ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦਾ ਸੰਸਕਾਰ ਕਰਨ ਵਾਲੀ ਬੀਬੀ ਹਰਸ਼ਰਨ ਕੌਰ ਜੀ ਦੀ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ
-ਪ੍ਰਸਿੱਧ ਕੀਰਤਨੀ ਜਥਿਆਂ ਨੇ ਇਲਾਹੀ ਬਾਣੀ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ, ਬੀਬੀ ਹਰਸ਼ਰਨ ਕੌਰ ਜੀ ਦੀ ਸ਼ਹੀਦੀ ਸਿੱਖ ਇਤਿਹਾਸ ਵਿੱਚ ਨਿਰਭੈਤਾ, ਜੁਰਅਤ ਤੇ ਸੇਵਾ ਦਾ ਸਭ ਤੋਂ ਉੱਤਮ ਤੇ ਲਾਸਾਨੀ ਪ੍ਰਤੀਕ ਹੈ : ਭਾਈ ਵਰਿਆਮ ਸਿੰਘ ਕਪੂਰ ਮੱਲ੍ਹੀ, ਪੰਜਾਬੀ ਜਾਗਰਣ, ਕਪੂਰਥਲਾ : ਗੁਰੂ ਨਾਨਕ ਨਿਸ਼ਕਾਮ ਕੀਰਤਨ ਸਭਾ ਦੇ ਪ੍ਰਧਾਨ ਭਾਈ ਵਰਿਆਮ ਸਿੰਘ ਕਪੂਰ ਦੇ ਉਪਰਾਲਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਧਾਰਮਿਕ ਦੀਵਾਨਾਂ ਵਿੱਚ ਭਾਈ ਪਲਵਿੰਦਰ ਸਿੰਘ ਸਾਰੰਗ ਹਜ਼ੂਰੀ ਰਾਗੀ ਸਟੇਟ ਗੁਰਦੁਆਰਾ ਸਾਹਿਬ, ਗੁਰੂ ਨਾਨਕ ਨਿਸ਼ਕਾਮ ਕੀਰਤਨੀ ਜਥਾ, ਭਾਈ ਅਮਨਪ੍ਰੀਤ ਸਿੰਘ ਪਾਉਂਟਾ ਸਾਹਿਬ ਅਤੇ ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਾਲਿਆਂ ਦੇ ਜਥਿਆਂ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਗੁਰਮਤਿ ਸਾਂਝ ਪਾਉਂਦਿਆਂ ਭਾਈ ਸਤਨਾਮ ਸਿੰਘ ਹੈਡ ਗ੍ਰੰਥੀ ਸਟੇਟ ਗੁਰਦੁਆਰਾ ਸਾਹਿਬ ਅਤੇ ਭਾਈ ਵਰਿਆਮ ਸਿੰਘ ਕਪੂਰ ਨੇ ਕਿਹਾ ਕਿ ਬੀਬੀ ਹਰਸ਼ਰਨ ਕੌਰ ਜੀ ਦੀ ਸ਼ਹੀਦੀ ਵੀ ਅਕਾਲ ਪੁਰਖ ਪ੍ਰਤੀ ਦ੍ਰਿੜ ਪ੍ਰੇਮ ਅਤੇ ਵਿਸ਼ਵਾਸ ਦੀ ਭਾਵਨਾ ਨੂੰ ਸਮਰਪਿਤ ਅਤੇ ਸਿੱਖ ਇਤਿਹਾਸ ਵਿੱਚ ਨਿਰਭੈਤਾ, ਜੁਰਅਤ ਅਤੇ ਸੇਵਾ ਦਾ ਸਭ ਤੋਂ ਉੱਤਮ ਅਤੇ ਲਾਸਾਨੀ ਪ੍ਰਤੀਕ ਹੈ। ਸਟੇਜੀ ਫਰਜ਼ ਨਿਭਾਉਂਦਿਆਂ ਧਾਰਮਿਕ ਆਗੂ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਸ਼ਵ ਇਤਿਹਾਸ ਵਿਚ ਬੀਬੀ ਹਰਸ਼ਰਨ ਕੌਰ ਜੀ ਦੀ ਸ਼ਹੀਦੀ ਵਿਲੱਖਣ ਅਤੇ ਵਿਸ਼ੇਸ਼ ਅਰਥਾਂ ਦੀ ਧਾਰਨੀ ਹੈ। ਸਮਾਗਮ ਪ੍ਰਬੰਧਕ ਨਵਜੀਤ ਸਿੰਘ ਰਾਜੂ, ਹਰਵਿੰਦਰ ਸਿੰਘ ਦੀਪ ਨਗਰ, ਸੁਰਿੰਦਰਪਾਲ ਸਿੰਘ ਬੱਬੂ, ਮਨਿੰਦਰ ਸਿੰਘ, ਪ੍ਰਿਤਪਾਲ ਸਿੰਘ ਮੰਗਾ, ਗੁਰਪ੍ਰੀਤ ਸਿੰਘ, ਗੁਰਬਖਸ਼ ਸਿੰਘ ਕਾਲਾ ਆਦਿ ਨੇ ਕਥਾ ਵਾਚਕ, ਰਾਗੀ ਸਿੰਘਾਂ ਅਤੇ ਸਹਿਯੋਗੀ ਸ਼ਖ਼ਸੀਅਤਾਂ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਸੰਗਤਾਂ ਨੂੰ ਨਾਮ ਬਾਣੀ ਨਾਲ ਜੁੜਨ ਦਾ ਸੁਨੇਹਾ ਭੇਜਿਆ। ਸੰਗਤਾਂ ਦੇ ਭਾਰੀ ਇਕੱਠ ਵਿੱਚ ਭਾਈ ਰਣਜੀਤ ਸਿੰਘ ਖੋਜੇਵਾਲ, ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਭਾਈ ਜਗਜੀਤ ਸਿੰਘ ਜੱਗਾ, ਸੁਖਜੀਤ ਸਿੰਘ ਧਾਲੀਵਾਲ, ਅਮਰਜੀਤ ਸਿੰਘ ਸਡਾਨਾ, ਮਨਮੋਹਨ ਸਿੰਘ, ਜਥੇਦਾਰ ਜਸਵਿੰਦਰ ਸਿੰਘ ਬੱਤਰਾ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਜਥੇਦਾਰ ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਜਥੇਦਾਰ ਰਛਪਾਲ ਸਿੰਘ ਸਿਟੀ ਕੇਬਲ, ਗੁਰਪ੍ਰੀਤ ਸਿੰਘ ਬੱਬਲੂ, ਆਗਿਆਪਾਲ ਸਿੰਘ, ਧੰਨਪ੍ਰੀਤ ਸਿੰਘ ਭਾਟੀਆ, ਸੁਰਜੀਤ ਸਿੰਘ ਸਡਾਨਾ, ਪਰਮਿੰਦਰ ਸਿੰਘ, ਜਸਬੀਰ ਸਿੰਘ ਰਾਣਾ, ਭਾਈ ਕੁਲਵਿੰਦਰ ਸਿੰਘ ਇੰਚਾਰਜ ਸਟੇਟ ਗੁਰਦੁਆਰਾ ਸਾਹਿਬ, ਗੁਰਬਖਸ਼ ਸਿੰਘ ਕਾਲਾ, ਸੁਰਿੰਦਰ ਸਿੰਘ ਬੱਬੂ, ਅਮਨਦੀਪ ਸਿੰਘ, ਜਥੇਦਾਰ ਸੁਖਜਿੰਦਰ ਸਿੰਘ ਬੱਬਰ, ਪਰਮਿੰਦਰਦੀਪ ਸਿੰਘ,,ਸਾਧੂ ਸਿੰਘ, ਰਾਜਬੀਰ ਸਿੰਘ ਵਾਲੀਆ, ਗੁਰਦੀਪ ਸਿੰਘ ਵਾਲੀਆ, ਪ੍ਰੀਤਪਾਲ ਸਿੰਘ ਸੋਨੂੰ, ਦਵਿੰਦਰ ਸਿੰਘ, ਜੋਧ ਸਿੰਘ, ਸੁਰਿੰਦਰਪਾਲ ਸਿੰਘ, ਲਖਬੀਰ ਸਿੰਘ ਸ਼ਾਹੀ, ਪਰਮਿੰਦਰ ਸਿੰਘ ਹੈਪੀ, ਸੁਖਵਿੰਦਰ ਮੋਹਨ ਸਿੰਘ, ਸੁਖਰਾਜ ਸਿੰਘ, ਸੁਰਜੀਤ ਸਿੰਘ, ਸੁਖਜਿੰਦਰ ਸਿੰਘ, ਹਰਦਿਆਲ ਸਿੰਘ, ਭਾਈ ਸਤਨਾਮ ਸਿੰਘ, ਭਾਈ ਜਸਪਾਲ ਸਿੰਘ, ਭਾਈ ਬਲਵਿੰਦਰ ਸਿੰਘ, ਇੰਦਰਜੀਤ ਸਿੰਘ ਸੋਢੀ, ਜਸਪ੍ਰੀਤ ਸਿੰਘ ਸਚਦੇਵਾ, ਭਾਈ ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਸੋਨਾ, ਗੁਰਮੀਤ ਸਿੰਘ ਖਾਲਸਾ, ਅਮਰਜੀਤ ਸਿੰਘ ਥਿੰਦ,ਭਾਈ ਬੋਹੜ ਸਿੰਘ ਸਮੇਤ ਗੁਰੂ ਨਾਨਕ ਨਿਸ਼ਕਾਮ ਕੀਰਤਨ ਜਥੇ ਦੇ ਆਗੂ ਸਮੇਤ ਹਰਮਨਪ੍ਰੀਤ ਕੌਰ, ਰਮਨਦੀਪ ਕੌਰ, ਹਰਪ੍ਰੀਤ ਕੌਰ, ਸੁਖਪ੍ਰੀਤ ਕੌਰ, ਸੁਖਮਨਪ੍ਰੀਤ ਕੌਰ, ਜਸਲੀਨ ਕੌਰ, ਹਰਨੀਤ ਕੌਰ, ਅਮਨਪ੍ਰੀਤ ਕੌਰ, ਬੀਬੀ ਭਵਲੀਨ ਕੌਰ, ਬੀਬੀ ਦਵਿੰਦਰ ਕੌਰ ਸਾਹਨੀ, ਬੀਬੀ ਬਲਜਿੰਦਰ ਕੌਰ ਧੰਜਲ ਸਮੇਤ ਸਮੂਹ ਸੰਗਤਾਂ ਨੇ ਹਾਜ਼ਰੀ ਭਰੀ।