ਸਾਜਨਾ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ
ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ ।
Publish Date: Mon, 30 Mar 2026 07:53 PM (IST)
Updated Date: Mon, 30 Mar 2026 07:54 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸਮੂਹ ਸਾਧ ਸੰਗਤ ਫਗਵਾੜਾ ਇਲਾਕਾ ਨਿਵਾਸੀਆਂ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਤੇ ਬਰਸੀ ਸਬੰਧੀ ਸ੍ਰੀਮਾਨ 108 ਸੰਤ ਬਾਬਾ ਬਸੰਤ ਸਿੰਘ ਜੀ, ਸ੍ਰੀਮਾਨ 108 ਸੰਤ ਬਾਬਾ ਗਿਆਨ ਸਿੰਘ ਜੀ, ਸ੍ਰੀਮਾਨ 108 ਸੰਤ ਬਾਬਾ ਹਰਭਜਨ ਸਿੰਘ (ਵਿਰਕਤ) ਨਿਰਮਲ ਕੁੱਟੀਆ ਜੌਹਲਾਂ ਸੰਪਰਦਾਇ ਹੋਤੀ ਮਰਦਾਨ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਬੜੀ ਸ਼ਰਧਾ ਨਾਲ ਕਰਵਾਇਆ ਗਿਆ। ਇਸ ਮੌਕੇ ਸ਼ਹਿਰ ਤੇ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ ਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ, ਜਿਸ ਵਿਚ ਨਿਰਮਲ ਕੁਟੀਆ ਜੌਹਲਾਂ ਦੇ ਮੁਖੀ ਸੰਤ ਬਾਬਾ ਜੀਤ ਸਿੰਘ ਜੀ ਉਚੇਚੇ ਤੌਰ ’ਤੇ ਪਹੁੰਚੇ। ਉਨ੍ਹਾਂ ਇਸ ਮੌਕੇ ਸੰਗਤਾਂ ਨਾਲ ਪ੍ਰਵਚਨਾਂ ਦੀ ਸਾਂਝ ਪਾਈ। ਉਨ੍ਹਾਂ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਤੇ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਇਤਿਹਾਸ ਸਰਵਣ ਕਰਵਾਇਆ ਤੇ ਸੰਗਤਾਂ ਨੂੰ ਅੰਮ੍ਰਿਤ ਪਾਨ ਕਰਕੇ ਗੁਰੂ ਦੇ ਲੜ ਲੱਗ ਕੇ ਆਪਣਾ ਜੀਵਨ ਸਫਲ ਕਰਨ ਲਈ ਕਿਹਾ। ਇਸ ਮੌਕੇ ਫਗਵਾੜੇ ਦੀਆਂ ਸੰਗਤਾਂ ਵੱਲੋਂ ਨਿਰਮਲ ਕੁਟੀਆ ਜੌਹਲਾਂ ਦੇ ਮੁਖੀ ਸੰਤ ਬਾਬਾ ਜੀਤ ਸਿੰਘ ਜੀ ਨੂੰ ਸਿਰੋਪਾਓ ਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਗੁਰਦੇਵ ਸਿੰਘ ਖਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ, ਭਾਈ ਭੁਪਿੰਦਰ ਸਿੰਘ ਜਲੰਧਰ ਵਾਲੇ, ਨਿਰਮਲ ਕੁਟੀਆ ਜੌਹਲਾਂ ਦਾ ਜਥਾ, ਗਿਆਨੀ ਜਸਵਿੰਦਰ ਸਿੰਘ ਸਿੰਬਲ ਮਾਜਰਾ ਵਾਲਿਆ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਤੇ ਢਾਡੀ ਵਾਰਾਂ ਨਾਲ ਨਿਹਾਲ ਕੀਤਾ। ਸੰਗਤਾਂ ਲਈ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਸਮਾਗਮ ਦੇ ਅੰਤ ਵਿਚ ਰਾਗੀ/ਢਾਡੀ ਜਥਿਆਂ, ਪੱਤਰਕਾਰਾਂ ਤੇ ਸਮਾਗਮ ਦੇ ਸਹਿਯੋਗੀਆਂ ਦਾ ਸੰਤ ਬਾਬਾ ਜੀਤ ਸਿੰਘ ਜੀ ਨੇ ਸਿਰੋਪਾਓ ਤੇ ਸ਼ਾਲ ਦੇ ਕੇ ਸਨਮਾਨ ਕੀਤਾ। ਇਸ ਮੌਕੇ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ, ਭਾਈ ਬਲਵਿੰਦਰ ਸਿੰਘ ਹੈੱਡ ਗ੍ਰੰਥੀ, ਭਾਈ ਅੰਮ੍ਰਿਤਪਾਲ ਸਿੰਘ ਹੈੱਡ ਗ੍ਰੰਥੀ, ਬਲਵਿੰਦਰ ਸਿੰਘ ਧਾਲੀਵਾਲ ਐੱਮਐੱਲਏ, ਫਗਵਾੜਾ, ਪਰਮਜੀਤ ਸਿੰਘ ਖੁਰਾਣਾ, ਜਤਿੰਦਰਪਾਲ ਸਿੰਘ ਪਲਾਹੀ, ਰਣਜੀਤ ਸਿੰਘ ਖੁਰਾਣਾ, ਹਰਜਿੰਦਰ ਸਿੰਘ ਖਾਲਸਾ, ਭੁਪਿੰਦਰ ਸਿੰਘ ਭੁੱਲਾਰਾਈ, ਜਤਿੰਦਰ ਸਿੰਘ ਖਾਲਸਾ, ਜਗਜੀਤ ਸਿੰਘ ਸੋਢੀ, ਹਰਮੇਲ ਸਿੰਘ, ਆਜ਼ਾਦ ਸਿੰਘ, ਸੁਰਿੰਦਰ ਸਿੰਘ, ਪਾਲ ਸਿੰਘ, ਬਹਾਦਰ ਸਿੰਘ ਸੰਗਤਪੁਰ, ਬਲਜਿੰਦਰ ਸਿੰਘ ਠੇਕੇਦਾਰ, ਬਲਵਿੰਦਰ ਸਿੰਘ ਘੇੜਾ, ਅਰਵਿੰਦਰ ਸਿੰਘ ਨੀਟਾ, ਤਰਨਜੀਤ ਸਿੰਘ ਬੰਟੀ ਵਾਲੀਆ, ਜਸਵਿੰਦਰ ਸਿੰਘ ਭਗਤਪੁਰਾ, ਬਲਵਿੰਦਰ ਸਿੰਘ ਖਾਨਪੁਰ, ਜਗਜੀਤ ਸਿੰਘ ਸਰਹਾਲਾ, ਸਰੂਪ ਸਿੰਘ ਖਲਵਾੜਾ ਆਦਿ ਹਾਜ਼ਰ ਸਨ।