ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ਗਿਆ

- ਗੁਰੂ ਪਾਤਸ਼ਾਹ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਪ੍ਰੇਰਨਾ ਸਰੋਤ ਤੇ ਮਾਰਗ ਦਰਸ਼ਕ ਕਰਦੀਆਂ ਰਹਿਣਗੀਆਂ : ਥਿੰਦ
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਕਲਗੀਧਰ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਜਾਏ ਗਏ ਖਾਲਸੇ ਦੀ ਸਿਰਜਨਾ ਦਿਵਸ (ਵਿਸਾਖੀ) ਨੂੰ ਸਮਰਪਿਤ ਧਾਰਮਿਕ ਸਮਾਗਮ ਦੀ ਲੜੀ ਤਹਿਤ ਗੁਰਦੁਆਰਾ ਸਾਹਿਬ ਸ੍ਰੀ ਕਲਗੀਧਰ ਸਾਹਿਬ, ਮੁਹੱਬਤ ਨਗਰ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਸਹਿਯੋਗ ਨਾਲ ਮਹਾਨ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਨਾਲ ਆਰੰਭਿਤ ਨਗਰ ਕੀਰਤਨ ਚਾਰ ਬੱਤੀ ਚੌਂਕ, ਸਟੇਟ ਗੁਰਦੁਆਰਾ ਸਾਹਿਬ, ਸ਼ਿਵ ਮੰਦਿਰ ਚੌਂਕ, ਸ਼ਹੀਦ ਭਗਤ ਸਿੰਘ ਚੌਕ, ਪੁਰਾਣੀ ਸਬਜ਼ੀ ਮੰਡੀ, ਕੋਟੂ ਚੌਂਕ, ਮਾਰਕਫੈੱਡ ਚੌਂਕ, ਰਮਨੀਕ ਚੌਂਕ, ਮਸੀਤ ਚੌਂਕ ਤੋਂ ਹੁੰਦਿਆਂ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਆਰੰਭਤਾ ਮੌਕੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਅਮਰਜੀਤ ਸਿੰਘ ਥਿੰਦ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ।
ਸਟੇਟ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ਤੇ ਇੰਚਾਰਜ ਭਾਈ ਮੋਹਕਮ ਸਿੰਘ, ਭਾਈ ਕੁਲਵਿੰਦਰ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ ਅਤੇ ਭਾਈ ਸਤਨਾਮ ਸਿੰਘ ਹੈੱਡ ਗ੍ਰੰਥੀ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤਾ, ਉਪਰੰਤ ਰਸਤੇ ਵਿਚ ਵੱਖ-ਵੱਖ ਧਾਰਮਿਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰ ਕੇ ਸਵਾਗਤੀ ਗੇਟ ਬਣਾ ਕੇ ਅਤੇ ਲੰਗਰ ਲਾ ਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਸ਼ਬਦ ਚੌਂਕੀ ਜਥੇ ਨੇ ਸ਼ਬਦ ਕੀਰਤਨ ਅਤੇ ਧਾਰਮਿਕ ਰਚਨਾਵਾਂ ਰਾਹੀਂ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ। ਸ਼ਹੀਦ ਬਾਬਾ ਦੀਪ ਸਿੰਘ ਗੱਤਕਾ ਅਖਾੜਾ ਦੇ ਸਿੰਘਾਂ ਨੇ ਗੱਤਕਾ ਦੇ ਜੌਹਰ ਦਿਖਾਏ। ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ਅਤੇ ਸ਼ਾਹੀ ਬੈਂਡ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਪ੍ਰਬੰਧਕਾਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਹਿਯੋਗੀ ਸ਼ਖ਼ਸੀਅਤਾਂ ਨੂੰ ਸਨਮਾਨ ਚਿੰਨ੍ਹ ਅਤੇ ਸਿਰੋਪਾਓ ਦੇ ਕੇ ਸਨਮਾਨ ਕੀਤਾ। ਸੰਗਤਾਂ ਦਾ ਧੰਨਵਾਦ ਕਰਦਿਆਂ ਅਮਰਜੀਤ ਸਿੰਘ ਥਿੰਦ ਅਤੇ ਮੁਖਤਿਆਰ ਸਿੰਘ ਨੇ ਕਿਹਾ ਕਿ ਗੁਰੂ ਪਾਤਸ਼ਾਹ ਦੀਆਂ ਸਿੱਖਿਆਵਾਂ ਸਾਰੀ ਮਨੁੱਖਤਾ ਪ੍ਰੇਰਨਾ-ਸਰੋਤ ਅਤੇ ਸਾਰਥਕ ਜੀਵਨ ਦਾ ਆਧਾਰ ਹਨ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਦਿਲਬਾਗ ਸਿੰਘ ਨੇ 13 ਅਪ੍ਰੈਲ ਸੋਮਵਾਰ ਨੂੰ ਹੋਣ ਵਾਲੇ ਕੀਰਤਨ ਦਰਬਾਰ ਸਬੰਧੀ ਜਾਣਕਾਰੀ ਦਿੰਦਿਆਂ ਸੰਗਤਾਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਸੁਖਦੇਵ ਸਿੰਘ ਕਾਦੂਪੁਰ, ਹਰਜੀਤ ਸਿੰਘ ਵਾਲੀਆ, ਜਥੇਦਾਰ ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਹਰਜੀਤ ਸਿੰਘ ਭਾਟੀਆ, ਪ੍ਰੀਤਪਾਲ ਸਿੰਘ ਸੋਨੂੰ, ਅਵਤਾਰ ਸਿੰਘ, ਜਗਮੋਹਨ ਸਿੰਘ, ਕਰਨੈਲ ਸਿੰਘ, ਗੁਰਮੀਤ ਸਿੰਘ, ਚਰਨਜੀਤ ਸਿੰਘ, ਗੁਰਵਿੰਦਰ ਸਿੰਘ ਪਨੇਸਰ, ਜਸਬੀਰ ਸਿੰਘ, ਪ੍ਰੀਤਪਾਲ ਸਿੰਘ ਸੋਨੂੰ, ਬਲਬੀਰ ਸਿੰਘ ਮਠਾੜੂ, ਕੁਲਵੰਤ ਸਿੰਘ, ਰਛਪਾਲ ਸਿੰਘ, ਸੁਖਜਿੰਦਰ ਸਿੰਘ, ਹਰਪ੍ਰੀਤ ਸਿੰਘ, ਸੁਰਜੀਤ ਸਿੰਘ ਵਿੱਕੀ, ਮਨਪ੍ਰੀਤ ਸਿੰਘ, ਜਸਪਾਲ ਸਿੰਘ ਖੁਰਾਣਾ, ਜੋਧ ਸਿੰਘ, ਸੁਰਿੰਦਰਪਾਲ ਸਿੰਘ, ਜਸਬੀਰ ਸਿੰਘ, ਨਰਿੰਦਰ ਸਿੰਘ, ਮਹਿੰਦਰਪਾਲ ਸਿੰਘ, ਬੀਬੀ ਦਵਿੰਦਰ ਕੌਰ, ਭਾਈ ਅਮਰਜੀਤ ਸਿੰਘ ਥਿੰਦ, ਸਰਵਨ ਸਿੰਘ, ਅਵਤਾਰ ਸਿੰਘ, ਮੁਖਤਿਆਰ ਸਿੰਘ, ਭਾਈ ਹਰਵਿੰਦਰ ਸਿੰਘ ਕਥਾਵਾਚਕ, ਸਤਨਾਮ ਸਿੰਘ, ਜਸਪਾਲ ਸਿੰਘ ਖੁਰਾਣਾ, ਸੁਖਵਿੰਦਰ ਮੋਹਨ ਸਿੰਘ, ਰਮਨਦੀਪ ਸਿੰਘ, ਹਰਭਜਨ ਸਿੰਘ, ਸੁਰਿੰਦਰ ਸਿੰਘ, ਕੁਲਵੰਤ ਸਿੰਘ, ਪਰਮਿੰਦਰ ਸਿੰਘ, ਪਲਵਿੰਦਰ ਸਿੰਘ, ਸੁਰਜੀਤ ਸਿੰਘ ਸਡਾਨਾ, ਸਤਪਾਲ ਸਿੰਘ, ਦਰਸ਼ਨ ਸਿੰਘ, ਜਸਪ੍ਰੀਤ ਸਿੰਘ ਸਚਦੇਵਾ, ਅਮਰਜੀਤ ਸਿੰਘ ਸਡਾਨਾ, ਸਰਬਜੀਤ ਸਿੰਘ, ਬੀਬੀ ਦਲਜੀਤ ਕੌਰ, ਸਤਨਾਮ ਕੌਰ, ਪਰਮਿੰਦਰ ਕੌਰ ਸਮੇਤ ਵੱਖ-ਵੱਖ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਸਮੇਤ ਸਮੂਹ ਸੰਗਤਾਂ ਹਾਜ਼ਰ ਸਨ।