ਮਹਾਨ ਕੀਰਤਨ ਦਰਬਾਰ 25 ਨੂੰ : ਭਾਟੀਆ
ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ 25 ਨੂੰ ਹੋਵੇਗਾ
Publish Date: Tue, 21 Apr 2026 10:05 PM (IST)
Updated Date: Tue, 21 Apr 2026 10:07 PM (IST)
---ਪ੍ਰਸਿੱਧ ਰਾਗੀ ਤੇ ਕਥਾਵਾਚਕ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂੰ ਕਰਵਾਉਣਗੇ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਦੀ ਲੜੀ ਤਹਿਤ ਗੁਰਦੁਆਰਾ ਸਾਹਿਬ ਭੁਪਾਲ ਜਠੇਰੇ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 25 ਅਪ੍ਰੈਲ ਸ਼ਨੀਵਾਰ ਨੂੰ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਗੁਰਦੁਆਰਾ ਸਾਹਿਬ ਭੁਪਾਲ ਜਠੇਰੇ ਪੀਰ ਚੌਧਰੀ ਰੋਡ ਵਿਖੇ ਕਥਾ ਤੇ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਪ੍ਰਬੰਧਕ ਸੁਖਵਿੰਦਰ ਮੋਹਨ ਸਿੰਘ ਭਾਟੀਆ, ਮਾਸਟਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਭਾਈ ਸਤਨਾਮ ਸਿੰਘ ਹੈਡ ਗ੍ਰੰਥੀ ਸਟੇਟ ਗੁਰਦੁਆਰਾ ਸਾਹਿਬ ਕਥਾ ਵਿਚਾਰਾਂ ਤੇ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਤੇ ਬੀਬੀ ਜਸਪ੍ਰੀਤ ਕੌਰ ਕਪੂਰਥਲਾ ਵਾਲਿਆਂ ਦਾ ਜਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਸਮੂਹ ਸੰਗਤਾਂ ਨੂੰ ਸਮਾਗਮ ਵਿਚ ਹਾਜ਼ਰੀ ਭਰਨ ਦੀ ਬੇਨਤੀ ਕੀਤੀ।