮਹਾਰਾਜ ਦੀ ਪਵਿੱਤਰ ਅਤੇ ਨਿੱਘੀ ਯਾਦ ਵਿਚ 26ਵਾਂ ਬਰਸੀ ਸਮਾਗਮ ਬੜੀ ਸ਼ਰਧਾ ਤੇ ਉਤਸਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅਤੇ ਸੰਗਰਾਂਦ ਦਾ ਦਿਹਾੜਾ ਮਿਤੀ 15 ਦਸੰਬਰ ਦਿਨ ਸੋਮਵਾਰ ਨੂੰ ਸ਼੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਦੀ ਅਗਵਾਈ ਹੇਠ ਬੜੀ ਹੀ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਨੇ ਦੱਸਿਆ ਕਿ ਮਿਤੀ 13 ਦਸੰਬਰ ਦਿਨ ਸ਼ਨੀਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਜਾਪਾਂ ਦੀਆਂ ਲੜੀਆਂ ਆਰੰਭ ਕੀਤੀਆਂ ਗਈਆਂ ਸਨ ਅਤੇ ਮਿਤੀ 15 ਦਸੰਬਰ ਦਿਨ ਸੋਮਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਜਾਪਾਂ ਦੇ ਭੋਗ ਉਪਰੰਤ ਸਜੇ ਦੀਵਾਨਾਂ ਵਿਚ ਪੰਥ ਦੇ ਮਹਾਨ ਰਾਗੀ ਢਾਡੀ ਕੀਰਤਨੀ ਜਥੇ ਆਈਆਂ ਹੋਈਆਂ ਸਮੂਹ ਸੰਗਤਾਂ ਨੂੰ ਗੁਰਬਾਣੀ ਕੀਰਤਨ, ਸਿੱਧੀਆਂ ਧਾਰਨਾਵਾਂ ਨਾਲ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਜਥੇਦਾਰ ਸੁਖਬੀਰ ਸਿੰਘ ਜੀ ਕਵੀਸ਼ਰੀ ਜੱਥਾ, ਭਾਈ ਸੁਖਜੀਤ ਸਿੰਘ ਜੀ ਘੁੜਕਾ ਵਾਲੇ, ਭਾਈ ਬਲਵਿੰਦਰ ਸਿੰਘ ਜੀ ਗੁਰਾਇਆ ਵਾਲੇ, ਭਾਈ ਮਲਕੀਤ ਸਿੰਘ ਜੀ ਖਾਨਪੁਰ ਵਾਲੇ ਆਈਆਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਢਾਡੀ ਵਾਰਾਂ, ਕਵੀਸ਼ਰੀ ਵਾਰਾਂ ਨਾਲ ਨਿਹਾਲ ਕਰਨਗੇ। ਸਟੇਜ ਦੀ ਸੇਵਾ ਸੰਤ ਗੁਰਲਾਲ ਸਿੰਘ ਪੰਡਵਾ ਵਾਲਿਆਂ ਵੱਲੋਂ ਨਿਭਾਈ ਜਾਵੇਗੀ। ਸਮਾਗਮ ਵਿਚ ਤਤ ਵੇਤੇ ਖੱਟ ਦਰਸ਼ਨ ਨਿਰਮਲ ਭੇਖ ਸਾਧੂ ਸੰਤ ਸਮਾਜ ਦੇ ਸਮੂਹ ਸੰਤ ਮਹਾਂਪੁਰਖ ਸ਼ਿਰਕਤ ਕਰਨਗੇ, ਜੋ ਆਈਆਂ ਹੋਈਆਂ ਸੰਗਤਾਂ ਨਾਲ ਕਥਾ ਵਿਚਾਰਾਂ ਦੀ ਸਾਂਝ ਪਾਉਣਗੇ। ਉਪਰੰਤ ਸੰਗਰਾਂਦ ਦੇ ਦਿਹਾੜੇ ਦੀ ਵਿਆਖਿਆ ਵੀ ਕੀਤੀ ਜਾਵੇਗੀ। ਉਨ੍ਹਾਂ ਸਮੂਹ ਦੂਰ ਨੇੜੇ ਦੀਆਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਬਰਸੀ ਸਮਾਗਮਾਂ ਤਹਿਤ ਹਰਿਦੁਆਰ ਤੋਂ ਆਈ ਵਿਰਕਤ ਮੰਡਲੀ ਵੀ ਇਨ੍ਹਾਂ ਸਮਾਗਮਾਂ ਵਿਚ ਸ਼ਾਮਿਲ ਹੋ ਕੇ ਆਈਆਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗੀ।