ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ
Publish Date: Sat, 19 Sep 2026 08:48 PM (IST)
Updated Date: Sat, 19 Sep 2026 08:50 PM (IST)
--ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਾਨਵਤਾ ਨੂੰ ਭਾਈਚਾਰਕ ਸਾਂਝ ਦਾ ਉਪਦੇਸ਼ ਦਿੱਤਾ : ਜਥੇ. ਡੋਗਰਾਂਵਾਲ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ੴ ਸੇਵਾ ਸੁਸਾਇਟੀ ਦੇ ਪ੍ਰਧਾਨ ਜਥੇਦਾਰ ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਮਨਪ੍ਰੀਤ ਸਿੰਘ, ਹਰਸਿਮਰਨ ਸਿੰਘ, ਸੁਰਜੀਤ ਸਿੰਘ ਵਿੱਕੀ, ਕੁਲਦੀਪ ਸਿੰਘ ਭੋਲਾ ਦੇ ਉਪਰਾਲਿਆਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਸਟੇਟ ਗੁਰਦੁਆਰਾ ਸਾਹਿਬ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ। ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਭਾਈ ਸਤਨਾਮ ਸਿੰਘ ਹੈੱਡ ਗ੍ਰੰਥੀ ਸਟੇਟ ਗੁਰਦੁਆਰਾ ਸਾਹਿਬ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਉਪਰੰਤ ਨਿਸ਼ਕਾਮ ਕੀਰਤਨ ਜਥਾ, ਭਾਈ ਵਰਿਆਮ ਸਿੰਘ ਕਪੂਰ, ਭਾਈ ਸਤਿੰਦਰਪਾਲ ਸਿੰਘ ਦਮਦਮਾ ਸਾਹਿਬ ਤੇ ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲਿਆਂ ਦੇ ਜਥੇ ਨੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਭਾਰੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਪਾਤਸ਼ਾਹ ਕੋਲੋਂ ਆਸ਼ੀਰਵਾਦ ਪ੍ਰਾਪਤ ਕੀਤਾ। ਸੰਗਤਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੰਦਿਆਂ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਾਨਵਤਾ ਵਿੱਚ ਮੌਜੂਦ ਸਾਂਝੇ ਤੇ ਸਦੀਵੀ ਤੱਤ ਨੂੰ ਪਛਾਨਣ ਦਾ ਇੱਕ ਵੱਡਾ ਸੰਕਲਪ ਦਿੱਤਾ ਸੀ, ਜੋ ਕਿ ਅੱਜ ਵੀ ਪ੍ਰਸੰਗਿਕ ਹੈ। ਸਟੇਜੀ ਫਰਜ਼ ਨਿਭਾਉਂਦਿਆਂ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਵੀ ਹਾਜ਼ਰ ਸੰਗਤਾਂ ਦਾ ਧੰਨਵਾਦ ਕੀਤਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਵਿਸ਼ਵਾਸ ਨੂੰ ਦ੍ਰਿੜ ਬਣਾਈ ਰੱਖਣ ਦਾ ਸੁਨੇਹਾ ਦਿੱਤਾ। ਸਮਾਗਮ ਪ੍ਰਬੰਧਕਾ ਨੇ ਸਮੂਹ ਰਾਗੀ ਸਿੰਘ ਤੇ ਸਹਿਯੋਗੀ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ, ਭਾਈ ਮਨਪ੍ਰੀਤ ਸਿੰਘ ਮਨੀ ਮਾਂਗਟ, ਬਾਬਾ ਤਰਸੇਮ ਸਿੰਘ ਖੋਜੇਵਾਲ, ਐਡਵੋਕੇਟ ਕਰਮਬੀਰ ਸਿੰਘ ਚੰਦੀ ਹਲਕਾ ਇੰਚਾਰਜ, ਕਰਨ ਮਹਾਜਨ, ਜਥੇਦਾਰ ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਭਾਈ ਵਰਿਆਮ ਸਿੰਘ ਕਪੂਰ, ਭਾਈ ਹਰਜੀਤ ਸਿੰਘ ਭਾਟੀਆ, ਜਥੇਦਾਰ ਹਰਜੀਤ ਸਿੰਘ ਵਾਲੀਆ, ਜਥੇਦਾਰ ਸੁਖਦੇਵ ਸਿੰਘ ਕਾਦੂਪੁਰ, ਪਰਮਜੀਤ ਸਿੰਘ ਸੇਖੂਪੁਰ, ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜਥੇਦਾਰ ਜਗਜੀਤ ਸਿੰਘ ਜੱਗਾ ਬਾਬਾ, ਸੁਖਜੀਤ ਸਿੰਘ ਧਾਲੀਵਾਲ, ਰਾਜਬੀਰ ਸਿੰਘ ਵਾਲੀਆ, ਅਮਰਜੀਤ ਸਿੰਘ ਸਡਾਨਾ, ਜਥੇਦਾਰ ਜਸਵਿੰਦਰ ਸਿੰਘ ਬੱਤਰਾ, ਅਵੀ ਰਾਜਪੂਤ, ਭਾਈ ਦਵਿੰਦਰ ਸਿੰਘ, ਭਾਈ ਮੋਹਕਮ ਸਿੰਘ, ਮਨਮੋਹਨ ਸਿੰਘ, ਜਸਬੀਰ ਸਿੰਘ ਰਾਣਾ, ਪਰਮਿੰਦਰ ਸਿੰਘ ਹੈਪੀ, ਸੁਰਜੀਤ ਸਿੰਘ ਸਡਾਨਾ, ਗੁਰਮੀਤ ਸਿੰਘ ਖਾਲਸਾ, ਸੁਖਪਾਲ ਸਿੰਘ, ਜਸਵਿੰਦਰਪਾਲ ਸਿੰਘ ਉੱਗੀ, ਉੱਭੀਭਾਈ ਬੋਹੜ ਸਿੰਘ, ਨਵਜੀਤ ਸਿੰਘ ਰਾਜੂ, ਗੁਰਪ੍ਰੀਤ ਸਿੰਘ ਬੱਬਲੂ, ਭਾਈ ਸੁਖਰਾਜ ਸਿੰਘ, ਗੁਰਪ੍ਰੀਤ ਸਿੰਘ ਸੋਨਾ, ਕੁਲਵਿੰਦਰ ਸਿੰਘ, ਮਨਪ੍ਰੀਤ ਸਿੰਘ, ਵਜ਼ੀਰ ਸਿੰਘ, ਜੋਧ ਸਿੰਘ, ਲਖਬੀਰ ਸਿੰਘ ਸ਼ਾਹੀ, ਹਰਪਾਲ ਸਿੰਘ, ਮਹਿੰਦਰਪਾਲ ਸਿੰਘ ਬੇਦੀ, ਅਮਰਜੀਤ ਸਿੰਘ, ਪ੍ਰੀਤਪਾਲ ਸਿੰਘ ਸੋਨੂੰ, ਦਵਿੰਦਰ ਸਿੰਘ, ਭੁਪਿੰਦਰ ਸਿੰਘ, ਬਲਵਿੰਦਰ ਸਿੰਘ, ਸਿਮਰਨਜੀਤ ਸਿੰਘ, ਦਲਜੀਤ ਸਿੰਘ, ਸੁਰਜੀਤ ਸਿੰਘ ਵਿੱਕੀ, ਰਛਪਾਲ ਸਿੰਘ, ਸਮੇਤ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।