ਪਰਗਟ ਦੇ ਪ੍ਰਧਾਨ ਬਣਨ ਨਾਲ ਸੁਨਹਿਰੀ ਯੁੱਗ ਹੋਇਆ ਸ਼ੁਰੂ : ਸ਼ਰਨਜੀਤ
ਪ੍ਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਪਾਰਟੀ ਦਾ ਸੁਨਹਿਰੀ ਯੁੱਗ ਸ਼ੁਰੂ : ਸ਼ਰਨਜੀਤ ਸਿੰਘ
Publish Date: Sat, 03 Oct 2026 06:46 PM (IST)
Updated Date: Sat, 03 Oct 2026 06:46 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਵਿਧਾਇਕ ਪਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਨਾਲ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਕਾਂਗਰਸ ਆਗੂਆਂ ਨੇ ਪਰਗਟ ਸਿੰਘ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪਾਰਟੀ ਨੂੰ ਪੰਜਾਬ ਅੰਦਰ ਹੋਰ ਮਜ਼ਬੂਤੀ ਮਿਲੇਗੀ। ਇਸ ਸਬੰਧੀ ਜ਼ਿਲ੍ਹਾ ਮੀਤ ਪ੍ਰਧਾਨ ਸ਼ਰਨਜੀਤ ਸਿੰਘ, ਕੌਂਸਲਰ ਤਰਨਜੀਤ ਸਿੰਘ ਬੰਟੀ ਵਾਲੀਆ ਤੇ ਮੀਡੀਆ ਕੋਆਰਡੀਨੇਟਰ ਸੌਰਵ ਸ਼ਰਮਾ ਨੇ ਕਿਹਾ ਕਿ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਵੀ ਪਾਰਟੀ ਨੂੰ ਇੱਕਜੁੱਟ ਤੇ ਮਜ਼ਬੂਤ ਕਰਨ ਲਈ ਅਨੇਕਾਂ ਯਤਨ ਕੀਤੇ ਗਏ ਤੇ ਪਾਰਟੀ ਨੇ ਮਜ਼ਬੂਤੀ ਨਾਲ ਚੋਣਾਂ ਵਿੱਚ ਹਿੱਸਾ ਲਿਆ। ਹੁਣ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਇਸੇ ਲੜੀ ਨੂੰ ਹੋਰ ਬਲ ਮਿਲੇਗਾ ਤੇ ਉਹ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਇੱਕਜੁੱਟ ਕਰਕੇ ਕਾਂਗਰਸ ਨੂੰ ਨਵੀਂ ਤਾਕਤ ਦੇਣਗੇ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਪੂਰੇ ਪੰਜਾਬ ਵਿੱਚ ਕਾਂਗਰਸ ਦਾ ਸੁਨਹਿਰੀ ਯੁੱਗ ਸ਼ੁਰੂ ਹੋ ਰਿਹਾ ਹੈ। ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਲੋਂ ਮਜ਼ਬੂਤੀ ਨਾਲ ਤਿਆਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਤੇ ਵਰਕਰ ਪੂਰੀ ਇਕਜੁੱਟਤਾ ਨਾਲ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ।