ਸ਼ੇਖੂਪੁਰ ’ਚ ਮੈਗਾ ਪੀਟੀਐੱਮ ਕਰਵਾਈ
ਸਿੱਖਿਆ ਵਿਭਾਗ ਦੇ ਹੁਕਾਂ ਤੇ ਮਮਤਾ ਬਜਾਜ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਡਾ. ਬਲਵਿੰਦਰ ਸਿੰਘ ਬੱਟੂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਤੇ ਰਜੇਸ਼ ਕੁਮਾਰ ਬੀਪੀਈਓ ਦੀ ਅਗਵਾਈ ਵਿਚ ਸਰਕਾਰੀ ਐਲੀਮੈਂਟਰੀ ਸੈਲਫ਼ ਸਮਾਰਟ ਸਕੂਲ ਸ਼ੇਖੂਪੁਰ ਵਿਖੇ ਮੈਗਾ ਪੀਟੀਐੱਮ ਤਹਿਤ ਸਿੱਖਿਆ ਦਾ ਮਹਾਂ ਜਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
Publish Date: Sat, 30 May 2026 09:58 PM (IST)
Updated Date: Sat, 30 May 2026 09:59 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਸਿੱਖਿਆ ਵਿਭਾਗ ਦੇ ਹੁਕਾਂ ਤੇ ਮਮਤਾ ਬਜਾਜ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਡਾ. ਬਲਵਿੰਦਰ ਸਿੰਘ ਬੱਟੂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਤੇ ਰਜੇਸ਼ ਕੁਮਾਰ ਬੀਪੀਈਓ ਦੀ ਅਗਵਾਈ ਵਿਚ ਸਰਕਾਰੀ ਐਲੀਮੈਂਟਰੀ ਸੈਲਫ਼ ਸਮਾਰਟ ਸਕੂਲ ਸ਼ੇਖੂਪੁਰ ਵਿਖੇ ਮੈਗਾ ਪੀਟੀਐੱਮ ਤਹਿਤ ਸਿੱਖਿਆ ਦਾ ਮਹਾਂ ਜਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਸੈਂਟਰ ਹੈੱਡ ਟੀਚਰ ਜੈਮਲ ਸਿੰਘ ਦੀ ਦੇਖਰੇਖ ਹੇਠ ਹੋਏ ਸਮਾਗਮ ਵਿਚ ਹਰਮਿੰਦਰ ਸਿੰਘ ਜੋਸਨ ਜ਼ਿਲ੍ਹਾ ਕੋਆਰਡੀਨੇਟਰ ਤੇ ਡਾ. ਪਰਮਜੀਤ ਕੌਰ ਬਲਾਕ ਰੀਸੋਰਸ ਪਰਸਨ ਵਿਸ਼ੇਸ ਤੌਰ ’ਤੇ ਸ਼ਾਮਲ ਹੋਏ। ਸਮਾਗਮ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਨੀਤੀ ਆਯੋਗ ਭਾਰਤ ਸਰਕਾਰ ਨੇ 2026 ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਨੰਬਰ 1 ਘੋਸ਼ਿਤ ਕਰਨ ’ਤੇ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼, ਮਿਡ ਡੇ ਮੀਲ ਵਰਕਰਾਂ ਤੇ ਸਫ਼ਾਈ ਸੇਵਕਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਕੂਲਾਂ ਦੀ ਕਾਇਆ ਕਲਪ ਕਰਨ ’ਤੇ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਦਾ ਵੱਧ ਤੋਂ ਵੱਧ ਦਾਖਲਾ ਸਰਕਾਰੀ ਸਕੂਲਾਂ ਵਿਚ ਕਰਾਉਣ ਤਾਂ ਜੋ ਤਾਂ ਜੋ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਦਾ ਵੱਧ ਤੋਂ ਵੱਧ ਫਾਇਦਾ ਉਠਾ ਸਕਣ। ਇਸ ਮੌਕੇ ਅਧਿਆਪਕਾਂ, ਮਿਡ ਡੇ ਮੀਲ ਕੁੱਕ ਬੀਬੀਆਂ ਤੇ ਸਫ਼ਾਈ ਕਰਮਚਾਰੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪਿਛਲੇ ਸੈਸ਼ਨ ਦੌਰਾਨ ਪੰਜਵੀਂ ਸ਼੍ਰੇਣੀ ਵਿਚੋਂ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।