ਸਹਿਕਾਰੀ ਸਭਾ ਸ਼ਾਹਵਾਲਾ ਅੰਦਰੀਸਾ ਦਾ ਆਮ ਇਜਲਾਸ ਕਰਵਾਇਆ ਸਹਿਕਾਰੀ ਸਭਾ ਸ਼ਾਹਵਾਲਾ ਅੰਦਰੀਸਾ ਦਾ ਆਮ ਇਜਲਾਸ ਕਰਵਾਇਆ
Publish Date: Tue, 22 Sep 2026 09:57 PM (IST)
Updated Date: Tue, 22 Sep 2026 10:00 PM (IST)
ਵਾਤਾਵਰਣ ਦੀ ਸੰਭਾਲ ਲਈ ਕਿਸਾਨ ਵੀਰ ਅੱਗੇ ਆਉਣ : ਸੱਜਣ ਸਿੰਘ ਚੀਮਾ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਸਰਕਾਰ ਤੇ ਸਹਿਕਾਰੀ ਵਿਭਾਗ ਪੰਜਾਬ ਵੱਲੋਂ ਕਿਸਾਨ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਪ੍ਰਾਪਤ ਕਰਨ ਲਈ ਕਿਸਾਨ ਵੱਧ ਤੋਂ ਵੱਧ ਸਹਿਕਾਰੀ ਸਭਾਵਾਂ ਨਾਲ ਜੁੜਨ ਤਾਂ ਜੋ ਉਨ੍ਹਾਂ ਨੂੰ ਸਮੇਂ ਸਿਰ ਬਿਹਤਰ ਸਹੂਲਤਾਂ ਮਿਲ ਸਕਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਦੀ ਸ਼ਾਹਵਾਲਾ ਅੰਦਰੀਸਾ ਬਹੁ ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮ. ਸ਼ਾਹਵਾਲਾ ਅੰਦਰੀਸਾ ਦੇ ਆਮ ਇਜਲਾਸ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਵੱਡੀ ਗਿਣਤੀ ਵਿਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਦੇ ਧੰਦੇ ਦੇ ਨਾਲ-ਨਾਲ ਹੋਰ ਧੰਦੇ ਵੀ ਕਿਸਾਨਾਂ ਨੂੰ ਅਪਨਾਉਣੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਦੀ ਆਮਦਨੀ ਵਿਚ ਵਾਧਾ ਹੋ ਸਕੇ। ਚੀਮਾ ਨੇ ਕਿਹਾ ਸਾਡਾ ਸਭ ਦਾ ਪਹਿਲਾ ਫਰਜ਼ ਬਣਦਾ ਹੈ ਕਿ ਸਾਨੂੰ ਆਪਣੇ ਆਲੇ-ਦੁਆਲੇ ਦੇ ਵਾਤਾਵਰਣ ਨੂੰ ਸ਼ੁੱਧ ਰੱਖਣ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਨਸਲਾਂ ਇਸ ਨਾਲ ਚੰਗਾ ਜੀਵਨ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਲਈ ਕਿਸਾਨ ਭਰਾਵਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨੂੰ ਖੇਤਾਂ ਵਿੱਚ ਮਰਜ ਕਰਨ ਲਈ ਬਹੁਤ ਸਾਰੀ ਮਸ਼ੀਨਰੀ ਤੇ ਸਬਸਿਡੀ ਦਿੱਤੀ ਜਾ ਰਹੀ ਹੈ, ਜਿਸਦਾ ਕਿਸਾਨਾਂ ਨੂੰ ਫਾਇਦਾ ਲੈਣਾ ਚਾਹੀਦਾ ਹੈ। ਇਸ ਮੌਕੇ ਡੀਆਰ ਡਾ. ਜਗਜੀਤ ਸਿੰਘ ਨੇ ਕਿਹਾ ਕਿ ਸਭਾ ਵੱਲੋਂ ਕਰਵਾਏ ਜਾਂਦੇ ਆਮ ਇਜਲਾਸ ਸਮਾਰੋਹ ਮੌਕੇ ਸਹਿਕਾਰੀ ਸਭਾਵਾਂ ਦੀਆਂ ਕਿਸਾਨ ਭਲਾਈ ਸਕੀਮਾਂ ਤੋਂ ਕਿਸਾਨਾਂ ਨੂੰ ਜਾਣੂ ਕਰਵਾਇਆ ਜਾਂਦਾ ਹੈ। ਉਨ੍ਹਾਂ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਸਗੋਂ ਖ਼ੇਤਾਂ ਅੰਦਰ ਹੀ ਉਨ੍ਹਾਂ ਨੂੰ ਰਲਾਉਣ ਲਈ ਸਹਿਕਾਰੀ ਸਭਾਵਾਂ ਵਿੱਚੋਂ ਉਪਲੱਬਧ ਵੱਖ-ਵੱਖ ਸੰਦਾਂ ਦੀ ਵਰਤੋਂ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾ ਸਕਦੇ ਹਨ। ਇਸ ਤੋਂ ਪਹਿਲਾਂ ਸਮਾਗਮ ਵਿੱਚ ਪਹੁੰਚਣ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਡਾ. ਜਗਜੀਤ ਸਿੰਘ ਡੀਆਰ, ਏਆਰ ਮਨਮੀਤ ਸਿੰਘ, ਇੰਸਪੈਕਟਰ ਇੰਦਰਬੀਰ ਸਿੰਘ ਤੇ ਹੋਰ ਸਖਸ਼ੀਅਤਾਂ ਦਾ ਪ੍ਰਧਾਨ ਸੁਖਦੇਵ ਸਿੰਘ, ਨਿਰਮਲ ਸਿੰਘ ਮੀਤ ਪ੍ਰਧਾਨ, ਸੈਕਟਰੀ ਕੁਲਵੀਰ ਸਿੰਘ ਸ਼ਾਹਵਾਲਾ, ਸਰਪੰਚ ਜੋਗਿੰਦਰ ਸਿੰਘ ਸ਼ਾਹਵਾਲਾ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਜੋਗਿੰਦਰ ਸਿੰਘ ਸਰਪੰਚ ਸ਼ਾਹਵਾਲਾ, ਪ੍ਰਧਾਨ ਸੁਖਦੇਵ ਸਿੰਘ ਵੱਲੋਂ ਮੁੱਖ ਮਹਿਮਾਨਾਂ ਸਮੇਤ ਸਮਾਗਮ ਵਿੱਚ ਸ਼ਾਮਲ ਸ਼ਖ਼ਸੀਅਤਾਂ ਤੇ ਸਮੂਹ ਕਿਸਾਨ ਭਰਾਵਾਂ ਦਾ ਧੰਨਵਾਦ ਕੀਤਾ ਤੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਵੀ ਅਧਿਕਾਰੀਆਂ ਨਾਲ ਸਾਂਝੀਆਂ ਕੀਤੀਆਂ। ਇਸ ਮੌਕੇ ਪ੍ਰਧਾਨ ਸੁਖਦੇਵ ਸਿੰਘ, ਬੈਂਕ ਮੈਨੇਜਰ ਇੰਦਰਜੀਤ ਕੌਰ, ਬਲਵਿੰਦਰ ਸਿੰਘ ਸਰਪੰਚ ਸ਼ੇਖ ਮਾਂਗਾ, ਹਰਵਿੰਦਰ ਸਿੰਘ ਸਰਪੰਚ ਸਰੂਪਵਾਲ, ਸੁਖਰਾਜ ਸਿੰਘ, ਰਣਜੀਤ ਸਿੰਘ ਕਮੇਟੀ ਮੈਂਬਰ, ਸਤਨਾਮ ਸਿੰਘ, ਬਲਵਿੰਦਰ ਸਿੰਘ, ਲਖਬੀਰ ਸਿੰਘ, ਸੁਖਵਿੰਦਰ ਸਿੰਘ, ਸ਼ਿੰਗਾਰ ਸਿੰਘ, ਜਗਜੀਤ ਸਿੰਘ, ਕੁਲਵਿੰਦਰ ਕੌਰ, ਸੁਰਿੰਦਰ ਕੌਰ (ਸਾਰੇ ਕਮੇਟੀ ਮੈਂਬਰ), ਸੇਲਜ਼ਮੈਨ ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ ਸਕੱਤਰ ਯੂਨੀਅਨ, ਨਿਰਮਲਜੀਤ ਸਿੰਘ ਬਲਾਕ ਪ੍ਰਧਾਨ ਸਕੱਤਰ ਯੂਨੀਅਨ, ਸੁਖਜਿੰਦਰ ਸਿੰਘ ਸੈਕਟਰੀ, ਰਮਨਦੀਪ ਸਿੰਘ ਸੈਕਟਰੀ, ਬਰਜਿੰਦਰ ਸਿੰਘ ਸੈਕਟਰੀ, ਰੇਸ਼ਮ ਸਿੰਘ ਸੈਕਟਰੀ, ਨਵਦੀਪ ਸਿੰਘ ਸੈਕਟਰੀ, ਪਲਵਿੰਦਰ ਸਿੰਘ ਸੈਕਟਰੀ, ਰਮਨਪ੍ਰੀਤ ਸਿੰਘ ਸੈਕਟਰੀ, ਪਰਵਿੰਦਰ ਸਿੰਘ ਟਿੱਬਾ, ਹਰਚਰਨ ਸਿੰਘ ਮੀਰਪੁਰ ਆਦਿ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।