ਬੀਬੀ ਬਲਵੰਤ ਕੌਰ ਦੀ 17ਵੀਂ ਬਰਸੀ ਮੌਕੇ ਕਰਾਇਆ ਵਿਸ਼ਾਲ ਗੁਰਮਤਿ ਸਮਾਗਮ
ਬੀਬੀ ਬਲਵੰਤ ਕੌਰ ਦੀ 17ਵੀਂ ਬਰਸੀ ਮੌਕੇ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ
Publish Date: Sat, 21 Mar 2026 10:19 PM (IST)
Updated Date: Sat, 21 Mar 2026 10:22 PM (IST)

--ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮਨੁੱਖਤਾ ਦੇ ਹਮਦਰਦ, ਨਾਮ ਦੇ ਰਸੀਏ, ਮਹਾਨ ਪਵਿੱਤਰ ਆਤਮਾ ਸੱਚਖੰਡ ਵਾਸੀ ਬੀਬੀ ਬਲਵੰਤ ਕੌਰ ਯੂਕੇ ਦੀ 17ਵੀਂ ਬਰਸੀ ਮੌਕੇ ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਟਰੱਸਟ ਯੂਕੇ ਤੇ ਸੁਲਤਾਨਪੁਰ ਲੋਧੀ ਵੱਲੋਂ ਗੁਰਦੁਆਰਾ ਬੇਬੇ ਨਾਨਕੀ ਜੀ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ। ਇਸ ਸਮੇਂ ਪ੍ਰਬੰਧਕਾਂ ਵੱਲੋਂ ਮੈਨੇਜਰ ਗੁਰਦਿਆਲ ਸਿੰਘ ਯੂਕੇ ਦੀ ਦੇਖ-ਰੇਖ ਚ ਪਰਸੋਂ ਤੋਂ ਆਰੰਭ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਭਾਈ ਤਰਸੇਮ ਸਿੰਘ ਹੈੱਡ ਗ੍ਰੰਥੀ ਵੱਲੋਂ ਅਰਦਾਸ ਕੀਤੀ ਗਈ। ਉਪਰੰਤ ਭਾਈ ਅਮਰਦੀਪ ਸਿੰਘ ਹਜੂਰੀ ਰਾਗੀ, ਭਾਈ ਤਰਸੇਮ ਸਿੰਘ, ਭਾਈ ਗੁਰਦੇਵ ਸਿੰਘ ਦੇ ਕੀਰਤਨੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਬੀਬੀ ਬਲਵੰਤ ਕੌਰ ਦੇ ਜੀਵਨ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਸੱਚਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ ਕਾਰ ਸੇਵਾ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਾਲਿਆਂ ਦੇ ਸਹਿਯੋਗ ਨਾਲ ਬੀਬੀ ਬਲਵੰਤ ਕੌਰ ਯੂਕੇ ਵੱਲੋਂ ਇੰਗਲੈਂਡ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਵੱਡੇ ਭੈਣ ਬੇਬੇ ਨਾਨਕੀ ਜੀ ਦੀ ਯਾਦ ਚ ਇਸ ਅਸਥਾਨ ਤੇ ਸੁੰਦਰ ਗੁਰਦੁਆਰਾ ਸਾਹਿਬ ਦਾ ਨਿਰਮਾਣ ਕਰਵਾਇਆ ਤੇ ਅਨੇਕਾਂ ਸਮਾਜ ਭਲਾਈ ਦੇ ਕਾਰਜ ਆਰੰਭ ਕੀਤੇ। ਉਨ੍ਹਾਂ ਦੱਸਿਆ ਕਿ ਬੀਬੀ ਜੀ ਨੇ ਆਪਣਾ ਪੂਰਾ ਜੀਵਨ ਸਿੱਖੀ ਦੇ ਪ੍ਰਚਾਰ ਹਿੱਤ ਤੇ ਸੰਗਤਾਂ ਦੀ ਸੇਵਾ ਚ ਲਾਇਆ। ਇਸ ਸਮੇਂ ਟਰੱਸਟ ਦੇ ਚੇਅਰਮੈਨ ਤਰਲੋਚਨ ਸਿੰਘ ਚਾਨਾ, ਗੁਰਦੁਆਰਾ ਬੇਬੇ ਨਾਨਕੀ ਜੀ ਦੇ ਮੈਨੇਜਰ ਤੇ ਵਾਈਸ ਪ੍ਰਧਾਨ ਗੁਰਦਿਆਲ ਸਿੰਘ ਯੂਕੇ ਤੇ ਹੋਰ ਟਰੱਸਟੀਆਂ ਨੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਵਾਲੀਆਂ ਸੰਗਤਾਂ ਤੇ ਸਮਾਗਮ ਚ ਪੁੱਜੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ। ਇਸ ਮੌਕੇ ਬਾਬਾ ਜਸਪਾਲ ਸਿੰਘ ਨੀਲਾ, ਪਰਮਿੰਦਰ ਸਿੰਘ ਖਾਲਸਾ, ਮਹਿੰਦਰ ਕੌਰ ਚਾਨਾ, ਅਜੀਤ ਸਿੰਘ ਮਠਾੜੂ ਯੂਕੇ, ਅਮਰਜੀਤ ਕੌਰ ਯੂਕੇ, ਜਗੀਰ ਕੌਰ ਯੂਕੇ, ਪਿਆਰ ਕੌਰ ਯੂਕੇ, ਲਖਵਿੰਦਰ ਕੌਰ ਯੂਕੇ, ਪ੍ਰਿੰ. ਰਮਿੰਦਰ ਕੌਰ, ਪਰਮਿੰਦਰ ਕੌਰ ਥਿੰਦ, ਭਾਈ ਜਤਿੰਦਰਪਾਲ ਸਿੰਘ ਜੇਪੀ, ਭਾਈ ਸਰਬਜੀਤ ਸਿੰਘ ਬੱਬੂ, ਗ੍ਰੰਥੀ ਕੁਲਵਿੰਦਰ ਸਿੰਘ, ਦੀਦਾਰ ਸਿੰਘ, ਸਰਵਣ ਸਿੰਘ, ਸੁਖਬੀਰ ਸਿੰਘ, ਡਾ. ਗੁਰਦੀਪ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।