ਮਹਾਨ ਗੁਰਮਤਿ ਸਮਾਗਮ ਕਰਵਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ
Publish Date: Sat, 12 Sep 2026 09:52 PM (IST)
Updated Date: Sat, 12 Sep 2026 09:53 PM (IST)
--ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਸਾਰੀ ਮਨੁੱਖਤਾ ਲਈ ਕਲਿਆਣਕਾਰੀ : ਜਥੇ. ਡੋਗਰਾਂਵਾਲ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚਲਾ ਉਪਦੇਸ਼ ਪੂਰੀ ਮਾਨਵਤਾ ਨੂੰ ਸਾਰਥਿਕ ਜੀਵਨ ਜਿਉਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਰਾਗੀ ਸਿੰਘਾਂ ਤੇ ਸਹਿਯੋਗੀ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ। ਸੰਗਤਾਂ ਦਾ ਧੰਨਵਾਦ ਕਰਦਿਆਂ ਭਾਈ ਸਤਨਾਮ ਸਿੰਘ ਹਜ਼ੂਰੀ ਰਾਗੀ ਸਟੇਟ ਗੁਰਦੁਆਰਾ ਸਾਹਿਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਵਿਸ਼ਵਾਸ ਨੂੰ ਦਿ੍ੜ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਭਾਈ ਮੋਹਕਮ ਸਿੰਘ, ਭਾਈ ਕੁਲਵਿੰਦਰ ਸਿੰਘ ਇੰਚਾਰਜ, ਜਸਵਿੰਦਰ ਸਿੰਘ, ਸਰਬਜੀਤ ਸਿੰਘ, ਧਾਰਮਿਕ ਆਗੂ ਸੁਖਵਿੰਦਰ ਮੋਹਨ ਸਿੰਘ ਭਾਟੀਆ, ਧੰਨਪ੍ਰੀਤ ਸਿੰਘ ਭਾਟੀਆ ਸਮੇਤ ਸਮੂਹ ਸੰਗਤਾਂ ਹਾਜ਼ਰ ਸਨ।