ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ
--ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਦੁੱਤੀ ਸ਼ਖ਼ਸੀਅਤ ਸਮੁੱਚੀ ਮਨੁੱਖਤਾ ਲਈ ਚਾਨਣਮੁਨਾਰਾ : ਜਥੇਦਾਰ ਡੋਗਰਾਂਵਾਲ ਹਰਵੰਤ ਸਿੰਘ ਸੱਚਦੇਵਾ, ਪੰਜਾਬੀ ਜਾਗਰਣ ਕਪੂਰਥਲਾ : ਕਲਗੀਧਰ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਤੋਂ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ ਨਗਰ ਕੀਰਤਨ ਰਮਨੀਕ ਚੌਕ, ਮਾਰਕਫੈੱਡ ਚੌਕ, ਗੋਪਾਲ ਪਾਰਕ, ਕੋਟੂ ਚੌਕ, ਸਿਟੀ ਥਾਣਾ ਚੌਕ, ਕਾਇਮਪੁਰਾ, ਪੁਰਾਣੀ ਸਬਜ਼ੀ ਮੰਡੀ, ਸਦਰ ਬਾਜ਼ਾਰ, ਜਲੌਖਾਨਾ ਚੌਕ, ਸ਼ਾਲੀਮਾਰ ਬਾਗ, ਸੱਤ ਨਾਰਾਇਣ ਮੰਦਿਰ ਬਾਜ਼ਾਰ, ਸ਼ਹੀਦ ਭਗਤ ਸਿੰਘ ਚੌਕ, ਕਚਹਿਰੀ ਚੌਕ ਤੋਂ ਹੁੰਦੇ ਵਾਪਸ ਸਟੇਟ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੀ ਅਦੁੱਤੀ ਸ਼ਖ਼ਸੀਅਤ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਦੁਆਰਾ ਦਰਸਾਏ ਗਏ ਮਾਰਗ ’ਤੇ ਚੱਲ ਕੇ ਮਨੁੱਖੀ ਜੀਵਨ ਦੇ ਮਨੋਰਥ ਨੂੰ ਪਾਇਆ ਜਾ ਸਕਦਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਸੱਚਾ ਵਿਸ਼ਵਾਸ ਰੱਖਣ ਨਾਲ ਹੀ ਜੀਵਨ ਦੀ ਸਾਰਥਿਕਤਾ ਨੂੰ ਪਾਇਆ ਜਾ ਸਕਦਾ ਹੈ। ਨਗਰ ਕੀਰਤਨ ਦੌਰਾਨ ਸ਼ਹੀਦ ਬਾਬਾ ਦੀਪ ਸਿੰਘ ਗੱਤਕਾ ਅਖਾੜਾ ਦੇ ਨੌਜਵਾਨਾਂ ਨੇ ਖਾਲਸਾਈ ਵਿਰਾਸਤੀ ਜੌਹਰ ਦਿਖਾਏ। ਫੁੱਲਾਂ ਨਾਲ ਸਜੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਵਾਲੀ ਬੱਸ ਅਤੇ ਬੈਂਡ ਟੀਮਾਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਇਸਤਰੀ ਸਤਿਸੰਗ ਸਭਾ ਅਤੇ ਸ਼ਬਦ ਚੌਂਕੀ ਜਥੇ ਦੇ ਸਿੰਘਾਂ ਨੇ ਸ਼ਬਦ ਕੀਰਤਨ ਰਾਹੀਂ ਵਾਤਾਵਰਨ ਨੂੰ ਖਾਲਸਾਈ ਰੰਗਤ ਦਿੱਤੀ। ਇਸ ਮੌਕੇ ਬ੍ਰਿਟਿਸ਼ ਸਿੱਖ ਸਕੂਲ ਖੋਜੇਵਾਲ ਦੇ ਵਿਦਿਆਰਥੀਆਂ ਨੇ ਗੱਤਕੇ ਦੇ ਜੌਹਰ ਦਿਖਾਏ ਅਤੇ ਨਗਰ ਕੀਰਤਨ ਵਿਚ ਹਾਜ਼ਰੀ ਭਰੀ। ਨਗਰ ਕੀਰਤਨ ਦੌਰਾਨ ਪ੍ਰਬੰਧਕਾਂ ਵੱਲੋਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਧਾਰਮਿਕ ਜਥੇਬੰਦੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ, ਫੁੱਲਾਂ ਦੀ ਵਰਖਾ ਕਰਕੇ ਅਤੇ ਸੁਵਾਗਤੀ ਗੇਟ ਬਣਾ ਕੇ, ਲੰਗਰ ਲਗਾ ਕੇ ਭਰਵਾਂ ਸਵਾਗਤ ਕੀਤਾ। ਨਗਰ ਕੀਰਤਨ ਦੀ ਸਮਾਪਤੀ ਮੌਕੇ ਸਟੇਟ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਸਿੰਘ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਅਤੇ 5 ਜਨਵਰੀ ਨੂੰ ਹੋਣ ਵਾਲੇ ਧਾਰਮਿਕ ਸਮਾਗਮਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਜਥੇਦਾਰ ਸੁਖਜਿੰਦਰ ਸਿੰਘ ਬੱਬਰ, ਕਥਾਵਾਚਕ ਭਾਈ ਹਰਵਿੰਦਰ ਸਿੰਘ, ਭਾਈ ਰਣਜੀਤ ਸਿੰਘ ਖੋਜੇਵਾਲ ਹਲਕਾ ਇੰਚਾਰਜ ਭਾਰਤੀ ਜਨਤਾ ਪਾਰਟੀ ਕਪੂਰਥਲਾ, ਰਛਪਾਲ ਸਿੰਘ ਸਿਟੀ ਕੇਬਲ, ਭਾਈ ਸਤਿੰਦਰਪਾਲ ਸਿੰਘ, ਸਵਰਨ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਭਾਈ ਜਤਿੰਦਰ ਸਿੰਘ, ਅਮਰਜੀਤ ਸਿੰਘ ਥਿੰਦ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਸੁਰਜੀਤ ਸਿੰਘ ਵਿੱਕੀ, ਅਮਰਜੀਤ ਸਿੰਘ ਸਡਾਨਾ, ਨਰਿੰਦਰ ਸਿੰਘ, ਹਰਵੰਤ ਸਿੰਘ ਸਚਦੇਵਾ, ਜਸਪ੍ਰੀਤ ਸਿੰਘ ਸਚਦੇਵਾ, ਗੁਰਮੀਤ ਸਿੰਘ,ਰਛਪਾਲ ਸਿੰਘ, ਹਰਜਿੰਦਰ ਸਿੰਘ, ਸੁਰਿੰਦਰਪਾਲ ਸਿੰਘ, ਉਪਿੰਦਰ ਸਿੰਘ, ਪਰਮਿੰਦਰ ਸਿੰਘ, ਗੁਰਮੇਜ ਸਿੰਘ, ਸਰਬਜੀਤ ਸਿੰਘ, ਸਾਹਿਬਦੀਪ ਸਿੰਘ, ਧੰਨਪ੍ਰੀਤ ਸਿੰਘ ਭਾਟੀਆ, ਜੋਬਨਪ੍ਰੀਤ ਸਿੰਘ, ਜਗਜੀਤ ਸਿੰਘ ਸ਼ੰਮੀ, ਭਾਈ ਰਜਿੰਦਰ ਸਿੰਘ ਧੰਜਲ, ਗੁਰਵਿੰਦਰ ਸਿੰਘ, ਜਸਬੀਰ ਸਿੰਘ, ਮਨਪ੍ਰੀਤ ਸਿੰਘ ਮਨੀ, ਰੌਸ਼ਨ ਸੱਭਰਵਾਲ, ਸਰਬਜੀਤ ਸਿੰਘ ਦਿਉਲ, ਬੀਬੀ ਦਵਿੰਦਰ ਕੌਰ, ਸੁਖਦੀਪ ਕੌਰ, ਸੁਖਵਿੰਦਰ ਕੌਰ, ਜਸਬੀਰ ਕੌਰ, ਬੀਬੀ ਸੰਤੋਸ਼ ਕੌਰ, ਚਰਨਜੀਤ ਕੌਰ, ਟ੍ਰੈਫਿਕ ਇੰਚਾਰਜ ਇੰਸਪੈਕਟਰ ਦਰਸ਼ਨ ਸਿੰਘ, ਰਾਜਿੰਦਰ ਸਿੰਘ ਧੰਜਲ ਜ਼ਿਲ੍ਹਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਗੁਰਦੀਪ ਸਿੰਘ ਧੰਜਲ, ਪਵਨ ਕੁਮਾਰ, ਕਰਨ ਕੁਮਾਰ, ਸੁਰਿੰਦਰਪਾਲ ਸਿੰਘ, ਸੁਖਪ੍ਰੀਤ ਸਿੰਘ ਸੁਖੀਜਾ, ਏਕਮਬੀਰ ਸਿੰਘ ਧੰਜਲ, ਅਵਿਨਾਸ਼ ਸ਼ਰਮਾ, ਬਲਬੀਰ ਸਿੰਘ, ਜਸ਼ਨਪ੍ਰੀਤ ਸਿੰਘ, ਸੰਤੋਖ ਸਿੰਘ, ਬਲਵਿੰਦਰ ਸਿੰਘ ਏਐੱਸਆਈ ਸਮੇਤ ਸਮੂਹ ਸੰਗਤ ਹਾਜ਼ਰ ਸੀ।