ਖੂਨਦਾਨੀਆਂ ਦਾ ਮਹਾਂ ਕੁੰਭ ਅੱਜ
ਖੂਨਦਾਨੀਆਂ ਦਾ ਮਹਾਂ ਕੁੰਭ ਅੱਜ, 32ਵਾਂ ਸਨਮਾਨ ਸਮਾਰੋਹ ਤੇ ਖੂਨਦਾਨ ਕੈਂਪ 27 ਸਤੰਬਰ ਨੂੰ
Publish Date: Sat, 26 Sep 2026 06:56 PM (IST)
Updated Date: Sat, 26 Sep 2026 06:57 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਹਿੰਦੁਸਤਾਨ ਵੈੱਲਫੇਅਰ ਬਲੱਡ ਡੋਨਰਜ਼ ਕਲੱਬ ਰਜਿ. ਫਗਵਾੜਾ ਵੱਲੋਂ 32ਵਾਂ ਸਨਮਾਨ ਸਮਾਰੋਹ ਤੇ ਵਿਸ਼ਾਲ ਖੂਨਦਾਨ ਕੈਂਪ 27 ਸਤੰਬਰ ਦਿਨ ਐਤਵਾਰ ਨੂੰ ਮਹਾਰਾਜਾ ਪੈਲੇਸ, ਬੰਗਾ ਰੋਡ ਫਗਵਾੜਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਪੰਡਿਤ ਰਾਹੁਲ ਸ਼ਾਸਤਰੀ ਨੇ ਦੱਸਿਆ ਕਿ ਖੂਨਦਾਨ ਮਹਾਨ ਸੇਵਾ ਹੈ ਤੇ ਕਿਸੇ ਵੱਲੋਂ ਕੀਤਾ ਗਿਆ ਖੂਨਦਾਨ ਕਿਸੇ ਲੋੜਵੰਦ ਦੀ ਜ਼ਿੰਦਗੀ ਬਚਾਉਣ ਵਿੱਚ ਸਹਾਇਕ ਬਣ ਸਕਦਾ ਹੈ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ, ਨੌਜਵਾਨਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਸੇਵਾ ਕਾਰਜ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਖੂਨਦਾਨ ਕਰਨ ਤੇ ਹੋਰਨਾਂ ਨੂੰ ਵੀ ਖੂਨਦਾਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਖੂਨਦਾਨੀਆਂ ਦਾ ਸਨਮਾਨ ਕਰਨਾ ਸੰਸਥਾ ਲਈ ਮਾਣ ਵਾਲੀ ਗੱਲ ਹੈ ਤੇ ਇਸ ਕੈਂਪ ਰਾਹੀਂ ਸਮਾਜ ਵਿੱਚ ਮਨੁੱਖਤਾ ਤੇ ਸੇਵਾ ਦਾ ਸੰਦੇਸ਼ ਹੋਰ ਮਜ਼ਬੂਤ ਹੋਵੇਗਾ। ਪੰਡਿਤ ਰਾਹੁਲ ਸ਼ਾਸਤਰੀ ਨੇ ਕਿਹਾ ਕਿ ਖੂਨਦਾਨ ਕਰਨ ਵਾਲੇ ਹਰ ਵਿਅਕਤੀ ਦਾ ਯੋਗਦਾਨ ਕੀਮਤੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ 27 ਸਤੰਬਰ ਦਿਨ ਐਤਵਾਰ ਨੂੰ ਮਹਾਰਾਜਾ ਪੈਲੇਸ ਵਿਖੇ ਪਹੁੰਚ ਕੇ ਇਸ ਸੇਵਾ ਦੇ ਮਹਾਂਕੁੰਭ ਦਾ ਹਿੱਸਾ ਬਣਨ ਦੀ ਅਪੀਲ ਕੀਤੀ।