ਬੇਗੋਵਾਲ ’ਚ ਮਹਾਨ ਗੁਰਮਤਿ ਸਮਾਗਮ ਕਰਵਾਇਆ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੇ 144ਵੇਂ ਜਨਮ ਦਿਹਾੜੇ ਸਬੰਧੀ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ
Publish Date: Sat, 17 Oct 2026 09:18 PM (IST)
Updated Date: Sat, 17 Oct 2026 09:21 PM (IST)
ਸੁਖਜਿੰਦਰ ਸਿੰਘ ਮੁਲਤਾਨੀ, ਪੰਜਾਬੀ ਜਾਗਰਣ ਬੇਗੋਵਾਲ : ਬ੍ਰਹਮ ਗਿਆਨੀ, ਵਿੱਦਿਆ ਦੇ ਦਾਨੀ, ਮਹਾਨ ਤਪਸਵੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ 144ਵੇਂ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਮਹਾਨ ਗੁਰਮਤਿ ਸਮਾਗਮ ਡੇਰਾ ਬਾਬਾ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਪਵਿੱਤਰ ਅਸਥਾਨ ’ਤੇ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਸਿੰਘਾਂ ਵੱਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਾਮਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਭਾਈ ਗੁਰਸੇਵਕ ਸਿੰਘ ਹਜ਼ੂਰੀ ਰਾਗੀ ਡੇਰਾ ਸੰਤ ਬਾਬਾ ਪ੍ਰੇਮ ਸਿੰਘ, ਭਾਈ ਅਜੀਤ ਸਿੰਘ ਅਕਬਰਪੁਰ ਵਾਲੇ, ਭਾਈ ਕਰਨੈਲ ਸਿੰਘ ਤੇ ਭਾਈ ਗੁਰਵਿੰਦਰ ਸਿੰਘ ਦੋਨੋਂ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਆਦਿ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਤੇ ਬਾਬਾ ਪ੍ਰੇਮ ਸਿੰਘ ਜੀ ਦੇ ਜੀਵਨ ’ਤੇ ਝਾਤ ਪਾਉਂਦਿਆਂ ਕਿਹਾ ਕਿ ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ। ਇਸ ਉਪਰੰਤ ਇਸ ਅਸਥਾਨ ਦੇ ਮੁੱਖ ਸੇਵਾਦਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਤਾਂ ਨੂੰ ਇਸ ਮੁਬਾਰਕ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਨੇ ਆਪਣਾ ਸਾਰਾ ਜੀਵਨ ਜਿੱਥੇ ਸੰਗਤਾਂ ਨੂੰ ਨਾਮ ਬਾਣੀ ਵੱਲ ਜੋੜਿਆ, ਉੱਥੇ ਹੀ ਉਸ ਸਮੇਂ ਜਿਹੜੀ ਸਾਡੀਆਂ ਸਮਾਜਿਕ ਕੁਰੀਤੀਆਂ ਦਾਜ, ਬਰਾਤਾਂ ਦਾ ਲੰਬੇ ਸਮੇਂ ਰਹਿਣਾ ਤੇ ਉਸ ਸਮੇਂ ਔਰਤਾਂ ਦੇ ਪਹਿਰਾਵੇ ਆਦਿਕ ਵਿਸ਼ਿਆਂ ’ਤੇ ਵੱਡੇ ਬਦਲਾਅ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਅਨੇਕਾਂ ਸਕੂਲ, ਕਾਲਜ ਖੋਲੇ ਜੋ ਅੱਜ ਵੀ ਸਾਡੇ ਲਈ ਚਾਨਣ ਮੁਨਾਰਾ ਸਾਬਤ ਹੋ ਰਹੇ ਹਨ। ਬੀਬੀ ਜਗੀਰ ਕੌਰ ਨੇ ਇਹ ਵੀ ਕਿਹਾ ਕਿ ਡੇਰਾ ਪਿਛਲੇ 106 ਸਾਲ ਤੋਂ ਪੰਥਕ ਤੌਰ ’ਤੇ ਸ੍ਰੀ ਅਕਾਲ ਤਖਤ ਸਾਹਿਬ ਨਾਲ ਜੁੜਿਆ ਹੈ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਦਾ ਪਾਲਣ ਕਰਦਿਆਂ ਬਾਬਾ ਜੀ ਨੇ ਧਰਮ ਦੇ ਖੇਤਰ ਵਿੱਚ ਬਹੁਤ ਵੱਡੇ ਪ੍ਰਚਾਰ ਕੀਤੇ। ਇਸ ਤੋਂ ਪਹਿਲਾਂ ਸਿੱਖ ਵਿਦਵਾਨ ਡਾ. ਜਸਵੰਤ ਸਿੰਘ ਮੁਰੱਬੀਆ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਜੀਵਨ ’ਤੇ ਝਾਤ ਪਾਉਂਦਿਆਂ ਵਿਸਥਾਰ ਨਾਲ ਬਾਬਾ ਜੀ ਦੇ ਜੀਵਨ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਅੰਤ ਵਿੱਚ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ। ਇਸ ਸਮੇਂ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ, ਰਜਨੀਤ ਕੌਰ ਬਾਵਾ, ਰਜਿੰਦਰ ਸਿੰਘ ਲਾਡੀ ਸਾਬਕਾ ਪ੍ਰਧਾਨ ਨਗਰ ਪੰਚਾਇਤ ਬੇਗੋਵਾਲ, ਕੌਂਸਲਰ ਵਿਕਰਮਜੀਤ ਸਿੰਘ ਵਿੱਕੀ, ਮੀਤ ਪ੍ਰਧਾਨ ਜਗਜੀਤ ਸਿੰਘ ਖਸਰੀਆ, ਐਡਵੋਕੇਟ ਕੁਲਵੰਤ ਸਿੰਘ ਸਹਿਗਲ, ਸਰੂਪ ਸਿੰਘ ਖਾਸਰੀਆ, ਜਸਵੰਤ ਸਿੰਘ ਫਰਾਂਸ, ਬਲਵਿੰਦਰ ਸਿੰਘ ਕਰਨੈਲ ਗੰਜ, ਹੈੱਡਮਾਸਟਰ ਫੁਮਨ ਸਿੰਘ, ਪ੍ਰਿੰਸੀਪਲ ਸੇਵਾ ਸਿੰਘ ਭਦਾਸ, ਨਵਦੀਪ ਸਿੰਘ ਰਿੰਪਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦਸੂਹਾ, ਪ੍ਰੋਫੈਸਰ ਜਸਵੰਤ ਸਿੰਘ ਮੁਰੱਬੀਆ, ਰਣਜੀਤ ਸਿੰਘ ਬਿੱਟੂ, ਸਰਬਜੀਤ ਸਿੰਘ ਬਬਲਾ, ਕੁਲਬੀਰ ਸਿੰਘ, ਹੈੱਡਮਾਸਟਰ ਸਵਰਨ ਸਿੰਘ, ਕੌਂਸਲਰ ਬਲਕਾਰ ਸਿੰਘ ਰਾਜੂ, ਰਮਨ ਯੂਥ ਆਗੂ ਬੇਗੋਵਾਲ, ਮੌਂਟੀ ਯੂਥ ਆਗੂ ਬੇਗੋਵਾਲ, ਅਮਰੀਕ ਸਿੰਘ ਸਾਬਕਾ ਸਰਪੰਚ ਰਾਵਾਂ, ਨੰਬਰਦਾਰ ਜਰਨੈਲ ਸਿੰਘ ਮੰਡਕੁਲਾ, ਅਵਤਾਰ ਸਿੰਘ ਮੁਲਤਾਨੀ, ਡਾ. ਨਰਿੰਦਰ ਪਾਲ ਬਾਵਾ, ਗੁਰਮੀਤ ਸਿੰਘ ਪ੍ਰਧਾਨ ਮੀਖੋਵਾਲ, ਮਨਜੀਤ ਸਿੰਘ, ਪਰਮਜੀਤ ਸਿੰਘ ਮਠਾਰੂ, ਗੁਰਮੀਤ ਸਿੰਘ ਖਾਲਸਾ, ਮੁਖਤਿਆਰ ਸਿੰਘ ਬਾਗਵਾਨਪੁਰ, ਰਾਜਨ ਸਾਬਕਾ ਸਰਪੰਚ, ਜਰਨੈਲ ਸਿੰਘ ਟਾਂਡੀ, ਵਿਕਾਸ ਜੁਲਕਾ, ਇੰਦਰਜੀਤ ਸਿੰਘ ਸੋਢੀ, ਮਹਿੰਦਰ ਸਿੰਘ ਇਨੋਵਾਲ, ਬਲਵੀਰ ਸਿੰਘ ਨੌਰੰਗਪੁਰ, ਨੰਬਰਦਾਰ ਸਰਜੀਤ ਸਿੰਘ ਦੌਲੋਵਾਲ, ਜਗਤਾਰ ਸਿੰਘ ਜੇਈ, ਕੈਪਟਨ ਹਰਬੰਸ ਸਿੰਘ ਸਰਪੰਚ ਨੰਗਲ ਲੁਬਾਣਾ, ਸੁਰਜੀਤ ਸਿੰਘ ਨੰਗਲ ਲੁਬਾਣਾ, ਚੰਚਲ ਸਿੰਘ ਤੇ ਅਮਰੀਕ ਸਿੰਘ ਪੀਏ ਆਦਿ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਸ ਸਮੇਂ ਸਟੇਜ ਦੀ ਸੇਵਾ ਬਲਜਿੰਦਰ ਸਿੰਘ ਬੱਬੂ ਟਾਹਲੀ ਨੇ ਬਾਖੂਬੀ ਨਿਭਾਈ।