ਮਹਾਨ ਕੀਰਤਨ ਸਮਾਗਮ 6 ਨੂੰ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ 6 ਨਵੰਬਰ, ਸ਼ੁਕਰਵਾਰ ਨੂੰ
Publish Date: Mon, 02 Nov 2026 09:56 PM (IST)
Updated Date: Mon, 02 Nov 2026 09:59 PM (IST)
---ਸਮਾਗਮ ਸਬੰਧੀ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਹੋਈ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਖਾਲਸੇ ਦੀ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ੧ਓ ਕੀਰਤਨ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬੰਟੀ ਵਾਲੀਆ ਦੇ ਉਪਰਾਲਿਆਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬ੍ਰਹਮ ਗਿਆਨੀ 108 ਸੰਤ ਬਾਬਾ ਕੇਵਲ ਦਾਸ ਜੀ, ਰੋਹੀ ਵਾਲਾ ਗੁਰਦੁਆਰਾ ਸਾਹਿਬ, ਸੰਤਪੁਰਾ ਵਿਖੇ ਪਹਿਲਾ ਮਹਾਨ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਸਮਾਗਮ ਸਬੰਧੀ ਹੋਈ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਮਹਿੰਦਰਪਾਲ ਸਿੰਘ ਬੇਦੀ ਤੇ ਹਰੀ ਸਿੰਘ ਨੇ ਦੱਸਿਆ ਕਿ 6 ਨਵੰਬਰ ਸ਼ੁੱਕਰਵਾਰ ਨੂੰ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਕੀਰਤਨ ਦਰਬਾਰ ਵਿੱਚ ਭਾਈ ਦਲੇਰ ਸਿੰਘ ਕਪੂਰਥਲਾ, ਭਾਈ ਸਤਿੰਦਰਪਾਲ ਸਿੰਘ ਦਮਦਮਾ ਸਾਹਿਬ ਤੇ ਭਾਈ ਜਗਰੂਪ ਸਿੰਘ ਰੂਪ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਦਾ ਜਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਮੀਟਿੰਗ ਦੌਰਾਨ ਵੱਖ-ਵੱਖ ਧਾਰਮਿਕ ਜਥੇਬੰਦੀਆਂ ਨੇ ਆਪਣੇ ਸੁਝਾਅ ਵੀ ਦਿੱਤੇ ਤੇ ਸਮਾਗਮ ਸਬੰਧੀ ਵਿਚਾਰਾਂ ਸਾਂਝੀਆਂ ਕਰਦਿਆਂ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਸਮਾਗਮ ਪ੍ਰਬੰਧਕਾ ਨੇ ਸਮੂਹ ਸੰਗਤਾਂ ਨੂੰ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ। ਇਸ ਮੌਕੇ ਭਾਈ ਬਲਵਿੰਦਰ ਸਿੰਘ, ਹਰਸਿਮਰਨ ਸਿੰਘ, ਸਤਨਾਮ ਸਿੰਘ, ਸੋਹਨ ਸਿੰਘ, ਸੁਲੱਖਣ ਸਿੰਘ, ਰਾਮ ਸਿੰਘ, ਸਾਹਿਬ ਸਿੰਘ, ਜਗੀਰ ਸਿੰਘ, ਸੁਰਿੰਦਰਪਾਲ ਸਿੰਘ, ਲਖਬੀਰ ਸਿੰਘ ਸ਼ਾਹੀ, ਰਛਪਾਲ ਸਿੰਘ, ਜੋਧ ਸਿੰਘ, ਗੁਰਸਿਮਰਨ ਸਿੰਘ ਸਮੇਤ ਵੱਖ ਵੱਖ ਧਾਰਮਿਕ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।