ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
Publish Date: Sat, 31 Jan 2026 09:00 PM (IST)
Updated Date: Sat, 31 Jan 2026 09:01 PM (IST)
--ਭਟਨੂਰਾ ਕਲਾਂ ਵਿਖੇ ਪੁੱਜਣ ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਦਿਆਂ ਕੀਤਾ ਸਵਾਗਤ ਸੁਖਜਿੰਦਰ ਸਿੰਘ ਮੁਲਤਾਨੀ, ਪੰਜਾਬੀ ਜਾਗਰਣ ਭੁਲੱਥ : ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪਿੰਡ ਸਗਰਾਂਵਾਲੀ ਤੋਂ ਪਿੰਡ ਭਟਨੂਰਾ ਕਲਾਂ ਵਿਖੇ ਪੁੱਜਣ ਤੇ ਪਿੰਡ ਦੀਆਂ ਸਮੂਹ ਸੰਗਤਾਂ ਵੱਲੋਂ ਸ਼ਰਧਾ ਪੂਰਵਕ ਸਵਾਗਤ ਕਰਦੇ ਹੋਏ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਪਿੰਡ ਸਗਰਾਂਵਾਲੀ ਤੋਂ ਸ਼ੁਰੂ ਹੁੰਦਾ ਹੋਇਆ ਪਿੰਡ ਬੜਚੂਹੀ, ਟਾਂਡੀ, ਰਾਜਪੁਰਾ, ਲੜੋਆ , ਲੜੋਈ, ਪਿੰਡ ਭਟਨੂਰਾ ਲਬਾਣਾ, ਭਟਨੂਰਾ ਖੁਰਦ ਤੋਂ ਹੁੰਦਾ ਹੋਇਆ ਭਟਨੂਰਾ ਕਲਾਂ ਵਿਖੇ ਪੁੱਜਣ ’ਤੇ ਸੰਤ ਬਾਬਾ ਜੀਤ ਸਿੰਘ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਗੁਰੂ ਸਾਹਿਬਾਨਾਂ ਵੱਲੋਂ ਦਰਸਾਏ ਗਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਸੰਗਤਾਂ ਨੂੰ ਦਿੱਤੀ। ਇਸ ਮੌਕੇ ਪਿੰਡ ਦੀਆਂ ਸਮੂਹ ਸੰਗਤਾਂ ਵੱਲੋਂ ਸ਼ਿਰਕਤ ਕਰਦਿਆਂ ਸ਼ਬਦ ਕੀਰਤਨ ਦਾ ਆਨੰਦ ਮਾਣਿਆ ਗਿਆ।