ਬੇਬੇ ਨਾਨਕੀ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਪ੍ਰਭਾਤ ਫੇਰੀ ਸਜਾਈ
ਬੇਬੇ ਨਾਨਕੀ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਡੀ ਪ੍ਰਭਾਤ ਫੇਰੀ ਸਜਾਈ
Publish Date: Thu, 02 Apr 2026 07:16 PM (IST)
Updated Date: Thu, 02 Apr 2026 07:19 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਧੰਨ ਧੰਨ ਬੇਬੇ ਨਾਨਕੀ ਜੀ ਦੇ 562ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਪ੍ਰਭਾਤ ਫੇਰੀ ਸਜਾਈ ਗਈ। ਇਸ ਮੌਕੇ ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਟਰਸਟ ਦੇ ਪ੍ਰਧਾਨ ਤਰਲੋਚਨ ਸਿੰਘ ਚਾਨਾ ਤੇ ਮੀਤ ਪ੍ਰਧਾਨ ਗੁਰਦਿਆਲ ਸਿੰਘ ਮੈਨੇਜਰ ਬੇਬੇ ਨਾਨਕੀ ਜੀ ਤੇ ਵਿਦੇਸ਼ ਤੋਂ ਆਈਆਂ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰ ਕੇ ਪ੍ਰਭਾਤ ਫੇਰੀ ਦਾ ਸਵਾਗਤ ਕੀਤਾ। ਪ੍ਰਭਾਤ ਫੇਰੀ ਗੁਰਦੁਆਰਾ ਬੇਬੇ ਨਾਨਕੀ ਤੋਂ ਚੱਲ ਕੇ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ਵਾਪਸ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਪਹੁੰਚ ਕੇ ਸੰਪੰਨ ਹੋਈ। ਪ੍ਰਭਾਤ ਫੇਰੀ ਵਿਚ ਜਲੰਧਰ ਤੋਂ ਆਇਆ ਵਿਸ਼ੇਸ਼ ਬੈਂਡ ਧਾਰਮਿਕ ਧੁੰਨਾਂ ਬਿਖੇਰ ਰਿਹਾ ਸੀ। ਵੱਡੀ ਗਿਣਤੀ ਵਿਚ ਮਾਤਾ ਸੁਲੱਖਣੀ ਜੀ ਸੇਵਾ ਸੋਸਾਇਟੀ ਗੁਰਦੁਆਰਾ ਗੁਰੂ ਬਾਗ ਦੀਆਂ ਸੰਗਤਾਂ ਤੇ ਧਾਰਮਿਕ ਸਭਾ ਸੁਸਾਇਟੀਆਂ ਗੁਰਬਾਣੀ ਕੀਰਤਨ ਕਰ ਰਹੀਆਂ ਸਨ। ਇਸ ਮੌਕੇ ਕਈ ਥਾਵਾਂ ’ਤੇ ਲੰਗਰ ਵੀ ਵਰਤਾਏ ਗਏ। ਭਾਰੀ ਗਿਣਤੀ ਵਿਚ ਦੇਸ਼ ਵਿਦੇਸ਼ ਤੇ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਪ੍ਰਭਾਤ ਫੇਰੀ ਦੇ ਮਾਰਗ ਵਿਚ ਵੱਖ-ਵੱਖ ਥਾਵਾਂ ’ਤੇ ਆਤਿਸ਼ਬਾਜੀ ਵੀ ਕੀਤੀ ਗਈ। ਇਸ ਸਮੇਂ ਪਰਮਿੰਦਰ ਸਿੰਘ ਖਾਲਸਾ, ਜਸਵੰਤ ਸਿੰਘ ਨੰਢਾ, ਬੀਬੀ ਪਿਆਰ ਕੌਰ ਯੂਕੇ, ਪ੍ਰਧਾਨ ਰਘਬੀਰ ਸਿੰਘ, ਖਜਾਨਚੀ ਡਾ. ਗੁਰਦੇਵ ਸਿੰਘ, ਹਰਭਜਨ ਸਿੰਘ, ਸਰਵਣ ਸਿੰਘ ਹਲਵਾਈ, ਦਰਸ਼ਨ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਤੇਜਵੰਤ ਸਿੰਘ, ਹਰਪ੍ਰੀਤ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ, ਸੁਰਿੰਦਰ ਸਿੰਘ, ਬਲਬੀਰ ਸਿੰਘ, ਰਨਵੀਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਮਹਿਤਾਬ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਲਖਬੀਰ ਸਿੰਘ, ਹਰਮਿੰਦਰ ਸਿੰਘ, ਹਰਪਾਲ ਸਿੰਘ, ਸਾਹਿਲਪ੍ਰੀਤ ਸਿੰਘ, ਹਰਮਨ ਸਿੰਘ, ਅੰਮ੍ਰਿਤ ਸਿੰਘ, ਗੁਰਦੀਪ ਸਿੰਘ ਖੁਰਾਣਾ, ਚੰਨ ਸਿੰਘ, ਸੋਨੀ ਸਿੰਘ, ਬਲਦੇਵ ਸਿੰਘ, ਭੁਪਿੰਦਰ ਸਿੰਘ ਲੱਕੀ, ਰਣਧੀਰ ਸਿੰਘ, ਬਲਕਾਰ ਸਿੰਘ, ਭਜਨ ਸਿੰਘ, ਬਲਦੇਵ ਸਿੰਘ ਖਾਲਸਾ, ਮਾਸਟਰ ਬਲਵੰਤ ਸਿੰਘ, ਦਰਸ਼ਨ ਸਿੰਘ, ਸੁੱਚਾ ਸਿੰਘ, ਕੁਲਦੀਪ ਸਿੰਘ, ਦਿਲਦਾਰ ਸਿੰਘ ਤੇ ਹੋਰ ਸਤਿਕਾਰ ਯੋਗ ਸ਼ਖ਼ਸ਼ੀਅਤਾਂ ਹਾਜ਼ਰ ਸਨ ।