ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ
ਨੌਵੀਂ ਪਾਤਸ਼ਾਹੀ ਨੇ ਬੇਇਨਸਾਫ਼ੀ ਦਾ ਵਿਰੋਧ ਕਰਦਿਆਂ ਸ਼ਹਾਦਤ ਦਿੱਤੀ ਸੀ : ਜਥੇ. ਡੋਗਰਾਂਵਾਲ ਹਰਵੰਤ ਸਚਦੇਵਾ ਪੰਜਾਬੀ ਜਾਗਰਣ ਕਪੂਰਥਲਾ : ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਤੋਂ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ ਨਗਰ ਕੀਰਤਨ ਚਾਰ ਬੱਤੀ ਚੌਂਕ, ਰਮਨੀਕ ਚੌਂਕ, ਮਾਰਕਫੈੱਡ ਚੌਕ, ਗੋਪਾਲ ਪਾਰਕ, ਕੋਟੂ ਚੌਕ, ਸਿਟੀ ਥਾਣਾ ਚੌਕ, ਕਾਇਮਪੁਰਾ, ਪੁਰਾਣੀ ਸਬਜ਼ੀ ਮੰਡੀ, ਸਦਰ ਬਾਜ਼ਾਰ, ਜਲੌਖਾਨਾ ਚੌਕ, ਗੁਰਦੁਆਰਾ ਸਾਹਿਬ ਬਾਵਿਆਂ, ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਲਛਮੀ ਨਗਰ, ਸ਼ਾਲੀਮਾਰ ਬਾਗ, ਗੁਰਦੁਆਰਾ ਸਾਹਿਬ ਕੋਤਵਾਲੀ, ਜੱਟਪੁਰਾ ਨਵੀਂ ਆਬਾਦੀ, ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸੇਵਕ ਸਭਾ ਨਜ਼ਦੀਕ ਦੇਵੀ ਤਲਾਬ, ਸੱਤ ਨਾਰਾਇਣ ਮੰਦਰ ਬਾਜ਼ਾਰ, ਸ਼ਹੀਦ ਭਗਤ ਸਿੰਘ ਚੌਕ, ਕਚਹਿਰੀ ਚੌਕ ਤੋਂ ਹੁੰਦੇ ਵਾਪਸ ਸਟੇਟ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਸਿੱਖਿਆਵਾਂ ਸਾਰੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ, ਉਨ੍ਹਾਂ ਨੇ ਧਰਮ, ਨਿਆਂ ਅਤੇ ਮਨੁੱਖੀ ਹੱਕਾਂ ਦੀ ਰਾਖੀ ਲਈ ਸੰਘਰਸ਼ ਵਿਚ ਆਪਣਾ ਯੋਗਦਾਨ ਪਾਇਆ ਅਤੇ ਦੁਨਿਆਵੀ ਤਾਕਤਾਂ ਦੀ ਬੇਇਨਸਾਫ਼ੀ ਤੇ ਜ਼ੁਲਮ ਦਾ ਵਿਰੋਧ ਕਰਦਿਆਂ ਸ਼ਹਾਦਤ ਦਿੱਤੀ। ਉਨ੍ਹਾਂ ਵੱਲੋਂ ਦਰਸਾਏ ਗਏ ਮਾਰਗ ’ਤੇ ਚੱਲ ਕੇ ਮਨੁੱਖੀ ਜੀਵਨ ਦੇ ਮਨੋਰਥ ਨੂੰ ਪਾਇਆ ਜਾ ਸਕਦਾ ਹੈ। ਫੁੱਲਾਂ ਨਾਲ ਸਜੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਵਾਲੀ ਬੱਸ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਇਸਤਰੀ ਸਤਿਸੰਗ ਸਭਾ ਅਤੇ ਸ਼ਬਦ ਚੌਂਕੀ ਜਥੇ ਨੇ ਸ਼ਬਦ ਕੀਰਤਨ ਰਾਹੀਂ ਵਾਤਾਵਰਨ ਨੂੰ ਖਾਲਸਾਈ ਰੰਗਤ ਦਿੱਤੀ। ਨਗਰ ਕੀਰਤਨ ਦੌਰਾਨ ਰਸਤੇ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀਆ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ, ਫੁੱਲਾਂ ਦੀ ਵਰਖਾ ਕਰਕੇ ਅਤੇ ਸਵਾਗਤੀ ਗੇਟ ਬਣਾ ਕੇ, ਲੰਗਰ ਲਗਾ ਕੇ ਭਰਵਾਂ ਸਵਾਗਤ ਕੀਤਾ। ਨਗਰ ਕੀਰਤਨ ਦੌਰਾਨ ਕਮਾਲੀਆ ਖਾਲਸਾ ਹਾਈ ਸਕੂਲ, ਬੇਬੀ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਵੀ ਸਕੂਲੀ ਬੈਂਡ ਸਮੇਤ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੀ ਸਮਾਪਤੀ ਮੌਕੇ ਸਟੇਟ ਗੁਰਦੁਆਰਾ ਸਾਹਿਬ ਦੇ ਇੰਚਾਰਜ ਭਾਈ ਮੋਹਕਮ ਸਿੰਘ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਅਤੇ 25 ਨਵੰਬਰ, ਗੁਰਪੁਰਬ ’ਤੇ ਹੋਣ ਵਾਲੇ ਧਾਰਮਿਕ ਸਮਾਗਮਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਅਮਰਬੀਰ ਸਿੰਘ ਲਾਲੀ ਸਾਬਕਾ ਚੇਅਰਮੈਨ, ਹਰਜੀਤ ਸਿੰਘ ਵਾਲੀਆ, ਕੁਲਵਿੰਦਰ ਸਿੰਘ ਠੇਕੇਦਾਰ, ਵਰਿੰਦਰਪਾਲ ਸਿੰਘ ਬਾਵਾ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਭਾਈ ਅਵਤਾਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, ਭਾਈ ਚੈਂਚਲ ਸਿੰਘ, ਗੁਰਮੇਜ ਸਿੰਘ, ਕੁਲਵਿੰਦਰ ਸਿੰਘ ਬੱਲੀ, ਭਾਈ ਰਛਪਾਲ ਸਿੰਘ ਸਿਟੀ ਕੇਬਲ, ਦਵਿੰਦਰ ਸਿੰਘ ਦੇਵ, ਤਰਵਿੰਦਰ ਮੋਹਨ ਸਿੰਘ ਭਾਟੀਆ, ਸਵਰਨ ਸਿੰਘ ਗਾਬੜੀਆ, ਭਾਈ ਜਤਿੰਦਰ ਸਿੰਘ, ਭਾਈ ਮੋਹਕਮ ਸਿੰਘ, ਅਮਰਜੀਤ ਸਿੰਘ ਥਿੰਦ, ਭਾਈ ਸਤਨਾਮ ਸਿੰਘ ਹੈੱਡ ਗ੍ਰੰਥੀ, ਭਾਈ ਲਖਬੀਰ ਸਿੰਘ ਸ਼ਾਹੀ, ਜਸਬੀਰ ਸਿੰਘ, ਗੁਰਵਿੰਦਰ ਸਿੰਘ, ਅਰਵਿੰਦਰਜੀਤ ਸਿੰਘ ਸੂਰੀ, ਕਥਾਵਾਚਕ ਗਿਆਨੀ ਹਰਵਿੰਦਰ ਸਿੰਘ, ਹਰਵੰਤ ਸਿੰਘ ਸਚਦੇਵਾ, ਜਸਪ੍ਰੀਤ ਸਿੰਘ ਸਚਦੇਵਾ, ਸਰਬਜੀਤ ਸਿੰਘ, ਜਗੀਰ ਸਿੰਘ ਸਿੱਧੂ, ਅਰਵਿੰਦਰਜੀਤ ਸਿੰਘ ਸੂਰੀ, ਹਰਦਿਆਲ ਸਿੰਘ, ਸੁਖਰਾਜ ਸਿੰਘ, ਅਮਰਜੀਤ ਸਿੰਘ ਸਡਾਨਾ, ਮਹਿੰਦਰਪਾਲ ਸਿੰਘ ਬੇਦੀ, ਕੁਲਵਿੰਦਰ ਸਿੰਘ, ਸਮੇਤ ਸਮੂਹ ਸੰਗਤਾਂ ਹਾਜ਼ਰ ਸਨ। ਕੈਪਸ਼ਨ : 24ਕੇਪੀਟੀ12 ਕੈਪਸ਼ਨ : 24ਕੇਪੀਟੀ13 ਕੈਪਸ਼ਨ : 24ਕੇਪੀਟੀ14